Farmers Protest LIVE Updates: ਕਿਸਾਨ ਅੰਦੋਲਨ ਨੇ ਮੁੜ ਫੜੀ ਰਫਤਾਰ, ਕੱਲ੍ਹ ਹੋਏਗਾ ਚੱਕਾ ਜਾਮ
ਵਿਰੋਧੀ ਪਾਰਟੀਆਂ ਦਾ ਵਫ਼ਦ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਲਈ ਗਾਜ਼ੀਪੁਰ ਸਰਹੱਦ ’ਤੇ ਪਹੁੰਚਿਆ। ਵਫ਼ਦ ਵਿੱਚ ਐਨਸੀਪੀ ਦੇ ਸੰਸਦ ਮੈਂਬਰ ਸੁਪ੍ਰਿਯਾ ਸੁਲੇ, ਡੀਐਮਕੇ ਦੀ ਸੰਸਦ ਮੈਂਬਰ ਕਨੀਮੋਝੀ, ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਟੀਐਮਸੀ ਦੀ ਸੰਸਦ ਮੈਂਬਰ ਸੌਗਤ ਰਾਏ ਸ਼ਾਮਲ ਹਨ।
ਮੋਦੀ ਨੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਮੰਦ ਦੱਸਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨ ਆਤਮ ਨਿਰਭਰ ਬਣੇਗਾ। ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਦੀ ਸਭ ਤੋਂ ਵੱਡੀ ਬੁਨਿਆਦ ਕਿਸਾਨ ਹੀ ਰਹੇ ਹਨ। ਇਹੀ ਕਾਰਨ ਹੈ ਕਿ ਬਜਟ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ। ਸਾਡੀ ਸਰਕਾਰ ਕਿਸਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ।
ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਜਿਆਣੀ ਨੇ ਕਿਹਾ ਕਿ ਅਸੀਂ ਗੱਲਬਾਤ ਕਰ ਰਹੇ ਹਨ, ਪਰ ਕਿਸਾਨਾਂ ਨਾਲ ਮੀਟਿੰਗ ਬਾਰੇ ਅਜੇ ਕੁਝ ਤੈਅ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਦੀ ਗੱਲ ਨੂੰ ਪੰਜਾਬ ਦੀਆਂ ਆਗਾਮੀ ਚੋਣਾਂ ਦੌਰਾਨ ਆਪਣੇ ਮੈਨੀਫੇਸਟੋ 'ਚ ਦਰਜ ਕਰਾਂਗੇ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਚੋਣਾਂ 'ਚ ਦੱਸਣ ਦਾ ਮੌਕਾ ਦਿਆਂਗਾ। ਇਸ ਦੇ ਨਾਲ ਹੀ ਕਿਸਾਨਾਂ 'ਤੇ ਨਿਸ਼ਾਨਾ ਸਾਧਦਿਆਂ ਸੁਰਜੀਤ ਜਿਆਣੀ ਨੇ ਕਿਹਾ ਕਿ ਸਰਕਾਰ ਐਲਾਨ ਕਰ ਚੁੱਕੀ ਹੈ ਕਿ ਅਸੀਂ ਸਿਰਫ ਇੱਕ ਫੋਨ ਦੀ ਦੂਰੀ 'ਤੇ ਹਾਂ, ਪਰ ਹੁਣ ਕਿਸਾਨ ਗੱਲ ਕਰਨ ਲਈ ਅੱਗੇ ਨਹੀਂ ਆ ਰਹੇ।
ਅਮਰੀਕਾ ਦੀ ‘ਨੈਸ਼ਨਲ ਫ਼ੁਟਬਾਲ ਲੀਗ’ (NFL) ਦੇ ਸਟਾਰ ਖਿਡਾਰੀ ਜੁਜੂ ਸਮਿੱਥ ਸ਼ੁਸਟਰ ਨੇ ਭਾਰਤ ਦੇ ਅੰਦੋਲਨਕਾਰੀ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਲਈ 10,000 ਡਾਲਰ ਦਾਨ ਕੀਤੇ ਹਨ। ਇਹ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਭਾਰਤ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ਉੱਤੇ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਪਿਛਲੇ ਵਰ੍ਹੇ ਲਾਗੂ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਦਿੱਲੀ ਟ੍ਰਾਂਸਪੋਰਟ ਵਿਭਾਗ ਦੀਆਂ ਇਹ ਸਾਰੀਆਂ ਬੱਸਾਂ ਕਿਸਾਨ ਅੰਦੋਲਨ 'ਚ ਵੱਖ-ਵੱਖ ਸੁਰੱਖਿਆ ਏਜੰਸੀਆਂ ਵੱਲੋਂ ਆਵਾਜਾਈ ਲਈ ਵਰਤੀਆਂ ਜਾ ਰਹੀਆਂ ਹਨ। DTC ਵੱਲੋਂ ਬੱਸਾਂ ਦਿੱਲੀ ਪੁਲਿਸ ਨੂੰ ਜਾਰੀ ਕੀਤੀਆਂ ਜਾਂਦੀਆਂ ਹਨ।
ਦੂਜੇ ਪਾਸੇ ਪੁਲਿਸ ਇਸ ਬਾਰੇ ਹੋਰ ਹੀ ਤਰਕ ਦੇ ਰਹੀ ਹੈ। ਜਦੋਂ ਇਸ ਬਾਰੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਖ਼ਰਾਬ ਹੋ ਗਈਆਂ ਹਨ, ਇਸ ਲਈ ਇਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ।
ਪਿਛੋਕੜ
ਵਿਰੋਧੀ ਪਾਰਟੀਆਂ ਦਾ ਵਫ਼ਦ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਲਈ ਗਾਜ਼ੀਪੁਰ ਸਰਹੱਦ ’ਤੇ ਪਹੁੰਚਿਆ। ਵਫ਼ਦ ਵਿੱਚ ਐਨਸੀਪੀ ਦੇ ਸੰਸਦ ਮੈਂਬਰ ਸੁਪ੍ਰਿਯਾ ਸੁਲੇ, ਡੀਐਮਕੇ ਦੀ ਸੰਸਦ ਮੈਂਬਰ ਕਨੀਮੋਝੀ, ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਟੀਐਮਸੀ ਦੀ ਸੰਸਦ ਮੈਂਬਰ ਸੌਗਤ ਰਾਏ ਸ਼ਾਮਲ ਹਨ।
ਉਧਰ ਕਿਸਾਨ ਅੰਦੋਲਨ 'ਚ ਮੁੜ ਉਬਾਲ ਲਿਆਉਣ ਵਾਲੇ ਕਿਸਾਨਾ ਨੇਤਾ ਰਾਕੇਸ਼ ਟਿਕੈਟ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕਟ ਨੇ ਕਿਹਾ ਕਿ ਹੁਣ ਉਹ ਖੇਤੀਬਾੜੀ ਮੰਤਰੀ ਜਾਂ ਕਿਸੇ ਹੋਰ ਮੰਤਰੀ ਨਾਲ ਗੱਲ ਨਹੀਂ ਕਰਨਗੇ। ਹੁਣ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਗੱਲਬਾਤ ਲਈ ਅੱਗੇ ਆਉਣਾ ਹੋਵੇਗਾ।
ਦੱਸ ਦਈਏ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦਰਮਿਆਨ ਹੁਣ ਕਿਸਾਨਾਂ ਨੂੰ ਕਿਲੇਬੰਦੀ ਤਹਿਤ ਕੈਦ ਕੀਤਾ ਜਾ ਰਿਹਾ ਹੈ ਜਿਸ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ਅੰਤਰਾਸ਼ਟਰੀ ਕਲਾਕਾਰਾਂ ਨੇ ਕਿਸਾਨਾਂ ਦਾ ਸਮਰਥਨ ਕਰਕੇ ਇਸ ਅੰਦੋਲਨ ਨੂੰ ਪੂਰੀ ਦੁਨੀਆ 'ਚ ਪਹੁੰਚਾ ਦਿੱਤਾ ਹੈ।
- - - - - - - - - Advertisement - - - - - - - - -