ਪੜਚੋਲ ਕਰੋ

Farmers Protest LIVE Updates: ਮੋਦੀ ਵੱਲੋਂ ਨਵੇਂ ਖੇਤੀ ਕਾਨੂੰਨ ਇਤਿਹਾਸਕ ਕਰਾਰ, ਕਾਂਗਰਸ ਵੱਲੋਂ ਵਾਕਆਊਟ

ਦਿੱਲੀ ਦੀਆਂ ਹੱਦਾਂ ਉੱਪਰ ਜਾਰੀ ਕਿਸਾਨ ਅੰਦੋਲਨ ਦਾ ਅੱਜ 77ਵਾਂ ਦਿਨ ਹੈ। ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਕਿਸਾਨ ਹੁਣ ਅੰਦੋਲਨ ਨੂੰ ਤੇਜ਼ ਕਰਨ ਜਾ ਰਹੇ ਹਨ। ਸਾਂਝਾ ਕਿਸਾਨ ਮੋਰਚਾ ਅੱਜ ਬੁੱਧਵਾਰ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕਰੇਗਾ। ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸਮੂਹ ਸੰਗਠਨਾਂ ਦੇ ਲੀਡਰ ਹਿੱਸਾ ਲੈਣਗੇ। ਇਸ ਵਿੱਚ ਸਰਕਾਰ ਉੱਪਰ ਦਬਾਅ ਬਣਾਉਣ ਲਈ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਜਾਵੇਗੀ। 

LIVE

Key Events
Farmers Protest LIVE Updates: ਮੋਦੀ ਵੱਲੋਂ ਨਵੇਂ ਖੇਤੀ ਕਾਨੂੰਨ ਇਤਿਹਾਸਕ ਕਰਾਰ, ਕਾਂਗਰਸ ਵੱਲੋਂ ਵਾਕਆਊਟ

Background

ਦਿੱਲੀ ਦੀਆਂ ਹੱਦਾਂ ਉੱਪਰ ਜਾਰੀ ਕਿਸਾਨ ਅੰਦੋਲਨ ਦਾ ਅੱਜ 77ਵਾਂ ਦਿਨ ਹੈ। ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਕਿਸਾਨ ਹੁਣ ਅੰਦੋਲਨ ਨੂੰ ਤੇਜ਼ ਕਰਨ ਜਾ ਰਹੇ ਹਨ। ਸਾਂਝਾ ਕਿਸਾਨ ਮੋਰਚਾ ਅੱਜ ਬੁੱਧਵਾਰ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕਰੇਗਾ। ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸਮੂਹ ਸੰਗਠਨਾਂ ਦੇ ਲੀਡਰ ਹਿੱਸਾ ਲੈਣਗੇ। ਇਸ ਵਿੱਚ ਸਰਕਾਰ ਉੱਪਰ ਦਬਾਅ ਬਣਾਉਣ ਲਈ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਜਾਵੇਗੀ। 

ਉਧਰ, ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਬੁੜਾਰੀ 'ਚ ਪੰਜ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸੁਰਜੀਤ ਉਰਫ ਦੀਪੂ (26), ਸਤਵੀਰ ਸਿੰਘ ਉਰਫ ਸਚਿਨ (32), ਸੰਦੀਪ ਸਿੰਘ (30), ਦਵੇਂਦਰ ਸਿੰਘ (35) ਤੇ ਰਵੀ ਕੁਮਾਰ (24) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਉਨ੍ਹਾਂ 'ਚੋਂ ਤਿੰਨ ਨਹਿਰੂ ਵਿਹਾਰ ਤੇ ਦੋ ਰੋਹਿਨੀ ਦੇ ਰਹਿਣ ਵਾਲੇ ਹਨ। ਲਾਲ ਕਿਲ੍ਹੇ 'ਚ ਹੋਈ ਹਿੰਸਾ ਦੇ ਮਾਮਲੇ 'ਚ ਪੁਲਿਸ ਨੇ ਸੋਮਵਾਰ ਰਾਤ ਅਦਾਕਾਰ-ਕਾਰਕੁਨ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਮੁੱਖ ਮੁਲਜ਼ਮ ਦੀਪ ਸਿੱਧੂ 26 ਜਨਵਰੀ ਤੋਂ ਫਰਾਰ ਸੀ। ਹਾਲਾਂਕਿ, ਦੀਪ ਤੋਂ ਇਲਾਵਾ, ਸਾਬਕਾ ਗੈਂਗਸਟਰ ਲੱਖਾ ਸਿਧਾਨਾ ਅਤੇ ਜੁਗਰਾਜ, ਜਿਨ੍ਹਾਂ ਨੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਇਆ ਸੀ, ਅਜੇ ਵੀ ਗਾਇਬ ਹਨ।

17:08 PM (IST)  •  10 Feb 2021

ਮੋਦੀ ਨੇ ਕਿਹਾ

ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ ਕਾਂਗਰਸ ਨੇ ਵਾਕ ਆਊਟ ਕਰ ਦਿੱਤਾ। ਇਸ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਨਾ ਤਾਂ ਆਪਣਾ ਭਲਾ ਕਰ ਸਕਦੀ ਹੈ ਤੇ ਨਾ ਹੀ ਦੇਸ਼ ਦਾ ਭਲਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਵੱਖਰੀ ਪਹੁੰਚ ਹੈ ਜਦੋਂਕਿ ਰਾਜ ਸਭਾ ਦੀ ਵੱਖਰੀ ਪਹੁੰਚ ਹੈ।

17:01 PM (IST)  •  10 Feb 2021

ਮੋਦੀ ਨੇ ਕਿਹਾ

ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਦਹੇਜ ਖਿਲਾਫ ਕਾਨੂੰਨ ਬਣੇ। ਇਹ ਕਿਸੇ ਨੇ ਵੀ ਮੰਗ ਨਹੀਂ ਕੀਤੀ ਸੀ ਪਰ ਦੇਸ਼ ਦੀ ਪ੍ਰਗਤੀ ਲਈ ਇਹ ਕਾਨੂੰਨ ਬਣਾਏ ਗਏ। ਇਸ ਲਈ ਇਹ ਖੇਤੀ ਕਾਨੂੰਨ ਕਿਸੇ ਨੇ ਮੰਗੇ ਨਹੀਂ ਪਰ ਦੇਸ਼ ਦੀ ਪ੍ਰਗਤੀ ਲ਼ਈ ਇਹ ਕਾਨੂੰਨ ਬਣਾਏ ਗਏ ਹਨ।

17:00 PM (IST)  •  10 Feb 2021

ਮੋਦੀ ਨੇ ਕਿਹਾ

ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਦੇਸ਼ ਵਿੱਚ ਇੱਕ ਵੀ ਮੰਡੀ ਬੰਦ ਨਹੀਂ ਹੋਈ ਹੈ। ਕਿਸਾਨਾਂ ਨਾਲ ਕਾਨੂੰਨਾਂ ਦੇ ਹਰ ਪਹਿਲੂ 'ਤੇ ਚਰਚਾ ਕਰਨ ਲਈ ਤਿਆਰ ਹਾਂ। ਅੰਦੋਲਨ ਕਰ ਰਹੇ ਕਿਸਾਨ ਭਰਮ ਦਾ ਸ਼ਿਕਾਰ ਹੋਏ ਹਨ।

16:49 PM (IST)  •  10 Feb 2021

ਖੇਤੀ ਕਾਨੂੰਨਾਂ 'ਤੇ ਬੋਲੇ ਪ੍ਰਧਾਨ ਮੰਤਰੀ

ਪੀਐਮ ਮੋਦੀ ਨੇ ਲੋਕ ਸਭਾ ਵਿੱਚ ਕਿਹਾ ਕਿ ਇਸ ਕੋਰੋਨਾ ਦੌਰ ਵਿੱਚ 3 ਖੇਤੀਬਾੜੀ ਕਾਨੂੰਨ ਵੀ ਲਿਆਂਦੇ ਗਏ। ਖੇਤੀਬਾੜੀ ਸੁਧਾਰਾਂ ਦੀ ਇਹ ਲੜੀ ਬਹੁਤ ਮਹੱਤਵਪੂਰਨ ਹੈ। ਸਾਲਾਂ ਤੋਂ ਅਸੀਂ ਉਨ੍ਹਾਂ ਚੁਣੌਤੀਆਂ ਨੂੰ ਸੁਧਾਰਨ ਲਈ ਸੁਹਿਰਦ ਯਤਨ ਕੀਤੇ ਹਨ ਜਿਨ੍ਹਾਂ ਦਾ ਸਾਡੇ ਖੇਤੀਬਾੜੀ ਖੇਤਰ ਅਨੁਭਵ ਕਰ ਰਿਹਾ ਹੈ ਪਰ ਵਿਰੋਧੀ ਧਿਰ ਕਾਨੂੰਨ ਦੇ ਰੰਗ ਬਾਰੇ ਵਿਚਾਰ ਵਟਾਂਦਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਤੱਥਾਂ ਉੱਤੇ ਵਿਚਾਰ ਵਟਾਂਦਰੇ ਲਈ ਚੰਗਾ ਰਹੇਗਾ।

15:38 PM (IST)  •  10 Feb 2021

ਕਲਾਕਾਰ ਦਿੱਲੀ ਰਵਾਨਾ

ਅੱਜ ਵੱਡੀ ਗਿਣਤੀ ਪੰਜਾਬੀ ਕਲਾਕਾਰ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਦਿੱਲੀ ਪਹੁੰਚ ਰਹੇ ਹਨ। ਸਾਰੇ ਕਲਾਕਾਰ ਇੱਕੋ ਬੱਸ ਰਾਹੀਂ ਦਿੱਲੀ ਰਵਾਨਾ ਹੋਏ ਹਨ। ਇਨ੍ਹਾਂ ਕਲਾਕਾਰਾਂ ਵਿੱਚ ਬਿਨੂ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਮਲਕੀਤ ਰੌਣੀ, ਯੋਗਰਾਜ ਸਿੰਘ, ਰੁਪਿੰਦਰ ਰੂਪੀ, ਮਲਕੀਤ ਸਿੰਘ ਸਮੇਤ ਹੋਰ ਵੀ ਅਦਾਕਾਰ ਸ਼ਾਮਲ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget