Farmers Protest LIVE Updates: ਕਿਸਾਨ ਅੰਦੋਲਨ ਦਾ ਅੱਜ 83ਵਾਂ ਦਿਨ, ਦੀਪ ਸਿੱਧੂ ਦਾ ਵਧਿਆ ਪੁਲਿਸ ਰਿਮਾਂਡ
ਦਿੱਲੀ ਦੀਆਂ ਹੱਦਾਂ ਉੱਪਰ ਜਾਰੀ ਕਿਸਾਨ ਅੰਦੋਲਨ ਦਾ ਅੱਜ 83ਵਾਂ ਦਿਨ ਹੈ। ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਕਿਸਾਨ ਹੁਣ ਅੰਦੋਲਨ ਨੂੰ ਤੇਜ਼ ਕਰਨ ਜਾ ਰਹੇ ਹਨ। ਕਿਸਾਨ ਮਹਾਪੰਚਾਇਤਾਂ ਰਾਹੀਂ ਅੰਦੋਲਨ ਨੂੰ ਹੋਰ ਵਿਸ਼ਾਲ ਕਰਨ ਜਾ ਰਹੇ ਹਨ।
ਜਗਰਾਓਂ ਮਗਰੋਂ ਪੰਜਾਬ ਵਿੱਚ ਇੱਕ ਹੋਰ ਮਹਾਪੰਚਾਇਤ ਹੋ ਰਹੀ ਹੈ। ਇਹ ਮਹਾਪੰਚਾਇਤ ਮਾਝੇ ਅੰਦਰ ਹੋਏਗੀ। ਸੰਯੁਕਤ ਕਿਸਾਨ ਮੋਰਚੇ ਵੱਲੋਂ 25 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੀ ਦਾਣਾ ਮੰਡੀ 'ਚ ਕਿਸਾਨ ਮਹਾਂ ਪੰਚਾਇਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤਿੱਖਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 18 ਫਰਵਰੀ ਨੂੰ ਦੇਸ਼ ਵਿਆਪੀ ਰੇਲ ਅੰਦੋਲਨ ਤੋਂ ਬਾਅਦ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਰੱਦ ਕਰਵਾ ਕੇ ਹੀ ਸਾਹ ਲੈਣਗੇ।
ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਇਹ ਕਿਸਾਨ ਬਾਘਾ ਪੁਰਾਣਾ ਦੇ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਦਾ ਰਹਿਣ ਵਾਲਾ ਹੈ। ਜਗਦੇਵ ਸਿੰਘ ਉਰਫ਼ ਜੱਗਾ (50 ਸਾਲ) ਕਿਸਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨਾਲ ਸਬੰਧਤ ਸੀ। ਕਿਸਾਨ ਜਗਦੇਵ ਸਿੰਘ ਦੀ ਦਿੱਲੀ ਮੋਰਚੇ ਦੌਰਾਨ ਸਿਹਤ ਵਿਗੜਨ ਕਰਕੇ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ ਤੇ ਬਾਅਦ ਵਿੱਚ ਫਰੀਦਕੋਟ ਮੈਡੀਕਲ ਕਾਲਜ ਵਿਖੇ ਲਿਜਾਇਆ ਗਿਆ ਜਿੱਥੋਂ ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਭੇਜਿਆ ਗਿਆ, ਜਿੱਥੇ ਕਿਸਾਨ ਜਗਦੇਵ ਸਿੰਘ ਉਰਫ਼ ਜੱਗਾ ਨੇ ਦਮ ਤੋੜਿਆ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਕਿਹਾ ਕਿ 18 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਭਾਰਤ ਵਿੱਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਐਕਸ਼ਨ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸਾਰੇ ਭਾਰਤ ਵਿੱਚ ਸ਼ਾਂਤੀ ਨਾਲ ਭਰਪੂਰ ਹੁੰਗਾਰਾ ਦੇਣ ਦੀ ਅਪੀਲ ਕੀਤੀ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਪੁਲਿਸ ’ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਮੋਰਚੇ ਨੇ ਪੁਲਿਸ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ। ਮੋਰਚੇ ਨੇ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਖ਼ਿਲਾਫ਼ ਦਿੱਲੀ ਪੁਲਿਸ ਦੀ ਕਾਰਵਾਈ ਦੀ ਨਿੰਦਾ ਕੀਤੀ ਤੇ ਉਸ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ।
ਕਰਨਾਟਕ ਅਧਾਰਤ ਕਾਰਕੁਨਾਂ ਦੇ ਸਮੂਹ ਨੇ ਸੋਮਵਾਰ ਨੂੰ ਨਫ਼ਰਤੀ ਭਾਸ਼ਣ ਖਿਲਾਫ਼ ਮੁਹਿੰਮ ਛੇੜਦੇ ਹੋਏ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਅਨਿਲ ਵਿਜ ਨੇ ਜਲਵਾਯੂ ਕਾਰਕੁਨ ਦਿਸ਼ਾ ਰਵੀ ਵਿਰੁੱਧ ਕਥਿਤ “ਨਫ਼ਰਤ ਭਰੇ” ਟਵੀਟ ਕੀਤੇ ਸੀ।
ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬੀ ਐਕਟਰ ਦੀਪ ਸਿੱਧੂ ਦੀ ਪੁਲਿਸ ਹਿਰਾਸਤ ਵਧਾ ਦਿੱਤੀ ਗਈ ਹੈ।ਦੀਪ ਸਿੱਧੂ ਨੂੰ ਇੱਕ ਵਾਰ ਫੇਰ 7 ਦਿਨਾਂ ਦੀ ਪੁਲਿਸ ਰਿਮਾਂਡ ਤੇ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ।
18 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਐਕਸ਼ਨ 'ਚ ਸ਼ਾਮਲ ਹੋਣ ਦੀ ਮੰਗ ਕੀਤੀ ਹੈ। ਸਾਰੇ ਭਾਰਤ ਵਿੱਚ ਅਮਨ- ਸ਼ਾਂਤੀ ਨਾਲ ਭਰਪੂਰ ਹੁੰਗਾਰਾ ਦੇਣ ਦੀ ਅਪੀਲ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇਸਰਕਾਰ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਪੁਲਿਸ ਦੁਆਰਾ ਕੀਤੀ ਗਈ ਤਾਕਤ ਦੀ ਬੇਤੁਕੀ ਦੁਰਵਰਤੋਂ ਬਾਰੇ ਨਿਖੇਧੀ ਕੀਤੀ ਹੈ।
ਪਿਛੋਕੜ
18 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਐਕਸ਼ਨ 'ਚ ਸ਼ਾਮਲ ਹੋਣ ਦੀ ਮੰਗ ਕੀਤੀ ਹੈ। ਸਾਰੇ ਭਾਰਤ ਵਿੱਚ ਅਮਨ- ਸ਼ਾਂਤੀ ਨਾਲ ਭਰਪੂਰ ਹੁੰਗਾਰਾ ਦੇਣ ਦੀ ਅਪੀਲ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇਸਰਕਾਰ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਪੁਲਿਸ ਦੁਆਰਾ ਕੀਤੀ ਗਈ ਤਾਕਤ ਦੀ ਬੇਤੁਕੀ ਦੁਰਵਰਤੋਂ ਬਾਰੇ ਨਿਖੇਧੀ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਨੌਜਵਾਨ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫਤਾਰ ਕਰਨ ਦੀ ਨਿੰਦਾ ਕੀਤੀ ਅਤੇ ਉਸ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨ ਵਾਤਾਰਵਰਨ ਕਾਰਕੁੰਨ ਇਹਨਾਂ ਕਾਨੂੰਨਾਂ ਦੇ ਪ੍ਰਭਾਵ ਸਮਝਦਿਆਂ ਕਿਸਾਨ ਲਹਿਰ ਦਾ ਸਮਰਥਨ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕਿਸਾਨ ਲਹਿਰ ਦੇ ਹਰ ਹਮਾਇਤੀ ਨੂੰ ਦੇਸ਼-ਵਿਰੋਧੀ ਬਣਾਇਆ ਜਾ ਰਿਹਾ ਹੈ।
ਕੱਲ੍ਹ 16 ਫਰਵਰੀ 2021 ਨੂੰ ਸਾਂਝੇ ਕਿਸਾਨ ਮੋਰਚੇ ਨੇ ਸਰ ਛੋਟੂ ਰਾਮ ਦੇ ਕਿਸਾਨੀ ਚੇਤਨਾ ਲਈ ਦਿੱਤੇ ਯੋਗਦਾਨ ਨੂੰ ਯਾਦ ਕਰਦਿਆਂ ਜਿਲ੍ਹਿਆਂ/ਤਹਿਸੀਲ ਪੱਧਰਾਂ 'ਤੇ ਸਮਾਰੋਹ ਕਰਨ ਦਾ ਸੱਦਾ ਦਿੱਤਾ ਹੈ। ਛੋਟੂ ਰਾਮ ਦੀ ਅਗਵਾਈ 'ਚ ਕਿਸਾਨ ਸੰਘਰਸ਼ ਸਦਕਾ 1930 ਵਿਆਂ 'ਚ ਸੂਦਖੋਰਾਂ ਵਿਰੁੱਧ ਕਾਨੂੰਨ ਲਿਆਂਦੇ ਗਏ ਸਨ, ਜਿਸ ਨੇ ਕਿਸਾਨਾਂ ਨੂੰ ਸੂਦਖ਼ੋਰਾਂ ਦੇ ਚੁੰਗਲ ਤੋਂ ਬਚਾਇਆ। ਸਰ ਛੋਟੂ ਰਾਮ ਨੂੰ ਭਾਰਤ 'ਚ ਮੰਡੀ ਪ੍ਰਣਾਲੀ ਦੀ ਸਥਾਪਨਾ ਦਾ ਸਿਹਰਾ ਵੀ ਦਿੱਤਾ ਜਾਂਦਾ ਹੈ ਅਤੇ ਇਹ ਉਹ ਪ੍ਰਣਾਲੀ ਹੈ ਜੋ ਮੌਜੂਦਾ ਕਿਸਾਨਾਂ ਦੀ ਲਹਿਰ ਦੀ ਰਾਖੀ ਅਤੇ ਸੁਧਾਰ ਦੀ ਕੋਸ਼ਿਸ਼ ਕਰਦੀ ਹੈ।
- - - - - - - - - Advertisement - - - - - - - - -