Farmers Protest LIVE Updates: ਖੇਤੀਬਾੜੀ ਮੰਤਰੀ ਤੋਮਰ ਬੋਲੇ ਗੱਲਬਾਤ ਲਈ ਤਿਆਰ, ਕਿਸਾਨਾਂ ਵੱਲੋਂ ਅੰਦੋਲਨ ਤਿੱਖਾ ਕਰਨ ਦਾ ਐਲਾਨ

ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦਾ ਸੰਕੇਤ ਦਿੱਤਾ ਹੈ। ਪੰਜਾਬ ਦੇ ਚੋਣ ਨਤੀਜਿਆਂ ਤੇ ਦੇਸ਼ ਵਿਆਪੀ ਹੋ ਰਹੇ ਕਿਸਾਨ ਅੰਦੋਲਨ ਨੂੰ ਵੇਖਦਿਆਂ ਸਰਕਾਰ ਕੁਝ ਨਰਮ ਪੈਣ ਲੱਗੀ ਹੈ। ਬੀਜੇਪੀ ਲੀਡਰਾਂ ਅੰਦਰ ਵੀ ਹਲਚਲ ਹੈ ਕਿ ਜੇਕਰ ਇਹ ਅੰਦੋਲਨ ਲੰਬਾ ਚੱਲਿਆ ਤਾਂ ਕਈ ਸੂਬਿਆਂ ਵਿੱਚ ਪਾਰਟੀ ਨੂੰ ਵੱਡਾ ਨੁਕਸਾਨ ਹੋਏਗਾ।

ਏਬੀਪੀ ਸਾਂਝਾ Last Updated: 19 Feb 2021 09:37 AM
ਇੰਦਰਜੀਤ ਨਿੱਕੂ ਦਾ ਸਪਸ਼ਟੀਕਰਨ

 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਬਾਰੇ ਦਿੱਲੀ ਪੁਲਿਸ ਵੱਲੋਂ ਤਸਵੀਰ ਜਾਰੀ 'ਤੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਜਾਂ ਉਨ੍ਹਾਂ ਦਾ ਕੋਈ ਵੀ ਦੋਸਤ ਲਾਲ ਕਿਲ੍ਹੇ 'ਤੇ ਗਿਆ ਹੀ ਨਹੀਂ। ਹਾਲਾਂਕਿ ਇੰਦਰਜੀਤ ਨਿੱਕੂ ਨੇ ਇਹ ਗੱਲ ਆਖੀ ਕਿ ਉਨ੍ਹਾਂ ਨੇ ਟਰੈਕਟਰ 'ਤੇ ਬੈਠ ਕੇ ਸਿੰਘੂ ਬਾਰਡਰ ਕੋਲ ਪ੍ਰਦਰਸ਼ਨ ਜ਼ਰੂਰ ਕੀਤਾ ਸੀ।

ਕਾਂਗਰਸੀ ਲੀਡਰ ਨਵਜੋਤ ਸਿੱਧੂ ਕਿਸਾਨ ਅੰਦੋਲਨ ਦੇ ਮੁੱਦੇ ਉੱਪਰ ਮੋਦੀ ਸਰਕਾਰ ਨੂੰ ਲਗਾਤਾਰ ਘੇਰਦੇ ਆ ਰਹੇ ਹਨ। ਅੱਜ ਫਿਰ ਉਨ੍ਹਾਂ ਨੇ ਟਵੀਟ ਕੀਤਾ ਹੈ। 


 



 

ਸੰਯੁਕਤ ਕਿਸਾਨ ਮੋਰਚਾ

500 ਤੋਂ ਵੱਧ ਕਿਸਾਨ-ਮਜ਼ਦੂਰ ਜਥੇਬੰਦੀਆਂ ਵਾਲਾ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਵਿੱਚ ਜੁੱਟ ਗਿਆ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਹੁਣ ਕਿਸਾਨ ਅੰਦੋਲਨ ਜਨ ਅੰਦੋਲਨ ਵਿੱਚ ਤਬਦੀਲ ਹੋ ਰਿਹਾ ਹੈ। ਇਸ ਲਈ ਅਗਲੇ ਸਮੇਂ ਵਿੱਚ ਸਮਾਜ ਦੇ ਹੋਰ ਵਰਗਾਂ ਨੂੰ ਵੀ ਨਾਲ ਜੋੜ ਕੇ ਦੇਸ਼ ਵਿਆਪੀ ਲਹਿਰ ਖੜ੍ਹੀ ਕੀਤੀ ਜਾਵੇਗੀ।

ਰੇਲ ਰੋਕੋ ਅਭਿਆਨ

ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਦੱਸਿਆ ਕਿ ਰੇਲ ਰੋਕੋ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਂਚਲ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ, ਉੜੀਸਾ, ਮੁੰਬਈ ਤੇ ਮੱਧ ਪ੍ਰਦੇਸ਼ ਸਮੇਤ ਹੋਰ ਰਾਜਾਂ ਤੋਂ ਵੀ ਹੁੰਗਾਰਾ ਮਿਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕੇਂਦਰ ਨੂੰ ਦੱਸ ਦਿੱਤਾ ਹੈ ਕਿ ਅੰਦੋਲਨ ਹੁਣ ਕੌਮੀ ਪੱਧਰ ਦੀ ਪਛਾਣ ਬਣਾ ਚੁੱਕਾ ਹੈ।

 'ਰੇਲ ਰੋਕੋ' ਪ੍ਰੋਗਰਾਮ ਸਫਲ

 'ਰੇਲ ਰੋਕੋ' ਪ੍ਰੋਗਰਾਮ ਨੂੰ ਦੇਸ਼ ਭਰ ਵਿੱਚ ਮਿਲੇ ਹੁੰਗਾਰੇ ਨਾਲ ਕਿਸਾਨ ਲੀਡਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਵੀਰਵਾਰ ਨੂੰ ਚਾਰ ਘੰਟੇ ਦੇ ਰੇਲ ਰੋਕੋ ਐਕਸ਼ਨ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਕਈ ਸੂਬਿਆਂ ਵਿੱਚ ਹਮਾਇਤ ਮਿਲੀ। ਦੇਸ਼ ਭਰ ਵਿੱਚੋਂ ਹਾਸਲ ਰਿਪੋਰਟਾਂ ਮਗਰੋਂ ਕਿਸਾਨ ਲੀਡਰ ਸੰਤੁਸ਼ਟ ਹਨ ਤੇ ਹੁਣ ਸੰਘਰਸ਼ ਨੂੰ ਹੋਰ ਤਿੱਖ ਕਰਨ ਦੀ ਰਣਨੀਤੀ ਘੜਨ ਲੱਗੇ ਹਨ।

ਟਿਕੈਤ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਫ਼ਸਲ ਨੂੰ ਅੱਗ ਲਗਾ ਕੇ ਕੁਰਬਾਨੀ ਵੀ ਦੇਣੀ ਪਈ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ।

ਸਰਕਾਰ ਗੱਲਬਾਤ ਲਈ ਤਿਆਰ

ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਅਜੇ ਵੀ ਤਿਆਰ ਹੈ। ਗੁਹਾਟੀ ਵਿਖੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਕਿਹਾ ਸੀ ਕਿ ਸਰਕਾਰ ਇਨ੍ਹਾਂ ਤਿੰਨ ਕਾਨੂੰਨਾਂ ਬਾਰੇ ਨੁਕਤਾ-ਦਰ-ਨੁਕਤਾ ਵਿਚਾਰ ਚਰਚਾ ਲਈ ਤਿਆਰ ਹੈ। ਤੋਮਰ ਨੇ ਕਿਹਾ, ‘‘ਅਸੀਂ ਲਗਾਤਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸੰਪਰਕ ਵਿੱਚ ਹਾਂ। ਭਾਰਤ ਸਰਕਾਰ ਨੁਕਤਾ-ਦਰ-ਨੁਕਤ ਕਾਨੂੰਨਾਂ ’ਤੇ ਚਰਚਾ ਲਈ ਤਿਆਰ ਹੈ।’

ਪਿਛੋਕੜ

ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦਾ ਸੰਕੇਤ ਦਿੱਤਾ ਹੈ। ਪੰਜਾਬ ਦੇ ਚੋਣ ਨਤੀਜਿਆਂ ਤੇ ਦੇਸ਼ ਵਿਆਪੀ ਹੋ ਰਹੇ ਕਿਸਾਨ ਅੰਦੋਲਨ ਨੂੰ ਵੇਖਦਿਆਂ ਸਰਕਾਰ ਕੁਝ ਨਰਮ ਪੈਣ ਲੱਗੀ ਹੈ। ਬੀਜੇਪੀ ਲੀਡਰਾਂ ਅੰਦਰ ਵੀ ਹਲਚਲ ਹੈ ਕਿ ਜੇਕਰ ਇਹ ਅੰਦੋਲਨ ਲੰਬਾ ਚੱਲਿਆ ਤਾਂ ਕਈ ਸੂਬਿਆਂ ਵਿੱਚ ਪਾਰਟੀ ਨੂੰ ਵੱਡਾ ਨੁਕਸਾਨ ਹੋਏਗਾ।


ਇਸ ਲਈ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਅਜੇ ਵੀ ਤਿਆਰ ਹੈ। ਗੁਹਾਟੀ ਵਿਖੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਕਿਹਾ ਸੀ ਕਿ ਸਰਕਾਰ ਇਨ੍ਹਾਂ ਤਿੰਨ ਕਾਨੂੰਨਾਂ ਬਾਰੇ ਨੁਕਤਾ-ਦਰ-ਨੁਕਤਾ ਵਿਚਾਰ ਚਰਚਾ ਲਈ ਤਿਆਰ ਹੈ। ਤੋਮਰ ਨੇ ਕਿਹਾ, ‘‘ਅਸੀਂ ਲਗਾਤਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸੰਪਰਕ ਵਿੱਚ ਹਾਂ। ਭਾਰਤ ਸਰਕਾਰ ਨੁਕਤਾ-ਦਰ-ਨੁਕਤ ਕਾਨੂੰਨਾਂ ’ਤੇ ਚਰਚਾ ਲਈ ਤਿਆਰ ਹੈ।’


ਬੇਸ਼ੱਕ ਖੇਤੀ ਮੰਤਰੀ ਤਿੰਨੇ ਕਾਨੂੰਨਾਂ ਉੱਪਰ ਨੁਕਤਾ-ਦਰ-ਨੁਕਤ ਗੱਲ ਕਰਨ ਲਈ ਕਹਿ ਰਹੇ ਹਨ ਪਰ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਰੱਦ ਕਰਨ ਤੋਂ ਬਗੈਰ ਅੰਦੋਲਨ ਵਾਪਸ ਨਹੀਂ ਲੈਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਫ਼ਸਲ ਨੂੰ ਅੱਗ ਲਗਾ ਕੇ ਕੁਰਬਾਨੀ ਵੀ ਦੇਣੀ ਪਈ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ।


ਟਿਕੈਤ ਨੇ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਕਿਸਾਨ ਦੋ ਮਹੀਨਿਆਂ ਬਾਅਦ ਫ਼ਸਲ ਦੀ ਵਾਢੀ ਲਈ ਘਰ ਚਲੇ ਜਾਣਗੇ ਪਰ ਕਿਸਾਨ ਆਪਣੀ ਫ਼ਸਲ ਕੁਰਬਾਨ ਕਰਨ ਲਈ ਤਿਆਰ ਹਨ ਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਚਾਲੇ ਪਾਉਣਗੇ। ਟਿਕੈਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਕਿਸਾਨ ਸੰਘਰਸ਼ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ ਜਿਸ ਵਿੱਚ ਦੇਸ਼ ਭਰ ਤੋਂ ਹਰ ਤਬਕੇ ਦੇ ਲੋਕ ਸ਼ਾਮਲ ਹੋ ਰਹੇ ਹਨ।


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.