Farmers Protest LIVE Updates: ਕਿਸਾਨ ਅੰਦੋਲਨ ਬਾਰੇ ਖੇਤੀ ਮੰਤਰੀ ਦਾ ਦੋ-ਟੁੱਕ ਜਵਾਬ

ਟਿਕੈਤ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨ ਸੰਸਦ ਦਾ ਘਿਰਾਓ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਕਿਉਂਕਿ ‘ਦਿੱਲੀ ਮਾਰਚ’ ਦਾ ਸੱਦਾ ਕਦੇ ਵੀ ਦਿੱਤਾ ਜਾ ਸਕਦਾ ਹੈ। ਟਿਕੈਤ ਦੇ ਇਸ ਐਲਾਨ ਤੋਂ ਸਪਸ਼ਟ ਹੈ ਕਿ ਕਿਸਾਨ ਅੰਦੋਲਨ ਹੁਣ ਆਰਪਾਰ ਦੀ ਲੜਾਈ ਵੱਲ ਵਧ ਰਿਹਾ ਹੈ।

ਏਬੀਪੀ ਸਾਂਝਾ Last Updated: 24 Feb 2021 09:41 AM
ਖੇਤੀਬਾੜੀ ਮੰਤਰੀ ਨਰਿੰਦਰ ਤੋਮਰ

ਇਸ ਮੌਕੇ ਜਦੋਂ ਖੇਤੀਬਾੜੀ ਮੰਤਰੀ ਨੂੰ ਪੁੱਛਿਆ ਗਿਆ, 'ਕੀ ਸਰਕਾਰ ਵੱਲੋਂ ਕਿਸਾਨ ਲੀਡਰਾਂ ਨੂੰ ਪਹਿਲਾਂ ਵਾਂਗ ਸੱਦਾ ਨਹੀਂ ਭੇਜਿਆ ਜਾਵੇਗਾ?' ਤਾਂ ਉਹ ਕਾਹਲੀ ਨਾਲ ਇਸ ਸਵਾਲ ਨੂੰ ਟਾਲ ਗਏ। ਉਨ੍ਹਾਂ ਕਿਹਾ, 'ਜੋ ਕੁਝ ਵੀ ਮੈਂ ਕਹਿਣਾ ਹੈ, ਮੈਂ ਉਹੀ ਕਹਾਂਗਾ।'


 

ਖੇਤੀ ਕਾਨੂੰਨਾਂ 'ਤੇ ਬੋਲੇ ਖੇਤੀ ਮੰਤਰੀ

ਜਦੋਂ ਉਨ੍ਹਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਬਾਰੇ ਸਵਾਲ ਪੁੱਛੇ ਗਏ ਤਾਂ ਉਹ ਇਨ੍ਹਾਂ ਸਵਾਲਾਂ ਨੂੰ ਟਾਲਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਪੂਰੀ ਸੰਵੇਦਨਾ ਨਾਲ ਵਿਚਾਰ ਚਰਚਾ ਕਰਦੀ ਰਹੀ ਹੈ। ਅੱਜ ਵੀ ਜਦੋਂ ਉਨ੍ਹਾਂ ਦੀ ਕੋਈ ਰਾਏ ਆਉਂਦੀ ਹੈ ਤਾਂ ਭਾਰਤ ਸਰਕਾਰ ਕਿਸਾਨਾਂ ਨਾਲ ਵਿਚਾਰ ਚਰਚਾ ਲਈ ਹਮੇਸ਼ਾਂ ਤਿਆਰ ਹੈ। 

ਖੇਤੀਬਾੜੀ ਮੰਤਰੀ ਨਰਿੰਦਰ ਤੋਮਰ

ਕੇਂਦਰ ਸਰਕਾਰ ਅਜੇ ਕਿਸਾਨ ਲੀਡਰਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ। ਇਹ ਸੰਕੇਤ ਅੱਜ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਦਿੱਤੇ। ਕਿਸਾਨਾਂ ਨਾਲ ਗੱਲਬਾਤ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਨੂੰ ਉਹ ਟਾਲ ਗਏ। ਉਹ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੀ ਦੂਜੇ ਵਰ੍ਹੇਗੰਢ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਸੀ। 

ਨੌਦੀਪ ਕੌਰ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਟਲੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨੌਦੀਪ ਕੌਰ ਦੀ ਜ਼ਮਾਨਤ ਦੀ ਅਰਜ਼ੀ ’ਤੇ ਫਿਲਹਾਲ ਕੋਈ ਰਾਹਤ ਨਹੀਂ ਨਹੀਂ ਦਿੱਤੀ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਅੱਗੇ ਪਾ ਦਿੱਤੀ। ਦੱਸ ਦਈਏ ਕਿ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਇਆ ਹੈ। ਪੁਲਿਸ ਨੇ ਉਸ ਖਿਲਾਫ ਕਈ ਕੇਸ ਦਰਜ ਕੀਤੇ ਹਨ। ਨੌਦੀਪ ਨੂੰ ਕਈ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ। ਇੱਕ ਕੇਸ ਵਿੱਚ ਜ਼ਮਾਨਤ ਦੀ ਅਰਜ਼ੀ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ।

ਸੰਯੁਕਤ ਕਿਸਾਨ ਮੋਰਚਾ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਸਰਕਾਰ ਨੂੰ ਇਹ ਗ਼ਲਤਫਹਿਮੀ ਹੈ ਕਿ ਕਿਸਾਨ ਛੇਤੀ ਹੀ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਦੇਸ਼ ’ਚੋਂ ਭਜਾਉਣ ਲਈ ਲੰਮਾ ਸਮਾਂ ਸੰਘਰਸ਼ ਚੱਲਿਆ। ਹੁਣ ਤਾਂ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਔਰਤਾਂ, ਮੁਲਾਜ਼ਮ ਤੇ ਨੌਜਵਾਨ ਵਰਗ ਵੀ ਸ਼ਾਮਲ ਹੋ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ

ਕਿਸਾਨ ਅੰਦੋਲਨ ਦੇ ਹੱਕ ਵਿੱਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨੀਆਂ ਗਈਆਂ ਤਾਂ 23 ਮਾਰਚ ਤੋਂ ਕਿਸਾਨਾਂ ਨਾਲ ਮਰਨ ਵਰਤ ’ਤੇ ਬੈਠਣਗੇ। ਅਭੈ ਸਿੰਘ ਸੰਧੂ ਨੇ ਇਹ ਐਲਾਨ ਸਿੰਘੂ ਬਾਰਡਰ ਦੀ ਮੁੱਖ ਸਟੇਜ਼ ਤੋਂ ਕੀਤਾ।

ਟਿਕੈਤ ਦਾ ਐਲਾਨ

ਇਸੇ ਰਣਨੀਤੀ ਤਹਿਤ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਸੀਕਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਸੰਸਦ ਘਿਰਾਓ ਦਾ ਸੱਦਾ ਦਿੱਤਾ ਜਾਵੇਗਾ। ਇਸ ਦਾ ਐਲਾਨ ਕੀਤਾ ਜਾਵੇਗਾ ਤੇ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਇਸ ਵਾਰ ਚਾਰ ਲੱਖ ਟਰੈਕਟਰਾਂ ਦੀ ਥਾਂ 40 ਲੱਖ ਟਰੈਕਟਰ ਹੋਣਗੇ। ਟਿਕੈਤ ਨੇ ਕਿਹਾ ਕਿ ਕਿਸਾਨ ‘ਇੰਡੀਆ ਗੇਟ’ ਨੇੜੇ ਪਾਰਕਾਂ ਨੂੰ ਵਾਹ ਦੇਣਗੇ ਤੇ ਉੱਥੇ ਫ਼ਸਲਾਂ ਉਗਾਉਣਗੇ। ਉਨ੍ਹਾਂ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਸੰਸਦ ਘਿਰਾਓ ਦੀ ਤਰੀਕ ਬਾਰੇ ਫ਼ੈਸਲਾ ਲੈਣਗੇ।

ਟਿਕੈਤ ਦਾ ਐਲਾਨ

ਟਿਕੈਤ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨ ਸੰਸਦ ਦਾ ਘਿਰਾਓ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਕਿਉਂਕਿ ‘ਦਿੱਲੀ ਮਾਰਚ’ ਦਾ ਸੱਦਾ ਕਦੇ ਵੀ ਦਿੱਤਾ ਜਾ ਸਕਦਾ ਹੈ। ਟਿਕੈਤ ਦੇ ਇਸ ਐਲਾਨ ਤੋਂ ਸਪਸ਼ਟ ਹੈ ਕਿ ਕਿਸਾਨ ਅੰਦੋਲਨ ਹੁਣ ਆਰਪਾਰ ਦੀ ਲੜਾਈ ਵੱਲ ਵਧ ਰਿਹਾ ਹੈ।

ਸੰਯੁਕਤ ਕਿਸਾਨ ਮੋਰਚਾ

ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਦੇ ਤਿੰਨ ਨਵੇਂ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨ 'ਜਬਰ ਵਿਰੋਧੀ ਦਿਵਸ' ਮਨਾਉਣਗੇ।ਇਸ ਵਿੱਚ ਕਿਸਾਨ ਅੰਦੋਲਨ ਦੇ ਹੋ ਰਹੇ ਜਬਰ ਦਾ ਵਿਰੋਧ ਕੀਤਾ ਜਾਏਗਾ।

ਪਿਛੋਕੜ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਅਗਲੇ ਸਮੇਂ ਵਿੱਚ ਤਿੱਖਾ ਮੋੜ ਲੈ ਰਿਹਾ ਹੈ। ਮੋਦੀ ਸਰਕਾਰ ਦੇ ਰਵੱਈਏ ਤੋਂ ਕਿਸਾਨ ਖਫਾ ਹਨ ਤੇ ਇਸ ਲਈ ਹੁਣ ਆਰਪਾਰ ਦੀ ਲੜਾਈ ਲਈ ਰਣਨੀਤੀ ਬਣਾਈ ਜਾ ਰਹੀ ਹੈ। ਇਸ ਗੱਲ ਦਾ ਅੰਦਾਜ਼ਾ ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਐਲਾਨ ਤੋਂ ਲਾਇਆ ਜਾ ਸਕਦਾ ਹੈ।

ਟਿਕੈਤ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨ ਸੰਸਦ ਦਾ ਘਿਰਾਓ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਕਿਉਂਕਿ ‘ਦਿੱਲੀ ਮਾਰਚ’ ਦਾ ਸੱਦਾ ਕਦੇ ਵੀ ਦਿੱਤਾ ਜਾ ਸਕਦਾ ਹੈ। ਟਿਕੈਤ ਦੇ ਇਸ ਐਲਾਨ ਤੋਂ ਸਪਸ਼ਟ ਹੈ ਕਿ ਕਿਸਾਨ ਅੰਦੋਲਨ ਹੁਣ ਆਰਪਾਰ ਦੀ ਲੜਾਈ ਵੱਲ ਵਧ ਰਿਹਾ ਹੈ।


ਦੱਸ ਦਈਏ ਕਿ 26 ਜਨਵਰੀ ਨੂੰ ਲਾਲ ਕਿਲਾ ਕਾਂਡ ਮਗਰੋਂ ਕਿਸਾਨ ਬੈਕਫੁੱਟ 'ਤੇ ਨਜ਼ਰ ਆ ਰਹੇ ਸੀ। ਇਸ ਮਗਰੋਂ ਕਿਸਾਨ ਲੀਡਰਾਂ ਨੇ ਕੋਈ ਤਿੱਖੇ ਐਕਸ਼ਨ ਦਾ ਐਲਾਨ ਨਹੀਂ ਕੀਤਾ ਸੀ। ਕਿਸਾਨਾਂ ਨੇ ਮਹਾਪੰਚਾਇਤਾਂ ਜ਼ਰੀਏ ਲੋਕਾਂ ਨੂੰ ਲਾਮਬੰਦ ਕਰਨ ਦੀ ਰਣਨੀਤੀ ਅਪਣਾਈ। ਹੁਣ ਕਿਸਾਨ ਲੀਡਰਾਂ ਨੇ ਐਲਾਨ ਕੀਤਾ ਹੈ ਕਿ 28 ਫਰਵਰੀ ਨੂੰ ਅੰਦੋਲਨ ਤੀਜੇ ਫੇਜ਼ ਵਿੱਚ ਸ਼ਾਮਲ ਹੋਏਗਾ। ਭਾਵ ਤਿੱਖੇ ਐਕਸ਼ਨ ਕੀਤੇ ਜਾਣਗੇ।



ਇਸੇ ਰਣਨੀਤੀ ਤਹਿਤ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਸੀਕਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਸੰਸਦ ਘਿਰਾਓ ਦਾ ਸੱਦਾ ਦਿੱਤਾ ਜਾਵੇਗਾ। ਇਸ ਦਾ ਐਲਾਨ ਕੀਤਾ ਜਾਵੇਗਾ ਤੇ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ।

ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਇਸ ਵਾਰ ਚਾਰ ਲੱਖ ਟਰੈਕਟਰਾਂ ਦੀ ਥਾਂ 40 ਲੱਖ ਟਰੈਕਟਰ ਹੋਣਗੇ। ਟਿਕੈਤ ਨੇ ਕਿਹਾ ਕਿ ਕਿਸਾਨ ‘ਇੰਡੀਆ ਗੇਟ’ ਨੇੜੇ ਪਾਰਕਾਂ ਨੂੰ ਵਾਹ ਦੇਣਗੇ ਤੇ ਉੱਥੇ ਫ਼ਸਲਾਂ ਉਗਾਉਣਗੇ। ਉਨ੍ਹਾਂ ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਸੰਸਦ ਘਿਰਾਓ ਦੀ ਤਰੀਕ ਬਾਰੇ ਫ਼ੈਸਲਾ ਲੈਣਗੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.