Farmers Protest LIVE Updates: ਕਿਸਾਨ ਲੀਡਰ ਰਾਕੇਸ਼ ਟਿਕੈਤ ਵੱਲੋਂ 13 ਮਾਰਚ ਨੂੰ ਬੰਗਾਲ ਜਾਣ ਦਾ ਐਲਾਨ

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸਿਰਫ ਸੋਧਾਂ ਕਰਨ ਦੀ ਮੁੜ ਪੇਸ਼ਕਸ਼ ਦਾ ਤਿੱਖਾ ਜਵਾਬ ਦਿੰਦਿਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕਾਨੂੰਨ ਵਾਪਸੀ ਤੋਂ ਹੇਠਾਂ ਕੁਝ ਵੀ ਮਨਜ਼ੂਰ ਨਹੀਂ। ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਸੰਘਰਸ਼ ਉਦੋਂ ਹੀ ਖਤਮ ਹੋਏਗਾ ਜਦੋਂ ਤਿੰਨੋਂ ਕਾਨੂੰਨ ਰੱਦ ਹੋਣਗੇ ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣੇਗਾ।

ਏਬੀਪੀ ਸਾਂਝਾ Last Updated: 07 Mar 2021 10:41 AM
ਕਿਸਾਨ ਮਹਾਪੰਚਾਇਤ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਮੇਰਠ 'ਚ ਕਿਸਾਨ ਮਹਾਪੰਚਾਇਤ 'ਚ ਹਿੱਸਾ ਲਵੇਗੀ। ਸਭ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨੇ ਸਹਾਰਨਪੁਰ 'ਚ ਕਿਸਾਨ ਪੰਚਾਇਤ ਨੂੰ ਵੀ ਸੰਬੋਧਨ ਕੀਤਾ ਸੀ।

ਰਾਕੇਸ਼ ਟਿਕੈਤ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ ਪੰਚਾਇਤ ਹੈ। ਉਹ ਉੱਥੋਂ ਦੇ ਕਿਸਾਨਾਂ ਨਾਲ ਮਿਲਣਗੇ ਤੇ ਕਿਸਾਨ ਅੰਦੋਲਨ ਤੇ ਐਮਐਸਪੀ ਦੇ ਬਾਰੇ 'ਚ ਗੱਲਬਾਤ ਕਰਨਗੇ। ਟਿਕੈਤ ਨੇ ਕਿਹਾ ਕਿ ਭਲਕੇ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣਗੇ ਤੇ ਭਲਕੇ ਬਾਰਡਰਾਂ 'ਤੇ ਪੂਰਾ ਸੰਚਾਲਨ ਔਰਤਾਂ ਕਰਨਗੀਆਂ।

Farmers Protest LIVE Updates: ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ

ਤੋਮਰ ਨੇ ਕਿਹਾ ਕਿ ਕਾਨੂੰਨ ਉਨ੍ਹਾਂ ਫ਼ਸਲਾਂ ਨੂੰ ਉਗਾਉਣ ਦੇ ਵੀ ਯੋਗ ਬਣਾਉਣਗੇ ਜੋ ਬਾਜ਼ਾਰ ਵਿਚੋਂ ਜ਼ਿਆਦਾ ਮੁੱਲ ਲੈ ਸਕਦੀਆਂ ਹਨ। ਕਿਸਾਨ ਸੰਘਰਸ਼ ਦਾ ਹਵਾਲਾ ਦਿੰਦਿਆਂ ਖੇਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਸੰਘਰਸ਼ ਕਿਸਾਨਾਂ ਨੂੰ ਕੀ ਲਾਭ ਦੇਵੇਗਾ। ਉਨ੍ਹਾਂ ਕਿਹਾ ਕਿ ਵਿਰੋਧ ਇਸ ਕੀਮਤ ’ਤੇ ਨਾ ਹੋਵੇ ਕਿ ‘ਦੇਸ਼ ਦਾ ਨੁਕਸਾਨ ਹੋਵੇ।’ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਖੇਤੀ ਮੰਤਰੀ ਨੇ ਕਿਹਾ ਕਿ ਵੱਡੇ ਸੁਧਾਰਾਂ ਦਾ ਹਮੇਸ਼ਾ ਵਿਰੋਧ ਹੁੰਦਾ ਹੈ ਪਰ ਜੇ ਇਰਾਦੇ ਤੇ ਨੀਤੀਆਂ ਸਹੀ ਹੋਣ ਤਾਂ ਲੋਕ ਬਦਲਾਅ ਨੂੰ ਸਵੀਕਾਰ ਕਰ ਲੈਂਦੇ ਹਨ।

Farmers Protest LIVE Updates: ਤੋਮਰ ਨੇ ਕਿਹਾ

ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨਾਲ 11 ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ ਤੇ ਉਹ ਕਾਨੂੰਨਾਂ ਵਿੱਚ ਸੋਧ ਦੀ ਪੇਸ਼ਕਸ਼ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਨੂੰਨ 12-18 ਮਹੀਨੇ ਅੱਗੇ ਪਾਉਣ ਤੇ ਸਾਂਝੀ ਕਮੇਟੀ ਬਣਾਉਣ ਦੀ ਪੇਸ਼ਕਸ਼ ਵੀ ਕੀਤੀ ਸੀ ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨ ਖੇਤੀਬਾੜੀ ਖੇਤਰ ਵਿੱਚ ਨਿਵੇਸ਼ ਵਧਾਉਣ ਤੇ ਕਿਸਾਨਾਂ ਨੂੰ ਆਪਣਾ ਉਤਪਾਦ ਕਿਤੇ ਵੀ ਕਿਸੇ ਵੀ ਮੁੱਲ ਉਤੇ ਵੇਚਣ ਦੀ ਆਜ਼ਾਦੀ ਦੇਣ ਲਈ ਲਿਆਂਦੇ ਹਨ।

Farmers Protest LIVE Updates: ਤੋਮਰ ਦਾ ਬਿਆਨ

ਤੋਮਰ ਨੇ ਨਾਲ ਹੀ ਕਿਹਾ ਕਿ ਜਥੇਬੰਦੀਆਂ ਤੇ ਵਿਰੋਧੀ ਧਿਰਾਂ ਕਾਨੂੰਨਾਂ ਦੀਆਂ ਤਜਵੀਜ਼ਾਂ ਵਿੱਚੋਂ ਅਜੇ ਤੱਕ ਕੋਈ ਗਲਤੀ ਨਹੀਂ ਕੱਢ ਸਕੀਆਂ। ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੋਧਾਂ ਦੀ ਤਜਵੀਜ਼ ਦਾ ਇਹ ਮਤਲਬ ਨਹੀਂ ਕਿ ਇਨ੍ਹਾਂ ਕਾਨੂੰਨਾਂ ਵਿੱਚ ਕੁਝ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਤਜਵੀਜ਼ ਇਸ ਲਈ ਰੱਖੀ ਹੈ ਕਿਉਂਕਿ ਕਿਸਾਨ ਇਸ ਸੰਘਰਸ਼ ਦਾ ਚਿਹਰਾ ਬਣੇ ਹੋਏ ਹਨ।

ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਤੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਕਿਸਾਨ ਅੱਗੇ ਹੋਰ ਵੀ ਐਕਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਿੰਨੋਂ ਕਾਨੂੰਨ ਰੱਦ ਨਾ ਕੀਤੇ ਤਾਂ ਦਿੱਲੀ ਦੇ ਬਾਰਡਰਾਂ ਵਾਂਗ ਕੁੰਡਲੀ-ਮਾਨੇਸਰ-ਪਲਵਲ ਮਾਰਗ ਪੂਰੀ ਤਰ੍ਹਾਂ ਰੋਕਿਆ ਜਾ ਸਕਦਾ ਹੈ ਤੇ ਸ਼ਨੀਵਾਰ ਦਾ 5 ਘੰਟੇ ਦਾ ਜਾਮ ਇੱਕ ਅਜ਼ਮਾਇਸ਼ ਸੀ।

ਕਿਸਾਨਾਂ ਦਾ ਜਵਾਬ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਰਾਜ਼ੀ ਹਨ ਪਰ ਖੇਤੀ ਕਾਨੂੰਨਾਂ ਵਿੱਚ ਸੋਧ ਸਵੀਕਾਰ ਨਹੀਂ ਸਗੋਂ ਇਹ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ, ‘‘ਜੇਕਰ ਸਰਕਾਰ ਬੁਲਾਉਂਦੀ ਹੈ ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ ਪਰ ਸਾਡੀ ਮੰਗ ਇੱਕੋ ਹੈ। ਅਸੀਂ ਤਿੰਨਾਂ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਅਸੀਂ ਕੋਈ ਸੋਧ ਸਵੀਕਾਰ ਨਹੀਂ ਕਰਾਂਗੇ।’’

ਖੇਤੀਬਾੜੀ ਮੰਤਰੀ ਤੋਮਰ

ਖੇਤੀਬਾੜੀ ਮੰਤਰੀ ਤੋਮਰ ਨੇ ਸ਼ਨੀਵਾਰ ਕਿਹਾ ਸੀ ਕਿ ਖੇਤੀ ਕਾਨੂੰਨਾਂ ਵਿੱਚ ਕੋਈ ਨੁਕਸ ਨਹੀਂ ਤੇ ਸਿਰਫ ਸੰਘਰਸ਼ੀ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸਰਕਾਰ ਖੇਤੀ ਕਾਨੂੰਨਾਂ ਵਿੱਚ ਸੋਧ ਲਈ ਤਿਆਰ ਹੈ। ਤੋਮਰ ਨੇ ਕਿਹਾ ਸੀ ਕਿ ਜਥੇਬੰਦੀਆਂ ਤੇ ਵਿਰੋਧੀ ਧਿਰਾਂ ਕਾਨੂੰਨਾਂ ਦੀਆਂ ਤਜਵੀਜ਼ਾਂ ਵਿੱਚੋਂ ਅਜੇ ਤੱਕ ਕੋਈ ਗਲਤੀ ਨਹੀਂ ਕੱਢ ਸਕੀਆਂ।

ਪਿਛੋਕੜ

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸਿਰਫ ਸੋਧਾਂ ਕਰਨ ਦੀ ਮੁੜ ਪੇਸ਼ਕਸ਼ ਦਾ ਤਿੱਖਾ ਜਵਾਬ ਦਿੰਦਿਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕਾਨੂੰਨ ਵਾਪਸੀ ਤੋਂ ਹੇਠਾਂ ਕੁਝ ਵੀ ਮਨਜ਼ੂਰ ਨਹੀਂ। ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਸੰਘਰਸ਼ ਉਦੋਂ ਹੀ ਖਤਮ ਹੋਏਗਾ ਜਦੋਂ ਤਿੰਨੋਂ ਕਾਨੂੰਨ ਰੱਦ ਹੋਣਗੇ ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣੇਗਾ।

ਦਰਅਸਲ ਖੇਤੀਬਾੜੀ ਮੰਤਰੀ ਤੋਮਰ ਨੇ ਸ਼ਨੀਵਾਰ ਕਿਹਾ ਸੀ ਕਿ ਖੇਤੀ ਕਾਨੂੰਨਾਂ ਵਿੱਚ ਕੋਈ ਨੁਕਸ ਨਹੀਂ ਤੇ ਸਿਰਫ ਸੰਘਰਸ਼ੀ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸਰਕਾਰ ਖੇਤੀ ਕਾਨੂੰਨਾਂ ਵਿੱਚ ਸੋਧ ਲਈ ਤਿਆਰ ਹੈ। ਤੋਮਰ ਨੇ ਕਿਹਾ ਸੀ ਕਿ ਜਥੇਬੰਦੀਆਂ ਤੇ ਵਿਰੋਧੀ ਧਿਰਾਂ ਕਾਨੂੰਨਾਂ ਦੀਆਂ ਤਜਵੀਜ਼ਾਂ ਵਿੱਚੋਂ ਅਜੇ ਤੱਕ ਕੋਈ ਗਲਤੀ ਨਹੀਂ ਕੱਢ ਸਕੀਆਂ।


ਇਸ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਰਾਜ਼ੀ ਹਨ ਪਰ ਖੇਤੀ ਕਾਨੂੰਨਾਂ ਵਿੱਚ ਸੋਧ ਸਵੀਕਾਰ ਨਹੀਂ ਸਗੋਂ ਇਹ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ, ‘‘ਜੇਕਰ ਸਰਕਾਰ ਬੁਲਾਉਂਦੀ ਹੈ ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ ਪਰ ਸਾਡੀ ਮੰਗ ਇੱਕੋ ਹੈ। ਅਸੀਂ ਤਿੰਨਾਂ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਅਸੀਂ ਕੋਈ ਸੋਧ ਸਵੀਕਾਰ ਨਹੀਂ ਕਰਾਂਗੇ।’’


ਤੋਮਰ ਦੇ ਦਾਅਵਿਆਂ ਬਾਰੇ ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਹੁਣ ਤੱਕ ਕੇਂਦਰ ਸਰਕਾਰ ਨਾਲ 11 ਮੀਟਿੰਗਾਂ ਬੇਸਿੱਟਾ ਰਹੀਆਂ ਹਨ ਤੇ ਇਨ੍ਹਾਂ ਵਿੱਚ ਕਾਨੂੰਨਾਂ ਦੀ ਹਰ ਮੱਦ ਉਪਰ ਚਰਚਾ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਝੂਠ ਬੋਲ ਰਹੀ ਹੈ ਜਦੋਂਕਿ ਸਾਰੀ ਦੁਨੀਆ ਇਸ ਸ਼ਾਂਤਮਈ ਅੰਦੋਲਨ ਨੂੰ ਦੇਖ ਰਹੀ ਹੈ। ਕਿਸਾਨ ਲੀਡਰਾਂ ਨੇ ਇਹ ਵੀ ਦਾਅਵਾ ਕੀਤਾ ਕਿ ਕੇਂਦਰੀ ਮੰਤਰੀਆਂ ਨੇ ਬੈਠਕਾਂ ਦੌਰਾਨ ਇਸ਼ਾਰਾ ਕੀਤਾ ਸੀ ਕਿ ਕਾਨੂੰਨ ਨੂੰ ਖਾਲੀ ਪੀਪਾ ਬਣਾ ਦਿੰਦੇ ਹਾਂ ਪਰ ਵਾਪਸ ਨਹੀਂ ਲੈ ਸਕਦੇ ਕਿਉਂਕਿ ਇਸ ਨਾਲ ਸਰਕਾਰ ਦੀ ਕਿਰਕਿਰੀ ਹੋਵੇਗੀ।


ਉਧਰ, ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਤੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਕਿਸਾਨ ਅੱਗੇ ਹੋਰ ਵੀ ਐਕਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਿੰਨੋਂ ਕਾਨੂੰਨ ਰੱਦ ਨਾ ਕੀਤੇ ਤਾਂ ਦਿੱਲੀ ਦੇ ਬਾਰਡਰਾਂ ਵਾਂਗ ਕੁੰਡਲੀ-ਮਾਨੇਸਰ-ਪਲਵਲ ਮਾਰਗ ਪੂਰੀ ਤਰ੍ਹਾਂ ਰੋਕਿਆ ਜਾ ਸਕਦਾ ਹੈ ਤੇ ਸ਼ਨੀਵਾਰ ਦਾ 5 ਘੰਟੇ ਦਾ ਜਾਮ ਇੱਕ ਅਜ਼ਮਾਇਸ਼ ਸੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.