ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Farmers Protest LIVE Updates: ਅੰਦੋਲਨ ਦਾ 58ਵਾਂ ਦਿਨ, ਕਿਸਾਨ ਲੀਡਰਾਂ ਦੀ ਮੰਤਰੀਆਂ ਨਾਲ ਮੀਟਿੰਗ ਖਤਮ, ਸਰਕਾਰ ਵੱਲੋਂ ਕਾਨੂੰਨ ਰੱਦ ਕਰਨ ਤੋਂ ਇਨਕਾਰ

Farmers Protest LIVE Updates: ਕਿਸਾਨ ਅੰਦੋਲਨ ਦਾ ਭਵਿੱਖ ਕੀ ਹੋਵੇਗਾ, ਕਿਸਾਨ ਅੰਦੋਲਨ ਨੂੰ ਖਤਮ ਕਰਨਗੇ ਜਾਂ ਅੰਦੋਲਨ ਨੂੰ ਹੋਰ ਤੇਜ਼ ਕਰਨਗੇ? ਇਨ੍ਹਾਂ ਪ੍ਰਸ਼ਨਾਂ ਦੇ ਜਵਾਬ ਅੱਜ ਮਿਲ ਸਕਦੇ ਹਨ। ਬੁੱਧਵਾਰ ਨੂੰ ਹੋਈ 10ਵੇਂ ਗੇੜ ਦੀ ਬੈਠਕ 'ਚ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਹੈ। ਅੱਜ 11ਵੇਂ ਦੌਰ ਦੀ ਮੀਟਿੰਗ ਹੋ ਰਹੀ ਹੈ।

LIVE

Farmers Protest LIVE Updates: ਅੰਦੋਲਨ ਦਾ 58ਵਾਂ ਦਿਨ, ਕਿਸਾਨ ਲੀਡਰਾਂ ਦੀ ਮੰਤਰੀਆਂ ਨਾਲ ਮੀਟਿੰਗ ਖਤਮ, ਸਰਕਾਰ ਵੱਲੋਂ ਕਾਨੂੰਨ ਰੱਦ ਕਰਨ ਤੋਂ ਇਨਕਾਰ

Background

9 ਦੌਰ ਦੀ ਬੈਠਕ ਬੇਨਤੀਜਾ ਤੇ 55 ਦਿਨ ਦੇ ਲਗਾਤਾਰ ਅੰਦੋਲਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਤੇ ਸਰਕਾਰ ਦੇ ਪ੍ਰਤੀਨਿਧ ਇਕ ਵਾਰ ਫਿਰ ਤੋਂ ਗੱਲਬਾਤ ਦੀ ਮੇਜ਼ 'ਤੇ ਹੋਣਗੇ। ਬੈਠਕ ਦਾ ਸਮਾਂ ਦੁਪਹਿਰ ਦੋ ਵਜੇ ਦਾ ਤੈਅ ਕੀਤਾ ਗਿਆ ਹੈ। ਕੋਸ਼ਿਸ਼ ਇਸ ਗੱਲ ਦੀ ਹੈ ਕਿ ਦੋਵਾਂ ਧਿਰਾਂ ਦਰਮਿਆਨ ਸਹਿਮਤੀ ਬਣ ਜਾਵੇ।

ਪਰ ਜਿਸ ਤਰ੍ਹਾਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ (Narendra Tomar) ਦਾਅਵਾ ਕਰ ਚੁੱਕੇ ਹਨ ਕਿ ਦੇਸ਼ ਦੇ ਬਹੁਤੇ ਕਿਸਾਨ ਤੇ ਮਾਹਿਰ ਖੇਤੀ ਕਾਨੂੰਨਾਂ (Agriculture laws) ਦੇ ਹੱਕ 'ਚ ਹਨ ਇਸ ਲਈ ਕਾਨੂੰਨ ਰੱਦ ਨਹੀਂ ਹੋਣਗੇ। ਦੂਜੇ ਪਾਸੇ ਕਿਸਾਨ ਕਹਿੰਦੇ ਹਨ ਕਿ ਖੇਤੀ ਕਾਨੂੰਨ ਰੱਦ ਹੋਣ ਤੋਂ ਘੱਟ ਕੁਝ ਵੀ ਮਨਜੂਰ ਨਹੀਂ। ਇਨ੍ਹਾਂ ਹਾਲਾਤਾਂ ਨੂੰ ਦੇਖਕੇ ਲੱਗ ਰਿਹਾ ਕਿ ਅੱਜ ਦੀ ਬੈਠਕ 'ਚੋਂ ਵੀ ਕੁਝ ਖਾਸ ਨਿੱਕਲਣ ਵਾਲਾ ਨਹੀਂ।

ਸਰਕਾਰ (Government) ਨੇ ਦਾਅਵਾ ਕੀਤਾ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ ਤੇ ਕਿਹਾ ਕਿ ਜਦੋਂ ਵੀ ਕੋਈ ਕਦਮ ਚੁੱਕਿਆ ਜਾਂਦਾ ਹੈ ਤਾਂ ਇਸ 'ਚ ਅੜਚਨਾਂ ਆਉਂਦੀਆਂ ਹਨ। ਸਰਕਾਰ ਨੇ ਕਿਹਾ ਕਿ ਮਾਮਲੇ ਨੂੰ ਸੁਲਝਾਉਣ 'ਚ ਦੇਰੀ ਇਸ ਲਈ ਹੋ ਰਹੀ ਹੈ ਕਿਉਂਕਿ ਕਿਸਾਨ ਲੀਡਰ ਆਪਣੇ ਹਿਸਾਬ ਨਾਲ ਹੱਲ ਚਾਹੁੰਦੇ ਹਨ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਦੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪਿਛਲੇ ਕਈ ਹਫ਼ਤਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ।

ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਤੇ ਸਰਕਾਰ ਦੇ ਵਿਚਾਲੇ ਅੱਜ ਦੁਪਹਿਰ ਦੋ ਵਜੇ ਵਿਗਿਆਨ ਭਵਨ 'ਚ 10ਵੇਂ ਦੌਰ ਦੀ ਗੱਲਬਾਤ ਹੋਵੇਗੀ।

17:11 PM (IST)  •  22 Jan 2021

ਮੀਟਿੰਗ ਵਿੱਚ ਕਿਸਾਨ ਲੀਡਰਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਤੋਂ ਘੱਟ ਕੋਈ ਗੱਲ਼ ਨਹੀਂ ਹੋਏਗੀ। ਇਸ ਮਗਰੋਂ ਮੀਟਿੰਗ ਕਾਫੀ ਤਲਖੀ ਵਾਲੀ ਹੋ ਗਈ। ਖੇਤੀ ਮੰਤਰੀ ਇਸ ਗੱਲੋਂ ਕਿਸਾਨਾਂ ਨਾਲ ਖਫਾ ਨਜ਼ਰ ਆਏ ਕਿ ਉਨ੍ਹਾਂ ਨੇ ਮੀਟਿੰਗ ਤੋਂ ਪਹਿਲਾਂ ਹੀ ਸਰਕਾਰ ਦੀ ਪੇਸ਼ਕਸ਼ ਕਿਉਂ ਠੁਕਰਾ ਦਿੱਤੀ।
17:02 PM (IST)  •  22 Jan 2021

ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨ ਲੀਡਰਾਂ ਨਾਲ ਮੀਟਿੰਗ ਵਿੱਚ ਕਿਹਾ ਕਿ ਕਾਨੂੰਨਾਂ ਨੂੰ ਟਾਲਣ ਤੋਂ ਵੱਧ ਕੋਈ ਪੇਸ਼ਕਸ਼ ਨਹੀਂ ਦੇ ਸਕਦੇ। ਅੱਜ ਦੀ ਮੀਟਿੰਗ ਕਾਫੀ ਤਲਖੀ ਵਾਲੀ ਰਹੀ।
14:56 PM (IST)  •  22 Jan 2021

ਕਿਸਾਨ ਲੀਡਰਾਂ ਨੇ ਮੰਤਰੀਆਂ ਨੂੰ ਦੱਸਿਆ ਕਿ ਫੋਨ ਉੱਪਰ ਗਾਲਾਂ ਕੱਢੀਆਂ ਜਾ ਰਹੀਆਂ ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਨਾਰਾਜ਼ ਕਿਸਾਨ ਯੂਨੀਅਨ ਨੇਤਾਵਾਂ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਵੀ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
14:52 PM (IST)  •  22 Jan 2021

ਖੇਤੀ ਕਾਨੂੰਨਾਂ ਬਾਰੇ ਕੇਂਦਰੀ ਮੰਤਰੀਆਂ ਨਾਲ ਕਿਸਾਨ ਲੀਡਰਾਂ ਦੀ ਮੀਟਿੰਗ ਵਿੱਚੋਂ ਵੱਡੀ ਖ਼ਬਰ ਆ ਰਹੀ ਹੈ। ਕਿਸਾਨ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਿਸਾਨ ਲੀਡਰ ਡਾ. ਦਰਸ਼ਨਪਾਲ ਤੇ ਰਾਜੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਨੂੰ ਮੋਬਾਈਲ ਉੱਪਰ ਲਗਾਤਾਰ ਧਮਕਾਇਆ ਜਾ ਰਿਹਾ ਹੈ।
14:38 PM (IST)  •  22 Jan 2021

ਕੇਂਦਰ ਸਰਕਾਰ ਨੂੰ ਹੁਣ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਅੱਜ ਕਿਸਾਨਾਂ ਨੇ ਮੀਟਿੰਗ ਵਿੱਚ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਰੱਦ ਹੋਣ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਮਗਰੋਂ ਹੀ ਅੰਦੋਲਨ ਖਤਮ ਹੋਏਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਦਾ ਜਵਾਬ ਉਡੀਕੇ ਬਗੈਰ ਹੀ ਆਪਣੀ ਅਗਲੀ ਰਣਨੀਤੀ ਘੜ ਲਈ ਹੈ। ਕਿਸਾਨ ਜਥੇਬੰਦੀਆਂ ਨੇ ਪਹਿਲਾਂ ਸੂਬਾ ਪੱਧਰ ਉੱਤੇ ਤੇ ਫਿਰ ਰਾਸ਼ਟਰੀ ਪੱਧਰ ਦੀ ਮੀਟਿੰਗ ਕਰਕੇ ਆਪਣੀ ਅਗਲੇਰੀ ਰਣਨੀਤੀ ਤੈਅ ਕਰ ਲਈ ਹੈ। ਇਸ ਤਹਿਤ 26 ਜਨਵਰੀ ਦੀ ਟਰੈਕਟਰ ਪਰੇਡ ਪਿੱਛੋਂ ਕਿਸਾਨਾਂ ਨੇ ਪਿੰਡ-ਪਿੰਡ ਜਾ ਕੇ ‘ਸਰਕਾਰ ਦੀ ਪੋਲ ਖੋਲ੍ਹਣ’ ਦੀ ਯੋਜਨਾ ਉਲੀਕੀ ਹੈ। ਸਾਰੀਆਂ ਕਿਸਾਨ ਧਿਰਾਂ ਦੋ ਮੁੱਦਿਆਂ ਉੱਤੇ ਇੱਕਜੁਟ ਹਨ। ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਐਮਐਸਪੀ ਉੱਤੇ ਖ਼ਰੀਦ ਯਕੀਨੀ ਬਣਾਉਣ ਤੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਗਰੰਟੀ ਚਾਹੀਦੀ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਦੋਵੇਂ ਮੰਗਾਂ ਮੰਨਵਾਏ ਤੋਂ ਬਗ਼ੈਰ ਆਪਣੇ ਖੇਤਾਂ ਵੱਲ ਨਹੀਂ ਪਰਤਣਗੇ।
Load More
New Update
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget