Farmers Protest LIVE Updates: ਅੰਦੋਲਨ ਦਾ 55ਵਾਂ ਦਿਨ, ਹੁਣ ਕੱਲ੍ਹ ਹੋਏਗੀ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ
Farmers Protest LIVE Updates: ਅੰਦੋਲਨ ਦਾ 54ਵਾਂ ਦਿਨ, ਟਰੈਕਟਰ ਪਰੇਡ ਬਾਰੇ ਸੁਪਰੀਮ ਸੁਣਵਾਈ ਅੱਜ-ਸਰਕਾਰ ਕਿਸਾਨ ਅੰਦੋਲਨ ਨੂੰ ਲਮਕਾਉਣ ਦੀ ਰਣਨੀਤੀ ਤਹਿਤ ਚੱਲ ਰਹੀ ਹੈ। ਇਸ ਲਈ ਸਰਕਾਰ ਨੇ ਅਜੇ ਮਾਮਲੇ ਦੇ ਹੱਲ ਦਾ ਕੋਈ ਸੰਕੇਤ ਨਹੀਂ ਦਿੱਤਾ। ਸੁਪਰੀਮ ਕੋਰਟ ਨੇ ਵੀ ਕਮੇਟੀ ਬਣਾ ਕੇ ਦੋ ਮਹੀਨਿਆਂ ਅੰਦਰ ਰਿਪੋਰਟ ਮੰਗੀ ਹੈ। ਭਾਵ ਸਪਸ਼ਟ ਹੈ ਕਿ ਸਰਕਾਰ ਮਾਰਚ-ਅਪਰੈਲ ਤੱਕ ਸੰਘਰਸ਼ ਨੂੰ ਲਮਕਾਉਣਾ ਚਾਹੁੰਦੀ ਹੈ। ਇਸ ਦਾ ਕਾਰਨ ਇਹ ਮੰਨਿਆ ਜਾਂਦਾ ਹੈ ਕਿ ਮਾਰਚ-ਅਪਰੈਲ ਤੋਂ ਫਸਲਾਂ ਦੀ ਕਟਾਈ ਦਾ ਕੰਮ ਸ਼ੁਰੂ ਹੋ ਜਾਣਾ ਹੈ। ਸਰਕਾਰ ਨੂੰ ਲੱਗਦਾ ਹੈ ਕਿ ਉਦੋਂ ਕਿਸਾਨਾਂ ਨੂੰ ਵਾਪਸ ਖੇਤਾਂ ਵਿੱਚ ਪਰਤਣਾ ਹੀ ਪਏਗਾ। ਇਸ ਲਈ ਦੋ ਮਹੀਨੇ ਗੱਲਬਾਤ ਦਾ ਦੌਰ ਚੱਲ ਸਕਦਾ ਹੈ।
LIVE
Background
ਸਰਕਾਰ ਕਿਸਾਨ ਅੰਦੋਲਨ ਨੂੰ ਲਮਕਾਉਣ ਦੀ ਰਣਨੀਤੀ ਤਹਿਤ ਚੱਲ ਰਹੀ ਹੈ। ਇਸ ਲਈ ਸਰਕਾਰ ਨੇ ਅਜੇ ਮਾਮਲੇ ਦੇ ਹੱਲ ਦਾ ਕੋਈ ਸੰਕੇਤ ਨਹੀਂ ਦਿੱਤਾ। ਸੁਪਰੀਮ ਕੋਰਟ ਨੇ ਵੀ ਕਮੇਟੀ ਬਣਾ ਕੇ ਦੋ ਮਹੀਨਿਆਂ ਅੰਦਰ ਰਿਪੋਰਟ ਮੰਗੀ ਹੈ। ਭਾਵ ਸਪਸ਼ਟ ਹੈ ਕਿ ਸਰਕਾਰ ਮਾਰਚ-ਅਪਰੈਲ ਤੱਕ ਸੰਘਰਸ਼ ਨੂੰ ਲਮਕਾਉਣਾ ਚਾਹੁੰਦੀ ਹੈ। ਇਸ ਦਾ ਕਾਰਨ ਇਹ ਮੰਨਿਆ ਜਾਂਦਾ ਹੈ ਕਿ ਮਾਰਚ-ਅਪਰੈਲ ਤੋਂ ਫਸਲਾਂ ਦੀ ਕਟਾਈ ਦਾ ਕੰਮ ਸ਼ੁਰੂ ਹੋ ਜਾਣਾ ਹੈ। ਸਰਕਾਰ ਨੂੰ ਲੱਗਦਾ ਹੈ ਕਿ ਉਦੋਂ ਕਿਸਾਨਾਂ ਨੂੰ ਵਾਪਸ ਖੇਤਾਂ ਵਿੱਚ ਪਰਤਣਾ ਹੀ ਪਏਗਾ। ਇਸ ਲਈ ਦੋ ਮਹੀਨੇ ਗੱਲਬਾਤ ਦਾ ਦੌਰ ਚੱਲ ਸਕਦਾ ਹੈ।
ਦੂਜੇ ਪਾਸੇ ਕਿਸਾਨ ਵੀ ਇਹ ਸਭ ਜਾਣਦੇ ਹਨ। ਉਹ ਬੇਸ਼ੱਕ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ ਹੋਏ ਹਨ ਪਰ ਉਹ ਆਪਣੀ ਲਹਿਰ ਨੂੰ ਹਾੜ੍ਹੀ ਦੀ ਫਸਲ ਦੀ ਕਟਾਈ ਤੱਕ ਨਹੀਂ ਖਿੱਚਣਾ ਚਾਹੁੰਦੇ। ਉਨ੍ਹਾਂ ਦੀ ਕੋਸ਼ਿਸ਼ ਅੰਦੋਲਨ ਨੂੰ ਤੇਜ਼ ਕਰਨ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਮਨਵਾਉਣ ਦੀ ਹੈ। ਇਸ ਲਈ ਕਿਸਾਨ ਸੰਗਠਨਾਂ ਦੇ ਪ੍ਰਮੁੱਖ ਆਗੂ ਹੁਣ ਨਵੀਂ ਕੂਟਨੀਤੀ ਨਾਲ ਅੱਗੇ ਵਧਣ ਦੀ ਤਿਆਰੀ ਕਰ ਰਹੇ ਹਨ।
ਕਿਸਾਨ ਲੀਡਰ ਸਰਕਾਰ 'ਤੇ ਦਬਾਅ ਬਣਾ ਰਹੇ ਹਨ ਕਿ ਫ਼ਸਲ ਦੀ ਕਟਾਈ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ। ਕਿਸਾਨ ਲਹਿਰ ਦਿਨੋ ਦਿਨ ਤੇਜ਼ ਹੁੰਦੀ ਜਾ ਰਹੀ ਹੈ। ਸਰਕਾਰ ਨਾਲ ਹੁਣ ਤੱਕ 9 ਮੀਟਿੰਗਾਂ ਹੋਈਆਂ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। 15 ਜਨਵਰੀ ਦੀ ਗੱਲਬਾਤ ਵੀ ਬੇਸਿੱਟਾ ਰਹੀ, ਹੁਣ ਗੱਲਬਾਤ 19 ਜਨਵਰੀ ਨੂੰ ਹੋਵੇਗੀ।
ਖੇਤੀਬਾੜੀ ਕਾਨੂੰਨਾਂ ਬਾਰੇ ਕਮੇਟੀ ਦਾ ਵੱਡਾ ਐਲਾਨ, ਪਹਿਲੀ ਮੀਟਿੰਗ ਮਗਰੋਂ ਕੀਤਾ ਸਭ ਕੁਝ ਸਪਸ਼ਟ
ਕਮੇਟੀ ਦੇ ਮੈਂਬਰਾਂ ਨੇ ਕਿਹਾ, 'ਅਸੀਂ ਕਿਸਾਨ ਜਥੇਬੰਦੀਆਂ ਨੂੰ ਅੱਗੇ ਆ ਕੇ ਗੱਲ ਕਰਨ ਦੀ ਅਪੀਲ ਕਰਦੇ ਹਾਂ। ਅਸੀਂ ਕਿਸੇ ਵੀ ਰਾਜਨੀਤਕ ਪਾਰਟੀ ਤੋਂ ਨਹੀਂ ਹਾਂ।'