Farmers Protest LIVE Updates: ਦਿੱਲੀ ਕੂਚ ਦੀ ਕੋਸ਼ਿਸ਼ 'ਚ ਕਿਸਾਨ, ਸ਼ੰਭੂ ਬਾਰਡਰ 'ਤੇ ਫਿਰ ਹੰਗਾਮਾ, ਬੋਲੇ CM ਕੇਜਰੀਵਾਲ- ਅੰਨਦਾਤਾਵਾਂ ਨੂੰ ਮਿਲੇ ਫਸਲ ਦਾ ਮੁੱਲ

Farmers Protest Live Updates: ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਰੋਕਣ ਲਈ ਸੁਰੱਖਿਆ ਬਲ ਅੱਥਰੂ ਗੈਸ ਦੇ ਗੋਲੇ ਦਾਗ ਰਹੇ ਹਨ।

ABP Sanjha Last Updated: 21 Feb 2024 01:56 PM
Farmers Protest: ਗਾਜ਼ੀਪੁਰ ਵੱਲ ਵੀ ਆ ਰਹੇ ਕਿਸਾਨ? ਜਾਣੋ ਕੀ ਕਿਹਾ ਏਸੀਪੀ

ਦਿੱਲੀ ਈਸਟਰਨ ਰੇਂਜ ਦੇ ਏਸੀਪੀ ਸਾਗਰ ਸਿੰਘ ਕਲਸੀ ਨੇ ਕਿਹਾ- ਅਸੀਂ ਗਾਜ਼ੀਪੁਰ ਬਾਰਡਰ 'ਤੇ ਹਾਂ। ਅਜੇ ਤੱਕ ਗਾਜ਼ੀਪੁਰ ਵਾਲੇ ਪਾਸੇ ਤੋਂ ਕਿਸਾਨਾਂ ਦੀ ਕੋਈ ਜਾਣਕਾਰੀ ਨਹੀਂ ਆਈ ਹੈ। ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਆਵਾਜਾਈ ਨੂੰ ਆਮ ਵਾਂਗ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਲਾਕੇ 'ਚ ਗਸ਼ਤ ਵੀ ਕੀਤੀ ਜਾ ਰਹੀ ਹੈ। ਅਸੀਂ ਕਿਸਾਨਾਂ ਨਾਲ ਸ਼ਾਂਤਮਈ ਢੰਗ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰਾਂਗੇ। ਦਿੱਲੀ ਦੇ ਪੂਰਬ ਵਾਲੇ ਪਾਸੇ ਸਾਰੀਆਂ 5 ਸਰਹੱਦਾਂ 'ਤੇ ਆਵਾਜਾਈ ਆਮ ਵਾਂਗ ਹੈ।

Farmers Protest: ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨਕਾਰੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ
ਸ਼ੰਭੂ ਸਰਹੱਦ 'ਤੇ ਕਰੀਬ 10 ਹਜ਼ਾਰ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ। ਉਸ ਕੋਲ 1200 ਦੇ ਕਰੀਬ ਟਰੈਕਟਰ ਅਤੇ ਟਰਾਲੀਆਂ ਹਨ। ਪ੍ਰਦਰਸ਼ਨਕਾਰੀਆਂ ਕੋਲ ਪੁਲੀਸ ਬੈਰੀਕੇਡ ਤੋੜਨ ਲਈ 2 ਪ੍ਰੋ ਕਲੇਮ ਮਸ਼ੀਨਾਂ ਅਤੇ ਜੇਸੀਬੀ ਮਸ਼ੀਨਾਂ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਕੋਲ ਲਾਠੀਆਂ, ਪੱਥਰ, ਲੋਹੇ ਦੀਆਂ ਢਾਲਾਂ ਅਤੇ ਫੇਸ ਮਾਸਕ ਵੀ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਐਲਾਨ, ਸਾਰੇ ਮੁੱਦਿਆਂ 'ਤੇ ਗੱਲਬਾਤ ਲਈ ਤਿਆਰ

 ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਮੁੜ ਮੀਟਿੰਗ ਬੁਲਾ ਲਈ ਹੈ। ਕੇਂਦਰੀ ਖੇਤੀ ਮੰਤਰੀ ਅਰਜਮ ਮੁੰਡਾ ਨੇ ਕਿਹਾ ਹੈ ਕਿ ਉਹ ਕਿਸਾਨ ਲੀਡਰਾਂ ਨਾਲ ਪੰਜਵੇਂ ਗੇੜ ਦੀ ਗੱਲਬਾਤ ਲਈ ਤਿਆਰ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਸ਼ਾਮ ਚਾਰ ਵਜੇ ਤੱਕ ਦਿੱਲੀ ਕੂਚ ਰੋਕ ਦਿੱਤਾ ਹੈ। 


ਖੇਤੀ ਮੰਤਰੀ ਅਰਜਮ ਮੁੰਡਾ ਨੇ ਟਵੀਟ ਕਰਦਿਆਂ ਕਿਹਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਦੀ ਗੱਲਬਾਤ ਲਈ ਤਿਆਰ ਹੈ। ਸਰਕਾਰ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਕਿਸਾਨ ਆਗੂਆਂ ਨੂੰ ਮੁੜ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।

Farmers Prtest: ਖਨੌਰੀ ਬਾਰਡਰ 'ਤੇ ਵੀ ਹੰਗਾਮਾ, ਕਿਸਾਨਾਂ ਉਪਰ ਤੋਪਾਂ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਹਮਲਾ

ਅੱਜ ਖਨੌਰੀ ਵਿਖੇ ਦਾਤਾ ਸਿੰਘ ਬਾਰਡਰ 'ਤੇ ਵੀ ਸਥਿਤੀ ਤਣਾਅਪੂਰਨ ਬਣੀ ਰਹੀ। ਕਿਸਾਨਾਂ ਵੱਲੋਂ ਤੈਅ ਪ੍ਰੋਗਰਾਮ ਮੁਤਾਬਕ ਸਵੇਰੇ 11 ਵਜੇ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਖਨੌਰੀ ਸਰਹੱਦ ਉਪਰ ਵੀ ਪੰਜਾਬ ਵਾਲੇ ਪਾਸੇ ਹਜ਼ਾਰਾਂ ਕਿਸਾਨ ਇਕੱਠੇ ਹੋਏ ਹਨ। ਉਹ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ 'ਤੇ ਅੜੇ ਹੋਏ ਹਨ। ਦੂਜੇ ਪਾਸੇ ਹਰਿਆਣਾ ਵੱਲ ਸਰਹੱਦ 'ਤੇ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ-ਹਰਿਆਣਾ ਸਰਹੱਦ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

Farmers Protest: ਕਿਸਾਨ ਆਗੂ ਪੰਧੇਰ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੀਤੀ ਅਪੀਲ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਸ਼ੰਭੂ ਸਰਹੱਦ 'ਤੇ ਹੁਣੇ-ਹੁਣੇ ਹੰਗਾਮਾ ਹੋਇਆ ਹੈ। ਪੰਧੇਰ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵੇ ਤਾਂ ਪ੍ਰਦਰਸ਼ਨਕਾਰੀ ਅੱਗੇ ਨਹੀਂ ਵਧਣਗੇ। ਉਨ੍ਹਾਂ ਧਰਨਾਕਾਰੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਨੁਮਾਇੰਦੇ ਆਏ ਹਨ ਅਤੇ ਉਨ੍ਹਾਂ ਨੇ ਮੁੜ ਗੱਲਬਾਤ ਲਈ ਕਿਹਾ ਹੈ।

Farmer Protest: ਗੱਲਬਾਤ ਲਈ ਤਿਆਰ ਹਾਂ, ਸ਼ਾਂਤੀ ਬਣਾਈ ਰੱਖਣਾ ਜ਼ਰੂਰੀ - ਖੇਤੀਬਾੜੀ ਮੰਤਰੀ

ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੌਥੇ ਦੌਰ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ, ਫ਼ਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ 'ਤੇ ਗੱਲਬਾਤ ਲਈ ਤਿਆਰ ਹੈ। ਮੈਂ ਕਿਸਾਨ ਆਗੂਆਂ ਨੂੰ ਮੁੜ ਵਿਚਾਰ ਵਟਾਂਦਰੇ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।


 





Farmers Protest: ਸ਼ੰਭੂ ਬਾਰਡਰ 'ਤੇ ਜ਼ਬਰਦਸਤ ਹੰਗਾਮਾ! ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲਿਆਂ ਦੀ ਬੁਛਾੜ

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਰੋਕਣ ਲਈ ਸੁਰੱਖਿਆ ਬਲ ਅੱਥਰੂ ਗੈਸ ਦੇ ਗੋਲੇ ਦਾਗ ਰਹੇ ਹਨ। ਸੁਰੱਖਿਆ ਬਲਾਂ ਵੱਲੋਂ ਡ੍ਰੋਨ ਨਾਲ ਵੀ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨ ਤੇ ਸੁਰੱਖਿਆ ਬਲ ਮੁੜ ਆਹਮੋ-ਸਾਹਮਣੇ ਹਨ। ਕਿਸਾਨਾਂ ਵੱਲੋਂ ਬੈਰੀਕੇਡ ਤੋੜਨ ਲਈ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਨੌਜਵਾਨਾਂ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਸ਼ੰਭੂ ਸਰਹੱਦ 'ਤੇ ਹੰਗਾਮੇ ਦੌਰਾਨ ਪੰਧੇਰ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇ ਦਿੰਦੀ ਹੈ ਤਾਂ ਪ੍ਰਦਰਸ਼ਨਕਾਰੀ ਅੱਗੇ ਨਹੀਂ ਵਧਣਗੇ। ਉਨ੍ਹਾਂ ਧਰਨਾਕਾਰੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਨੁਮਾਇੰਦੇ ਆਏ ਹਨ ਤੇ ਉਨ੍ਹਾਂ ਨੇ ਮੁੜ ਗੱਲਬਾਤ ਲਈ ਕਿਹਾ ਹੈ।

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਐਲਾਨ

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਮੁੜ ਮੀਟਿੰਗ ਬੁਲਾ ਲਈ ਹੈ। ਕੇਂਦਰੀ ਖੇਤੀ ਮੰਤਰੀ ਅਰਜਮ ਮੁੰਡਾ ਨੇ ਕਿਹਾ ਹੈ ਕਿ ਉਹ ਕਿਸਾਨ ਲੀਡਰਾਂ ਨਾਲ ਪੰਜਵੇਂ ਗੇੜ ਦੀ ਗੱਲਬਾਤ ਲਈ ਤਿਆਰ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਸ਼ਾਮ ਚਾਰ ਵਜੇ ਤੱਕ ਦਿੱਲੀ ਕੂਚ ਰੋਕ ਦਿੱਤਾ ਹੈ। 

Farmers Protest: ਪੰਧੇਰ ਨੇ ਨੌਜਵਾਨਾਂ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਨੌਜਵਾਨਾਂ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਸ਼ੰਭੂ ਸਰਹੱਦ 'ਤੇ ਹੰਗਾਮੇ ਦੌਰਾਨ ਪੰਧੇਰ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇ ਦਿੰਦੀ ਹੈ ਤਾਂ ਪ੍ਰਦਰਸ਼ਨਕਾਰੀ ਅੱਗੇ ਨਹੀਂ ਵਧਣਗੇ। ਉਨ੍ਹਾਂ ਧਰਨਾਕਾਰੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਨੁਮਾਇੰਦੇ ਆਏ ਹਨ ਤੇ ਉਨ੍ਹਾਂ ਨੇ ਮੁੜ ਗੱਲਬਾਤ ਲਈ ਕਿਹਾ ਹੈ।

Farmers Protest: ਸ਼ੰਭੂ ਬਾਰਡਰ 'ਤੇ ਜਬਰਦਸਤ ਹੰਗਾਮਾ! ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲਿਆਂ ਦੀ ਬੁਛਾੜ

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਰੋਕਣ ਲਈ ਸੁਰੱਖਿਆ ਬਲ ਅੱਥਰੂ ਗੈਸ ਦੇ ਗੋਲੇ ਦਾਗ ਰਹੇ ਹਨ। ਸੁਰੱਖਿਆ ਬਲਾਂ ਵੱਲੋਂ ਡ੍ਰੋਨ ਨਾਲ ਵੀ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨ ਤੇ ਸੁਰੱਖਿਆ ਬਲ ਮੁੜ ਆਹਮੋ-ਸਾਹਮਣੇ ਹਨ। ਕਿਸਾਨਾਂ ਵੱਲੋਂ ਬੈਰੀਕੇਡ ਤੋੜਨ ਲਈ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

Farmers Protest: ਦਿੱਲੀ ਕੂਚ ਲਈ ਕਿਸਾਨ ਲੀਡਰਾਂ ਵੱਲੋਂ ਰਣਨੀਤੀ ਦਾ ਐਲਾਨ, ਹੁਣ ਸੁਰੱਖਿਆ ਬਲਾਂ ਵੀ ਹੈਰਾਨ!

 ਦਿੱਲੀ ਕੂਚ ਕਰਨ ਲਈ ਕਿਸਾਨ ਲੀਡਰਾਂ ਨੇ ਨਵੀਂ ਰਣਨੀਤੀ ਬਣਾਈ ਹੈ। ਇਸ ਤਹਿਤ ਨੌਜਵਾਨ ਤੇ ਆਮ ਕਿਸਾਨ ਨਹੀਂ ਸਗੋਂ ਕਿਸਾਨ ਲੀਡਰ ਦਿੱਲੀ ਕੂਚ ਵਿੱਚ ਸਭ ਤੋਂ ਅੱਗੇ ਹੋਣਗੇ। ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਹੈ ਦਿੱਲੀ ਕੂਚ ਲਈ ਸਭ ਤੋਂ ਅੱਗੇ ਲੀਡਰਸ਼ਿਪ ਰਹੇਗੀ। 


ਅਜਿਹੇ ਵਿੱਚ ਸੁਰੱਖਿਆ ਬਲਾਂ ਲਈ ਸਖਤੀ ਕਰਨੀ ਵੀ ਮੁਸ਼ਕਲ ਹੋਏਗੀ। ਦਰਅਸਲ ਸੁਰੱਖਿਆ ਬਲ ਦਾਅਵਾ ਕਰ ਰਹੇ ਹਨ ਕਿ ਉਹ ਸ਼ਰਾਰਤੀ ਅਨਸਰਾਂ ਨੂੰ ਰੋਕਣ ਲਈ ਸਖਤੀ ਦੀ ਵਰਤੋਂ ਕਰ ਰਹੇ ਹਨ। ਹੁਣ ਜੇਕਰ ਕਿਸਾਨ ਲੀਡਰਸ਼ਿਪ ਅੱਗੇ ਹੁੰਦੀ ਹੈ ਤਾਂ ਉਨ੍ਹਾਂ ਉਪਰ ਸਖਤੀ ਕਰਨੀ ਔਖੀ ਹੋਏਗੀ। ਇਸ ਤੋਂ ਇਲਾਵਾ ਕਿਸਾਨ ਲੀਡਰ ਨਹੀਂ ਚਾਹੁੰਦੇ ਕਿ ਤੈਸ਼ ਵਿੱਚ ਆ ਕੇ ਨੌਜਵਾਨ ਕੋਈ ਗਲਤ ਕਦਮ ਚੁੱਕਣ।

Poklane Machine: ਸ਼ੰਭੂ ਸਰਹੱਦ 'ਤੇ ਕਿਸਾਨ ਲੈ ਕੇ ਪਹੁੰਚ ਗਏ ਪੋਕਲੇਨ ਮਸ਼ੀਨ ਤੇ ਜੇਸੀਬੀ, ਹਰਿਆਣਾ ਨੇ ਪੰਜਾਬ ਪੁਲਿਸ ਨੂੰ ਲਾਈ ਸ਼ਿਕਾਇਤ

 ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਅੱਜ 9 ਦਿਨ ਹੋ ਗਏ ਹਨ। ਇਸ ਦੌਰਾਨ ਕੇਂਦਰ ਸਰਕਾਰ ਨਾਲ ਚਾਰ ਵਾਰ ਮੀਟਿੰਗਾਂ ਹੋਈਆਂ ਹਰ ਸਾਰੀਆਂ ਬੇਸਿੱਟਾ ਹੀ ਰਹੀਆਂ। ਜਿਸ ਨੂੰ ਦੇਖਦੇ ਅੱਜ ਕਿਸਾਨਾਂ ਨੇ ਦਿੱਲੀ ਜਾਣ ਦਾ ਐਲਾਨ ਕੀਤਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਨੂੰ ਦੇਖਦੇ ਹੋਏ ਕਿਸਾਨਾਂ ਨੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੇ ਤਾਕਤ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਹਰਿਆਣਾ ਪੁਲਿਸ ਦੀਆਂ ਰੋਕਾਂ ਤੋੜਨ ਦੇ ਲਈ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨ ਅਤੇ ਜੇਸੀਬੀ ਲੈ ਕੇ ਪਹੁੰਚ ਗਏ ਹਨ। 

Farmer Protest News: ਦਿੱਲੀ ਚੱਲੋਂ ਮਾਰਚ ਵਿੱਚ ਅੱਗੇ ਚੱਲਣਗੇ ਕਿਸਾਨ ਆਗੂ

ਦਿੱਲੀ ਚਲੋ ਮਾਰਚ ਨਾਲ ਨਿਕਲੇ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ ਫੈਸਲਾ ਕੀਤਾ ਹੈ ਕਿ ਕੋਈ ਵੀ ਨੌਜਵਾਨ ਅਤੇ ਕਿਸਾਨ ਅੱਗੇ ਨਹੀਂ ਵਧੇਗਾ। ਕਿਸਾਨ ਆਗੂ ਹੀ ਅੱਗੇ ਵਧਣਗੇ। ਅਸੀਂ ਸ਼ਾਂਤੀ ਨਾਲ ਅੱਗੇ ਵਧਾਂਗੇ। ਇਹ ਸਭ ਕੁਝ ਖਤਮ ਹੋ ਜਾਣਾ ਸੀ ਜੇਕਰ ਸਰਕਾਰ MSP 'ਤੇ ਕਾਨੂੰਨ ਬਣਾ ਦਿੰਦੀ।

Farmer Protest: ਪ੍ਰਦਰਸ਼ਨ ਕਦੋਂ ਸ਼ੁਰੂ ਹੋਵੇਗਾ?

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਉਹ ਸਵੇਰੇ 11 ਵਜੇ ਦਿੱਲੀ ਵੱਲ ਵਧਣਾ ਸ਼ੁਰੂ ਕਰਨਗੇ। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਕੇਂਦਰ ਨਾਲ ਚਾਰ ਦੌਰ ਦੀ ਗੱਲਬਾਤ ਅਸਫਲ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨ ਬੁੱਧਵਾਰ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਦੋ ਥਾਵਾਂ ਤੋਂ ਆਪਣਾ ਮਾਰਚ ਮੁੜ ਸ਼ੁਰੂ ਕਰਨ ਲਈ ਤਿਆਰ ਹਨ।

Delhi March: ਦਿੱਲੀ ਜਾਣ ਤੋਂ ਪਹਿਲਾਂ ਪ੍ਰਸ਼ਾਸਨ ਨਾਲ ਹੰਗਾਮੀ ਮੀਟਿੰਗ, ਪੰਧੇਰ ਨੇ ਨੌਜਵਾਨਾਂ ਨੂੰ ਦਿੱਤੀ ਆਹ ਸਲਾਹ, ਡੱਲੇਵਾਲ ਨੇ ਕਿਹਾ JCB ਮਸ਼ੀਨਾਂ ਨਾ ਵਰਤੋ

ਦਿੱਲੀ ਜਾਣ ਤੋਂ ਪਹਿਲਾਂ ਸ਼ੰਭੂ ਸਰਹੱਦ ਨੇੜੇ ਪ੍ਰਸ਼ਾਸਨ ਅਤੇ ਕਿਸਾਨਾਂ ਦੀ ਹੰਗਾਮੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੇ ਇਸ ਆਖ਼ਰੀ ਦੌਰ ਵਿੱਚ ਪ੍ਰਸ਼ਾਸਨ ਕੇਂਦਰ ਦੀ ਤਰਫ਼ੋਂ ਕਿਸਾਨਾਂ ਨੂੰ ਸੁਨੇਹਾ ਦੇ ਸਕਦਾ ਹੈ। ਇਸ ਸਬੰਧੀ ਕਿਸਾਨ ਆਗੂਆਂ ਵੱਲੋਂ ਸ਼ੰਭੂ ਬਾਰਡਰ ਦੇ ਮੰਚ ਤੋਂ ਐਲਾਨ ਵੀ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕੇਂਦਰ ਸਰਕਾਰ ਕਿਸਾਨਾਂ ਨੂੰ ਇੱਕ ਹੋਰ ਮੀਟਿੰਗ ਦਾ ਸੱਦਾ ਦੇ ਸਕਦੀ ਹੈ। ਦੂਜੇ ਪਾਸੇ ਕਿਸਾਨ ਲੀਡਰਾਂ ਦੇ ਨਾਲ ਨਾਲ ਨੌਜਵਾਨਾਂ ਨੇ ਵੀ ਤਿਆਰੀ ਖਿੱਚ ਲਈ ਹੈ। ਕਿਸਾਨ ਲੀਡਰ ਸਾਰਿਆਂ ਨੂੰ ਜ਼ਾਬਤੇ 'ਚ ਰਹਿਣ ਦਾ ਹੁਕਮ ਦੇ ਰਹੇ ਹਨ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਕੋਈ ਵੀ ਨੌਜਵਾਨ ਆਪਣੀ ਮਰਜ਼ੀ ਨਾਲ ਅੱਗੇ ਨਹੀਂ ਜਾਵੇਗਾ। 

Farmer Protest: ਕਿਸਾਨ ਅੰਦੋਲਨ ਫੈਲਦਾ ਵੇਖ ਅਮਿਤ ਸ਼ਾਹ ਦਾ ਐਕਸ਼ਨ...ਪੰਜਾਬ ਸਰਕਾਰ ਨੂੰ ਭੇਜਿਆ ਸਖਤ ਲੈਟਰ

ਕਿਸਾਨ ਅੰਦੋਲਨ 2.0 ਨੂੰ ਫੈਲਦਾ ਵੇਖ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਐਕਸ਼ਨ ਮੋਡ ਵਿੱਚ ਆ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਪੱਤਰ ਲਿਖ ਕੇ ਚੇਤਾਵਨੀ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਅੰਨਦਾਤਿਆਂ ਦੀ ਆੜ ਵਿੱਚ ਸ਼ਰਾਰਤੀ ਅਨਸਰ ਹਰਿਆਣਾ ਦੀਆਂ ਹੱਦਾਂ ਉੱਪਰ ਭਾਰੀ ਮਸ਼ੀਨਰੀ ਇਕੱਠੀ ਕਰ ਰਹੇ ਹਨ। ਉਹ ਸੁਰੱਖਿਆ ਬਲਾਂ ਉਪਰ ਪਥਰਾਅ ਕਰ ਰਹੇ ਹਨ। ਅਜਿਹੇ 'ਚ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Farmers Protest: ਕਿਸਾਨਾਂ ਦੇ ਕੂਚ ਨੂੰ ਵੇਖ ਘਬਰਾਈ ਦਿੱਲੀ! ਸਿੰਘੂ ਤੇ ਟਿੱਕਰੀ ਬਾਰਡਰਾਂ 'ਤੇ 10 ਹਜ਼ਾਰ ਜਵਾਨਾਂ ਦੀ 'ਫੌਜ'...

 ਕਿਸਾਨਾਂ ਦੇ ਦਿੱਲੀ ਵੱਲ ਕੂਚ ਦੇ ਮੱਦੇਨਜ਼ਰ ਸਿੰਘੂ ਤੇ ਟਿੱਕਰੀ ਬਾਰਡਰਾਂ ਨੂੰ ਕਿਲ੍ਹਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਬੇਸ਼ੱਕ ਪੰਜਾਬ ਦੇ ਕਿਸਾਨ ਅਜੇ ਹਰਿਆਣਾ ਦੀਆਂ ਹੱਦਾਂ ਉਪਰ ਹੀ ਹਨ ਪਰ ਦਿੱਲ ਕੰਬ ਗਈ ਹੈ। ਸਿੰਘੂ ਬਾਰਡਰ 'ਤੇ 7 ਲੇਅਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਟਿੱਕਰੀ ਬਾਰਡਰ 'ਤੇ 8 ਲੇਅਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਲੇਅਰ ਦੇ ਬਾਅਦ ਇੱਕ ਠੋਸ ਸੀਮਿੰਟ ਦੀ ਕੰਧ ਖੜ੍ਹੀ ਕੀਤੀ ਗਈ ਹੈ। ਸੜਕ ਦੇ ਵਿਚਕਾਰ ਬੈਰੀਕੇਡ, ਕੰਡਿਆਲੀ ਤਾਰ, ਮਿੱਟੀ ਨਾਲ ਭਰੇ ਕੰਟੇਨਰ ਤੇ ਵੱਡੇ-ਵੱਡੇ ਪੱਥਰ ਰੱਖ ਕੇ ਸਰਹੱਦ ਨੂੰ 10 ਹਜ਼ਾਰ ਜਵਾਨਾਂ ਨਾਲ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

Kisan Delhi March: ਦਿੱਲੀ ਜਾਣ ਤੋਂ ਪਹਿਲਾਂ ਕਿਸਾਨਾਂ ਦਾ ਪੀਐਮ ਮੋਦੀ ਨੂੰ ਸੰਦੇਸ਼, ਕਿਹਾ ਇੱਕ ਕੰਮ ਕਰ ਦਿਓ ਫਿਰ ਨਾ ਆਖਿਓ...

ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਾਲੇ ਵੀ ਮੌਕਾ ਹੈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਾਡੀਆਂ ਮੰਗਾਂ ਪੂਰੀਆਂ ਕਰ ਲੈਣ ਅਸੀਂ ਦਿੱਲੀ ਨਹੀਂ ਆਵਾਂਗੇ। ਸ਼ੰਭੂ ਸਰਹੱਦ ਤੋਂ ਅੱਜ ਸਵੇਰੇ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਬਾਵ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ  ''ਅਸੀਂ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ। ਅਸੀਂ ਮੀਟਿੰਗਾਂ ਵਿਚ ਸ਼ਾਮਲ ਹੋਏ, ਹਰ ਨੁਕਤੇ 'ਤੇ ਚਰਚਾ ਹੋਈ ਅਤੇ ਹੁਣ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ।


ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਡੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। 1.5 ਲੱਖ ਜਾਂ 2 ਲੱਖ ਕਰੋੜ ਰੁਪਏ ਕੋਈ ਬਹੁਤ ਵੱਡੀ ਰਕਮ ਨਹੀਂ ਹੈ। ਪੰਧੇਰ ਨੇ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਨਾਲ ਦਿੱਲੀ ਜਾਵਾਂਗੇ, ਕੇਂਦਰ ਸਰਕਾਰ ਰਸਤੇ ਵਿੱਚ ਤਿਆਰ ਕੀਤੀਆਂ ਰੁਕਾਵਟਾਂ ਨੂੰ ਹਟਾਵੇ ਅਤੇ ਸਾਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਦੇਵੇ। ਪੰਧੇਰ ਨੇ ਕਿਹਾ ਕਿ ਪੀਐਮ ਮੋਦੀ ਨੂੰ ਲੋਕਤੰਤਰ ਦੀ ਰਾਖੀ ਕਰਨੀ ਚਾਹੀਦੀ ਹੈ ਸਾਨੂੰ ਰਾਹ ਦੇ ਕੇ। 


 


 




Farmers Protest Updates: Crop Diversification 'ਤੇ ਫੋਕਸ ਚਾਹੁੰਦੀ ਹੈ ਸਰਕਾਰ

ਸਰਕਾਰ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ Crop Diversification 'ਤੇ ਧਿਆਨ ਦੇਣ ਦੇ ਨਾਲ-ਨਾਲ ਫਸਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਧਿਆਨ ਦੇਣਾ ਯਕੀਨੀ ਬਣਾਉਣਾ ਹੋਵੇਗਾ। ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨ ਦੀ ਉਪਜਾਊ ਸ਼ਕਤੀ ਵੱਲ ਧਿਆਨ ਦੇਣ ਅਤੇ ਫ਼ਸਲੀ ਵਿਭਿੰਨਤਾ (Crop Diversification) 'ਤੇ ਜ਼ੋਰ ਦੇਣ ਤਾਂ ਜੋ ਜ਼ਮੀਨ ਦੀ ਖ਼ਰਾਬ ਹੋ ਰਹੀ ਹਾਲਤ ਅਤੇ ਪਾਣੀ ਦਾ ਪੱਧਰ ਡਿੱਗਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਜਾ ਸਕੇ।

Farmers Protest News: ਕਿਸਾਨਾਂ ਦੀ ਤਜਵੀਜ਼ ਰੱਦ, ਸਰਕਾਰ ਅਜੇ ਵੀ ਗੱਲਬਾਤ ਲਈ ਤਿਆਰ

ਸੂਤਰਾਂ ਅਨੁਸਾਰ ਭਾਵੇਂ ਕਿਸਾਨਾਂ ਵੱਲੋਂ ਸਰਕਾਰ ਦੀ ਤਜਵੀਜ਼ ਠੁਕਰਾ ਦਿੱਤੀ ਗਈ ਹੈ ਪਰ ਫਿਰ ਵੀ ਸਰਕਾਰ ਗੱਲਬਾਤ ਲਈ ਤਿਆਰ ਹੈ। ਸੂਤਰਾਂ ਅਨੁਸਾਰ ਪਿਛਲੀ ਮੀਟਿੰਗ ਦੌਰਾਨ ਵੀ ਸਰਕਾਰ ਵੱਲੋਂ ਅਰਹਰ, ਉੜਦ ਅਤੇ ਮਸੂਰ ਦੀ 100 ਫੀਸਦੀ ਖਰੀਦ ਲਈ ਤਿਆਰ ਹੋਣ ਦੀ ਗੱਲ ਕਹੀ ਗਈ ਸੀ ਅਤੇ ਇਹ ਸਰਕਾਰ ਲਿਖਤੀ ਰੂਪ ਵਿੱਚ ਦੇਣ ਲਈ ਵੀ ਤਿਆਰ ਹੈ। ਇਸ ਮੀਟਿੰਗ ਦੌਰਾਨ ਸਰਕਾਰ ਕਪਾਹ ਅਤੇ ਬਾਜਰੇ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਵੀ ਸਹਿਮਤ ਹੋ ਗਈ।

Farmers Protest: ਸਰਕਾਰ ਬੈਰੀਕੇਡ ਹਟਾਵੇ- ਕਿਸਾਨ ਆਗੂ ਡੱਲੇਵਾਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈਣਾ ਚਾਹੀਦਾ ਹੈ। ਅਸੀਂ ਬੇਨਤੀ ਕਰ ਰਹੇ ਹਾਂ ਕਿ ਅਸੀਂ ਸ਼ਾਂਤੀ ਨਾਲ ਦਿੱਲੀ ਜਾਣਾ ਚਾਹੁੰਦੇ ਹਾਂ। ਇਸ ਲਈ ਸਰਕਾਰ ਨੂੰ ਬੈਰੀਕੇਡ ਹਟਾਉਣੇ ਚਾਹੀਦੇ ਹਨ। ਜੇਕਰ ਸਰਕਾਰ ਅਜਿਹਾ ਨਹੀਂ ਕਰਨਾ ਚਾਹੁੰਦੀ ਤਾਂ ਸਾਡੀਆਂ ਮੰਗਾਂ ਮੰਨ ਲਵੇ।

Farmers Protest Updates: ਕਿਸਾਨ ਟਰੈਕਟਰ-ਟਰਾਲੀਆਂ ਨਾਲ ਵਧਣਗੇ ਅੱਗੇ

ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਬੁਲਾਰੇ ਗੁਰਦੀਪ ਸਿੰਘ ਚਾਹਲ ਨੇ ਕਿਹਾ ਕਿ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਅੱਗੇ ਵਧਣਗੇ। ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ’ਤੇ ਕਿਸਾਨਾਂ ਦਾ ਇਕੱਠ ਵਧ ਗਿਆ ਹੈ। ਚਹਿਲ ਨੇ ਦੱਸਿਆ ਕਿ ਪੰਧੇਰ ਅਤੇ ਬੀਕੇਯੂ (ਸਿੱਧੂਪੁਰ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਬੁੱਧਵਾਰ ਨੂੰ ਸ਼ੰਭੂ ਸਰਹੱਦ 'ਤੇ ਧਰਨੇ ਦੀ ਅਗਵਾਈ ਕਰਨਗੇ।

ਸਾਨੂੰ ਸ਼ਾਂਤੀ ਨਾਲ ਦਿੱਲੀ ਜਾਣ ਦਿੱਤਾ ਜਾਵੇ-ਸਰਵਣ ਸਿੰਘ ਪੰਧੇਰ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ ਖਾਲੀ ਹੱਥ ਹਾਂ ਅਤੇ ਖਾਲੀ ਹੱਥ ਹੀ ਸਥਿਤੀ ਦਾ ਸਾਹਮਣਾ ਕਰਾਂਗੇ। ਅਸੀਂ ਵਿਰੋਧ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਦ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ਅਸੀਂ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਸ਼ਾਂਤੀਪੂਰਵਕ ਦਿੱਲੀ ਜਾਣ ਦੀ ਇਜਾਜ਼ਤ ਦੇਵੇ। ਸਾਡੇ ਕਿਸਾਨਾਂ ਅਤੇ ਮਜ਼ਦੂਰਾਂ 'ਤੇ ਜ਼ੁਲਮ ਨਹੀਂ ਹੋਣੇ ਚਾਹੀਦੇ। ਅਸੀਂ ਵੋਟ ਪਾ ਕੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ। ਜੇ ਕੇਂਦਰ ਸਾਡੀ ਗੱਲ ਸੁਣੇ ਤਾਂ ਸ਼ਾਂਤੀਪੂਰਵਕ ਹੱਲ ਕੀਤਾ ਹੋ ਜਾਵੇਗਾ।

Farmers Protest: ਸਰਕਾਰ ਬੈਰੀਕੇਡ ਹਟਾਵੇ- ਕਿਸਾਨ ਆਗੂ ਡੱਲੇਵਾਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈਣਾ ਚਾਹੀਦਾ ਹੈ। ਅਸੀਂ ਬੇਨਤੀ ਕਰ ਰਹੇ ਹਾਂ ਕਿ ਅਸੀਂ ਸ਼ਾਂਤੀ ਨਾਲ ਦਿੱਲੀ ਜਾਣਾ ਚਾਹੁੰਦੇ ਹਾਂ। ਇਸ ਲਈ ਸਰਕਾਰ ਨੂੰ ਬੈਰੀਕੇਡ ਹਟਾਉਣੇ ਚਾਹੀਦੇ ਹਨ। ਜੇ ਸਰਕਾਰ ਅਜਿਹਾ ਨਹੀਂ ਕਰਨਾ ਚਾਹੁੰਦੀ ਤਾਂ ਸਾਡੀਆਂ ਮੰਗਾਂ ਮੰਨ ਲਵੇ।

ਪਿਛੋਕੜ

ਸਰਕਾਰ ਨਾਲ ਵਾਰ-ਵਾਰ ਗੱਲਬਾਤ ਫੇਲ੍ਹ ਹੋਣ ਤੋਂ ਬਾਅਦ ਹੁਣ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਘੱਟੋ-ਘੱਟ ਸਮਰਥਨ (MSP) ਮੁੱਲ 'ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਅੱਜ ਭਾਵ ਬੁੱਧਵਾਰ ਤੋਂ ਮੁੜ ਦਿੱਲੀ ਵੱਲ ਮਾਰਚ ਕਰਨਗੇ, ਕਿਉਂਕਿ ਸਰਕਾਰ ਨਾਲ ਗੱਲਬਾਤ ਦੀ ਸਮਾਂ ਸੀਮਾ ਖਤਮ ਹੋ ਗਈ ਹੈ। ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ (farmer organizations) ਨੇ ਸੋਮਵਾਰ ਨੂੰ ਹੀ ਇਸ ਦਾ ਐਲਾਨ ਕੀਤਾ ਸੀ। ਇਸ ਸਮੇਂ ਦਿੱਲੀ ਤੋਂ ਕਰੀਬ 200 ਕਿਲੋਮੀਟਰ ਦੂਰ ਪੰਜਾਬ-ਹਰਿਆਣਾ (Punjab-Haryana) ਦੇ ਸ਼ੰਭੂ ਬਾਰਡਰ 'ਤੇ ਹਜ਼ਾਰਾਂ ਕਿਸਾਨ ਖੜ੍ਹੇ ਹਨ ਅਤੇ ਅੱਜ ਉਹ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਹਰਿਆਣਾ ਵਿੱਚ ਹੀ ਨਹੀਂ, ਦਿੱਲੀ ਦੀਆਂ ਹੱਦਾਂ ਵੀ ਛਾਉਣੀਆਂ ਵਿੱਚ ਬਦਲ ਗਈਆਂ ਹਨ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰ ਪਾਸੇ ਚੌਕਸੀ ਰੱਖੀ ਹੋਈ ਹੈ। ਬੁੱਧਵਾਰ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ।


ਨੋਇਡਾ ਲਈ ਵੀ ਐਡਵਾਈਜ਼ਰੀ ਕੀਤੀ ਜਾਰੀ


ਉੱਤਰ ਪ੍ਰਦੇਸ਼ ਦੇ ਨੋਇਡਾ ਸ਼ਹਿਰ ਦੇ ਪ੍ਰਸ਼ਾਸਨ ਨੇ ਕਿਹਾ ਹੈ ਕਿ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ 'ਟਿਕੈਤ ਗਰੁੱਪ' ਵੱਖ-ਵੱਖ ਥਾਵਾਂ ਤੋਂ ਟਰੈਕਟਰਾਂ/ਪ੍ਰਾਈਵੇਟ ਵਾਹਨਾਂ 'ਚ ਨਾਲੇਜ ਪਾਰਕ ਮੈਟਰੋ ਸਟੇਸ਼ਨ 'ਤੇ ਇਕੱਠੀ ਹੋਵੇਗੀ ਅਤੇ ਐਕਸਪੋਮਾਰਟ ਚੌਕ 'ਤੇ ਪਹੁੰਚ ਕੇ ਇੱਕ ਫੁੱਟ ਅੱਗੇ ਹੋਵੇਗੀ। ਬਾਡਾ ਚੌਕ, ਸ਼ਾਰਦਾ ਚੌਕ, LG ਚੌਕ ਤੋਂ ਮੋਜ਼ਰ ਬੇਅਰ ਰਾਉਂਡਅਬਾਊਟ ਰਾਹੀਂ ਕਲੈਕਟਰੇਟ ਤੱਕ ਮਾਰਚ ਦਾ ਪ੍ਰਸਤਾਵ ਹੈ।


ਇਨ੍ਹਾਂ ਰਸਤਿਆਂ ਤੋਂ ਬਚੋ-


- ਗਲਗੋਟੀਆ ਕਟ ਤੋਂ ਐਲਜੀ ਵੱਲ ਜਾਣ ਵਾਲਾ ਟਰੈਫਿਕ ਐਕਸਪੋਮਾਰਟ ਚੌਕ ਰਾਹੀਂ ਗਲਗੋਟੀਆ ਕੱਟ ਤੋਂ ਪਰੀ ਚੌਕ ਰਾਹੀਂ ਮੰਜ਼ਿਲ ਵੱਲ ਜਾ ਸਕੇਗਾ।


- IFS ਵਿਲਾ ਚੌਕ ਤੋਂ ਐਕਸਪੋਮਾਰਟ ਚੌਕ ਰਾਹੀਂ LG ਵੱਲ ਜਾਣ ਵਾਲਾ ਟ੍ਰੈਫਿਕ P-03 ਚੌਕ ਤੋਂ ਪਾਰੀਚੌਕ ਰਾਹੀਂ ਮੰਜ਼ਿਲ ਵੱਲ ਜਾ ਸਕੇਗਾ।


- ਐਲਜੀ ਰਾਉਂਡਅਬਾਊਟ ਤੋਂ ਨਾਲੇਜ ਪਾਰਕ ਰਾਹੀਂ ਐਕਸਪੋਰਟ ਰਾਉਂਡਅਬਾਊਟ ਵੱਲ ਆਉਣ ਵਾਲਾ ਟ੍ਰੈਫਿਕ LG ਰਾਉਂਡਅਬਾਊਟ ਤੋਂ ਪਾਰੀਚੌਕ ਰਾਹੀਂ ਆਪਣੀ ਮੰਜ਼ਿਲ 'ਤੇ ਪਹੁੰਚਣ ਦੇ ਯੋਗ ਹੋਵੇਗਾ।


- ਸੂਰਜਪੁਰ ਤੋਂ ਪਾਰੀਚੌਕ ਵੱਲ ਜਾਣ ਵਾਲਾ ਟ੍ਰੈਫਿਕ ਸੂਰਜਪੁਰ ਤੋਂ ਤਿਲਪਤਾ ਚੌਕ ਰਾਹੀਂ 130 ਮੀਟਰ ਸੜਕ ਰਾਹੀਂ ਮੰਜ਼ਿਲ 'ਤੇ ਪਹੁੰਚ ਸਕੇਗਾ।


- ਪਰੀਚੌਕ ਤੋਂ ਸੂਰਜਪੁਰ ਵੱਲ ਜਾਣ ਵਾਲਾ ਟ੍ਰੈਫਿਕ ਅਲਫ਼ਾ ਕਮਰਸ਼ੀਅਲ ਚੌਕ ਤੋਂ 130 ਮੀਟਰ ਸੜਕ ਰਾਹੀਂ ਮੰਜ਼ਿਲ ਤੱਕ ਪਹੁੰਚ ਸਕੇਗਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.