- Home
-
ਖ਼ਬਰਾਂ
-
ਪੰਜਾਬ
Farmers Protest Live Updates:ਕੇਂਦਰ ਤੇ ਕਿਸਾਨਾਂ ਵਿਚਾਲੇ ਵਧਿਆ ਟਕਰਾਅ, ਦਿੱਲੀ ਦੀ ਘੇਰਾਬੰਦੀ ਵਧਾਉਣ 'ਚ ਜੁਟੇ, ਰੇਲਾਂ ਰੋਕਣ ਦੀ ਤਿਆਰੀ
Farmers Protest Live Updates:ਕੇਂਦਰ ਤੇ ਕਿਸਾਨਾਂ ਵਿਚਾਲੇ ਵਧਿਆ ਟਕਰਾਅ, ਦਿੱਲੀ ਦੀ ਘੇਰਾਬੰਦੀ ਵਧਾਉਣ 'ਚ ਜੁਟੇ, ਰੇਲਾਂ ਰੋਕਣ ਦੀ ਤਿਆਰੀ
ਕੇਂਦਰ ਸਰਕਾਰ ਦੀ ਅਪੀਲ 'ਤੇ ਕਿਸਾਨਾਂ ਨੇ ਦੋ ਟੁੱਕ ਜਵਾਬ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਤੇ ਕਿਸਾਨਾਂ ਦੋਹਾਂ ਨੂੰ ਹੀ ਪਿੱਛੇ ਹਟਣਾ ਪਏਗਾ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਲਵੇ ਤੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਚਲੇ ਜਾਣਗੇ। ਕਿਸਾਨ ਲੀਡਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ।
ਏਬੀਪੀ ਸਾਂਝਾ
Last Updated:
11 Dec 2020 04:00 PM
ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਏ ਹਨ। ਭਾਰਤੀ ਕਿਸਾਨ ਯੂਨੀਅਨ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਨਵੇਂ ਕਾਨੂੰਨ ਉਨ੍ਹਾਂ ਨੂੰ ਕਾਰਪੋਰੇਟ ਦਾ ਸ਼ਿਕਾਰ ਬਣਾ ਦੇਣਗੇ। ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਤੇ ਸੋਧ ਪ੍ਰਸਤਾਵ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਨੇ ਇੱਕ ਪਾਸੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ ਤੇ ਦੂਜੇ ਪਾਸੇ ਕੋਰਟ ਦਾ ਦਰਵਾਜਾ ਖੜਕਾਇਆ ਹੈ।
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖੋ-ਵੱਖਰੀਆਂ ਸੀਮਾਵਾਂ ਉੱਤੇ ਹਜ਼ਾਰਾਂ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਰਾਸ਼ਟਰੀ ਰਾਜਧਾਨੀ ’ਚ ਅੱਜ ਸ਼ੁੱਕਰਵਾਰ ਨੂੰ ਵੀ ਕਈ ਰਾਹ ਆਵਾਜਾਈ ਲਈ ਬੰਦ ਹਨ। ਪੀਟੀਆਈ ਅਨੁਸਾਰ ਦਿੱਲੀ ਟ੍ਰੈਫ਼ਿਕ ਪੁਲਿਸ ਨੇ ਟਵਿਟਰ ਰਾਹੀਂ ਲੋਕਾਂ ਨੂੰ ਕੁਝ ਰਾਹ ਬੰਦ ਹੋਣ ਬਾਰੇ ਜਾਣਕਾਰੀ ਦਿੱਤੀ ਹੈ ਤੇ ਅਸੁਵਿਧਾ ਤੋਂ ਬਚਣ ਲਈ ਉਨ੍ਹਾਂ ਨੂੰ ਬਦਲਵੇਂ ਰਸਤਿਆਂ ਤੋਂ ਜਾਣ ਦੀ ਸਲਾਹ ਦਿੱਤੀ ਹੈ। ਵੱਖ-ਵੱਖ ਰਾਜਾਂ ਦੇ ਹਜ਼ਾਰਾਂ ਕਿਸਾਨ ਪਿਛਲੇ ਲਗਪਗ ਦੋ ਹਫ਼ਤਿਆਂ ਤੋਂ ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਤੇ ਚਿੱਲਾ (ਦਿੱਲੀ-ਨੌਇਡਾ) ਬਾਰਡਰ ਉੱਤੇ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਟ੍ਰੈਫ਼ਿਕ ਪੁਲਿਸ ਨੇ ਕਈ ਟਵੀਟਸ ਰਾਹੀਂ ਦੱਸਿਆ ਕਿ ਟਿਕਰੀ ਤੇ ਢਾਂਸਾ ਬਾਰਡਰ ਆਵਾਜਾਈ ਲਈ ਬੰਦ ਹੈ, ਜਦ ਕਿ ਝਟੀਕਰਾ ਬਾਰਡਰ ਕੇਵਲ ਦੋ-ਪਹੀਆ ਵਾਹਨਾਂ ਤੇ ਪੈਦਲ ਚੱਲਣ ਵਾਲਿਆਂ ਲਈ ਖੁੱਲ੍ਹਾ ਹੈ।
ਹਰਿਆਣਾ ਜਾਣ ਵਾਲੇ ਵਾਹਨ ਝਾਰੌਦਾ, ਦੌਰਾਲਾ, ਕਾਪਸਹੇੜਾ, ਬੜੂਸਰਾਏ, ਰਜੋਕਰੀ ਰਾਸ਼ਟਰੀ ਰਾਜਮਾਰ-8, ਬਿਜਵਾਸਨ-ਬਜਘੇੜਾ, ਪਾਲਮ ਵਿਹਾਰ, ਡੁੰਡਾਹੇੜਾ ਬਾਰਡਰ ਵੱਲੋਂ ਜਾ ਸਕਦੇ ਹਨ। ਕਿਸਾਨ ਸੰਗਠਨਾਂ ਨੇ ਮੰਗਾਂ ਨਾ ਮੰਨੇ ਜਾਣ ’ਤੇ ਦੇਸ਼ ਦੇ ਵਿਭਿੰਨ ਰੇਲ-ਰੂਟਾਂ ਤੇ ਰਾਜ-ਮਾਰਗਾਂ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਹੈ।
ਖੇਤੀਬਾੜੀ ਕਾਨੂੰਨਾਂ (Agriculture Law) ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਅੱਜ ਬੀਜੇਪੀ (BJP) ਦੇਸ਼ ਭਰ ਵਿੱਚ ਵੱਡਾ ਐਕਸ਼ਨ ਕਰਨ ਕਰ ਰਹੀ ਹੈ। ਭਾਰਤੀ ਜਨਤਾ ਪਾਰਟੀ ਨੇ ਆਪਣੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਣ ਲਈ ਨਵੀਂ ਪਲਾਨਿੰਗ ਕੀਤੀ ਹੈ। ਇਸ ਤਹਿਤ ਭਾਜਪਾ ਵੱਲੋਂ ਦੇਸ਼ ਭਰ 'ਚ ਅੱਜ ਤੋਂ ਚੌਪਾਲ ਤੇ ਪ੍ਰੈੱਸ ਕਾਨਫਰੰਸਾਂ ( chaupals and Press Conference) ਕਰਕੇ ਖੇਤੀ ਕਾਨੂੰਨਾਂ ਦੇ ਲਾਭ ਦੱਸੇ ਜਾਣਗੇ। ਭਾਰਤੀ ਜਨਤਾ ਪਾਰਟੀ ਵੱਲੋਂ ਬਿਆਨ ਦਿੱਤਾ ਗਿਆ ਕਿ ਇਹ ਪ੍ਰੋਗਰਾਮ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾਣਗੇ।
ਦੱਸ ਦਈਏ ਕਿ ਭਾਜਪਾ ਵੱਲੋਂ ਅੱਜ ਤੋਂ ਖੇਤੀਬਾੜੀ ਬਿੱਲਾਂ ਦੇ ਫਾਇਦਿਆਂ ਬਾਰੇ ਦੱਸਣ ਲਈ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ‘ਚੌਪਾਲ’ ਤੇ ਪ੍ਰੈੱਸ ਕਾਨਫਰੰਸ ਕੀਤੀਆਂ ਜਾਣਗੀਆਂ। ਆਉਣ ਵਾਲੇ ਦਿਨਾਂ ਵਿੱਚ 700 ਪ੍ਰੈੱਸ ਕਾਨਫਰੰਸਾਂ ਤੇ 700 ਚੌਪਲਾਂ ਕੀਤੀਆਂ ਜਾਣਗੀਆਂ।
ਕਿਸਾਨ ਅੰਦੋਲਨ ਦੇ 16 ਦਿਨ ਮੁਕੰਮਲ ਹੋ ਗਏ ਹਨ। ਵੀਰਵਾਰ ਸ਼ਾਮੀਂ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਰੇਲ ਮੰਤਰੀ ਪਿਯੂਸ਼ ਗੋਇਲ ਨੇ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ, ਤਾਂ ਕਿਸਾਨ ਆਗੂਆਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ। ਸਿੰਘੂ ਬਾਰਡਰ ’ਤੇ ਕਿਸਾਨ ਆਗੂ ਬੂਟਾ ਸਿੰਘ ਨੇ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਨ ਦੇ ਸਬੰਧ ਵਿੱਚ ਕੋਈ ਫ਼ੈਸਲਾ ਨਹੀਂ ਹੋਇਆ, ਇਸ ਲਈ ਹੁਣ ਮੁਜ਼ਾਹਰਾਕਾਰੀ ਰੇਲ ਗੱਡੀਆਂ ਰੋਕਣਗੇ।
ਕੇਂਦਰ ਸਰਕਾਰ ਦੀ ਅਪੀਲ 'ਤੇ ਕਿਸਾਨਾਂ ਨੇ ਦੋ ਟੁੱਕ ਜਵਾਬ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਤੇ ਕਿਸਾਨਾਂ ਦੋਹਾਂ ਨੂੰ ਹੀ ਪਿੱਛੇ ਹਟਣਾ ਪਏਗਾ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਲਵੇ ਤੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਚਲੇ ਜਾਣਗੇ। ਕਿਸਾਨ ਲੀਡਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ।
ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੂਜਾ ਜੱਥਾ ਅੰਮ੍ਰਿਤਸਰ ਤੋਂ ਕੁੰਡਲੀ ਬਾਰਡਰ ਲਈ ਰਵਾਨਾ ਹੋਇਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ, “ਲਗਪਗ 50,000 ਕਿਸਾਨ-ਮਜ਼ਦੂਰ ਕੁੰਡਲੀ ਸਰਹੱਦ 'ਤੇ ਜਾਣਗੇ।”
ਕਿਸਾਨ ਅੰਦੋਲਨ ਦੇ 16 ਦਿਨ ਮੁਕੰਮਲ ਹੋ ਗਏ ਹਨ। ਵੀਰਵਾਰ ਸ਼ਾਮੀਂ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਰੇਲ ਮੰਤਰੀ ਪਿਯੂਸ਼ ਗੋਇਲ ਨੇ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ, ਤਾਂ ਕਿਸਾਨ ਆਗੂਆਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ। ਸਿੰਘੂ ਬਾਰਡਰ ’ਤੇ ਕਿਸਾਨ ਆਗੂ ਬੂਟਾ ਸਿੰਘ ਨੇ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਨ ਦੇ ਸਬੰਧ ਵਿੱਚ ਕੋਈ ਫ਼ੈਸਲਾ ਨਹੀਂ ਹੋਇਆ, ਇਸ ਲਈ ਹੁਣ ਮੁਜ਼ਾਹਰਾਕਾਰੀ ਰੇਲ ਗੱਡੀਆਂ ਰੋਕਣਗੇ। ਇਸ ਤੋਂ ਪਹਿਲਾਂ ਦੋ ਮਹੀਨੇ ਪੰਜਾਬ ਵਿੱਚ ਰੇਲਾਂ ਰੋਕੀਆਂ ਗਈਆਂ ਸੀ। ਹੁਣ ਪੂਰੇ ਦੇਸ਼ ਵਿੱਚ ਰੇਲ ਆਵਾਜਾਈ ਠੱਪ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਜੇਕਰ ਕਿਸਾਨਾਂ ਦਾ ਇਹ ਐਕਸ਼ਨ ਕਾਮਯਾਬ ਹੁੰਦਾ ਹੈ ਤਾਂ ਮੋਦੀ ਸਰਕਾਰ ਲਈ ਵੱਡੀ ਸਿਰਦਰਦੀ ਖੜ੍ਹੀ ਹੋ ਜਾਏਗੀ ਕਿਉਂਕਿ ਦੇਸ਼ ਦੀ ਪੂਰੀ ਆਰਥਿਕਤਾ ਰੇਲ ਆਵਾਜਾਈ ਨਾਲ ਹੀ ਜੁੜੀ ਹੋਈ ਹੈ।
ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ ਦੌਰਾਨ ਫੋਰਸ ਨੂੰ ਲੀਡ ਕਰਨ ਵਾਲੇ ਦੋ ਆਈਪੀਐਸ ਅਧਿਕਾਰੀ ਕੋਰੋਨਾ ਪੌਜ਼ੇਟਿਵ ਨਿੱਕਲੇ ਹਨ। ਇਨ੍ਹਾਂ ਅਫਸਰਾਂ 'ਚ ਆਊਟਰ ਨੌਰਥ ਦੇ ਡੀਸੀਪੀ ਗੌਰਵ ਤੇ ਐਡੀਸ਼ਨਲ ਡੀਸੀਪੀ ਘਨਸ਼ਿਆਮ ਬਾਂਸਲ ਹਨ। ਜੋ ਜਾਂਚ ਰਿਪੋਰਟ 'ਚ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਹ ਦੋਵੇਂ ਅਫਸਰ ਹੋਮ ਆਇਸੋਲੇਸ਼ਨ 'ਚ ਚਲੇ ਗਏ ਹਨ।
ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਦੇ ਹਿੱਤ ਵਿੱਚ ਇੱਕ ਕਾਨੂੰਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਐਮਐਸਪੀ ਬਾਰੇ ਲਿਖਤੀ ਭਰੋਸਾ ਦੇਣ ਲਈ ਤਿਆਰ ਹਨ। ਕਿਸਾਨ ਸੰਗਠਨ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਨ। ਉਨ੍ਹਾਂ ਕਿਹਾ ਕਿ ਠੰਢ ਵਿੱਚ ਕੌਣ ਬੈਠਾ ਹੈ, ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਸਰਕਾਰ ਹਰ ਇਤਰਾਜ਼ 'ਤੇ ਗੱਲਬਾਤ ਕਰਨ ਲਈ ਤਿਆਰ ਹੈ। ਜਦੋਂ ਵੀ ਕਿਸਾਨ ਚਾਹੁਣ, ਅਸੀਂ ਵਿਚਾਰ ਵਟਾਂਦਰੇ ਲਈ ਤਿਆਰ ਹੁੰਦੇ ਹਾਂ।
ਦਿੱਲੀ-ਹਰਿਆਣਾ ਨੂੰ ਜੋੜਦਾ ਕੁੰਡਲ਼ੀ ਬਾਰਡਰ ਆਉਣ ਵਾਲ਼ੀਆਂ ਪੀੜੀਆਂ ਲਈ ਇਤਿਹਾਸਕ ਘਟਨਾ ਦਾ ਗਵਾਹ ਹੋਏਗਾ। ਕਦੇ ਇਸ ਨੈਸ਼ਨਲ ਹਾਈਵੇ 'ਤੇ ਹਜ਼ਾਰਾਂ ਵਾਹਨਾਂ ਦੀ ਭੀੜ ਰਹਿੰਦੀ ਸੀ ਪਰ ਹੁਣ ਇੱਥੇ ਧਰਨੇ 'ਚ ਪਹੁੰਚੇ ਕਿਸਾਨਾਂ ਤੇ ਸੜਕ 'ਤੇ ਖੜ੍ਹੇ ਉਨ੍ਹਾਂ ਦੇ ਟਰੈਕਟਰ ਟਰਾਲੀ ਵੇਖ ਕੇ ਇੰਜ ਜਾਪਦਾ ਹੈ ਜਿਵੇਂ ਇੱਥੇ ਪੰਜਾਬੀਆਂ ਨੇ ਇੱਕ ਨਵਾਂ ਨਗਰ ਵਸਾ ਲਿਆ ਹੋਵੇ।
ਨਵੇਂ ਖੇਤੀਬਾੜੀ ਕਾਨੂੰਨਾਂ ਨੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹਨ। ਹਿਮਾਚਲ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਖੜ੍ਹੇ ਹੋ ਗਏ ਹਨ। ਹਿਮਾਚਲ ਤੋਂ ਬਾਗਬਾਨੀ ਕਰਨ ਵਾਲੇ ਕਿਸਾਨਾਂ ਨੇ ਇਸ ਅੰਦੋਲਨ ਦੇ ਸਮਰਥਨ ਲਈ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਹਿਮਾਚਲ ਦੇ ਕਿਸਾਨਾਂ ਦੀ ਚਿੰਤਾ ਮੁੱਖ ਤੌਰ 'ਤੇ ਸੇਬ ਬਾਰੇ ਹੈ।
ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕਣ ਲਈ ਸਿੰਘੂ ਹੱਦ 'ਤੇ ਕਿਸਾਨ ਮੀਟਿੰਗ ਕਰ ਰਹੇ ਹਨ। ਇਸ ਬੈਠਕ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਲੀਡਰ ਹਿੱਸਾ ਲੈ ਰਹੇ ਹਨ। ਬੈਠਕ ਬੰਦ ਕਮਰੇ 'ਚ ਕੀਤੀ ਜਾ ਰਹੀ ਹੈ। ਕਿਸਾਨ ਆਗੂ ਦਰਸ਼ਨਪਾਲ ਨੇ ਆਖਿਆ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਕੀਤੀ ਜਾਵੇਗੀ ਤੇ ਸ਼ਾਮ ਨੂੰ ਅਗਲੀ ਰਣਨੀਤੀ ਬਾਰੇ ਦੱਸਿਆ ਜਾਏਗਾ।
ਕੇਂਦਰੀ ਮੰਤਰੀ ਰਾਓਸਾਹਿਬ ਦੇ ਕਿਸਾਨ ਅੰਦੋਲਨ ਪਿੱਛੇ ਪਾਕਿਸਤਾਨ ਤੇ ਚੀਨ ਦੇ ਹੱਥ ਵਾਲੇ ਬਿਆਨ 'ਤੇ ਸ਼ਿਵ ਸੈਨਾ ਲੀਡਰ ਸੰਜੇ ਰਾਉਤ ਨੇ ਤਾੜਨਾ ਕੀਤੀ ਹੈ। ਸੰਜੇ ਰਾਉਤ ਨੇ ਕਿਹਾ ਕਿ ਜੇ ਕੋਈ ਕੇਂਦਰੀ ਮੰਤਰੀ ਸੂਚਿਤ ਕਰਦਾ ਹੈ ਕਿ ਇਸ ਕਿਸਾਨੀ ਲਹਿਰ ਪਿੱਛੇ ਚੀਨ ਤੇ ਪਾਕਿਸਤਾਨ ਦਾ ਹੱਥ ਹੈ, ਤਾਂ ਰੱਖਿਆ ਮੰਤਰੀ ਨੂੰ ਤੁਰੰਤ ਚੀਨ ਤੇ ਪਾਕਿਸਤਾਨ ‘ਤੇ ਸਰਜੀਕਲ ਸਟ੍ਰਾਈਕ ਕਰਨੀ ਚਾਹੀਦੀ ਹੈ ਤੇ ਰਾਸ਼ਟਰਪਤੀ, ਰੱਖਿਆ ਮੰਤਰੀ, ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਇਸ ਮੁੱਦੇ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।
ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰ ਸਕਦੇ ਹਨ। ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਦਾ ਸੰਘਰਸ਼ ਹੋਰ ਨਾਲ ਲਮਕੇ ਕਿਉਂਕਿ ਇਸ ਨਾਲ ਹਾਲਾਤ ਨਾਜ਼ੁਕ ਬਣਦੇ ਜਾ ਰਹੇ ਹਨ।
ਕੇਂਦਰ ਸਰਕਾਰ ਅਜੇ ਖੇਤੀ ਕਾਨੂੰਨ ਵਾਪਸ ਲੈਣ ਲਈ ਤਿਆਰ ਨਹੀਂ। ਦੂਜੇ ਪਾਸੇ ਕਿਸਾਨਾਂ ਦੇ ਹੌਸਲੇ ਵੀ ਪੂਰੀ ਤਰ੍ਹਾਂ ਬੁਲੰਦ ਹਨ। ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ 'ਚ ਡਟੇ ਕਿਸਾਨਾਂ ਦਾ ਅੰਦੋਲਨ ਅੱਜ 15ਵੇਂ ਦਿਨ ਵੀ ਜਾਰੀ ਹੈ। ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਜਦਕਿ ਕੇਂਦਰ ਸਰਕਾਰ ਅਜੇ ਵੀ ਕਾਨੂੰਨਾਂ 'ਚ ਕੁਝ ਸੋਧਾਂ ਕਰਨ ਦੀ ਗੱਲ ਆਖ ਰਹੀ ਹੈ। ਇਸੇ ਨੂੰ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਰਾਦੇ ਠੀਕ ਨਹੀਂ ਹਨ। ਸਰਕਾਰ ਚਾਹੁੰਦੀ ਹੈ ਕਿ ਇਹ ਅੰਦੋਲਨ ਲੰਬਾ ਚੱਲੇ ਤੇ ਕਮਜ਼ੋਰ ਪੈ ਜਾਵੇ। ਇਹ ਸਰਕਾਰ ਦੀ ਗ਼ਲਤ ਫਹਿਮੀ ਹੈ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਵੱਧ ਰਿਹਾ ਹੈ। ਇੱਥੋਂ 5,000 ਲੋਕ ਜਾਂਦੇ ਹਨ ਪਰ 20,000 ਲੋਕ ਆਉਂਦੇ ਵੀ ਹਨ। ਸਰਕਾਰ 'ਤੇ ਦਬਾਅ ਵਧ ਰਿਹਾ ਹੈ।
ਸਰਕਾਰ ਕਿਸਾਨਾਂ ਨੂੰ ਮੁੜ ਮੀਟਿੰਗ ਲਈ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਸ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਵਣਜ ਮੰਤਰੀ ਪਿਓਸ਼ ਗੋਇਲ ਨੇ ਬੈਠਕ ਕੀਤੀ ਹੈ। ਸਰਕਾਰ ਕਿਸਾਨਾਂ ਨੂੰ ਮਨਾਉਣ ਲਈ ਅਗਲੀ ਰਣਨੀਤੀ ਬਣਾ ਰਹੀ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਅੰਦੋਲਨ ਜਾਰੀ ਰੱਖਣਗੇ ਤੇ ਅੰਦੋਲਨ ਹੋਰ ਤੇਜ ਕਰਨ ਦਾ ਐਲਾਨ ਕੀਤਾ ਹੈ।
ਬ੍ਰਿਟੇਨ ਦੀ ਸੰਸਦ 'ਚ ਬੁੱਧਵਾਰ ਭਾਰਤ ਦੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ ਗਿਆ ਤਾਂ ਇਸ ਟਤੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਦੇ ਜਵਾਬ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ, ਜਦੋਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ 'ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 'ਤੇ ਸਵਾਲ ਪੁੱਛਿਆ ਤਾਂ ਉਹ ਦੁਚਿੱਤੀ 'ਚ ਪੈ ਗਏ।
ਖੇਤੀ ਸੁਧਾਰ ਕਾਨੂੰਨਾਂ ਨੂੰ ਲੈਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 15ਵਾਂ ਦਿਨ ਹੈ। ਕੱਲ੍ਹ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਖਾਰਜ ਕਰ ਦਿੱਤਾ। ਹੁਣ ਖੇਤੀ ਕਾਨੂੰਨ ਤੇ ਕੇਂਦਰ ਤੇ ਕਿਸਾਨਾਂ ਦਾ ਟਕਰਾਅ ਹੋਰ ਵਧ ਗਿਆ ਹੈ। ਕਿਸਾਨਾਂ ਨੇ 12 ਦਸੰਬਰ ਤੋਂ ਦਿੱਲੀ ਦੀ ਘੇਰਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਉਹ ਸ਼ਨੀਵਾਰ ਜੈਪੁਰ-ਦਿੱਲੀ ਤੇ ਦਿੱਲੀ-ਆਗਰਾ ਐਕਸਪ੍ਰੈਸ-ਵੇਅ ਨੂੰ ਬੰਦ ਕਰਾਨਗੇ ਤੇ ਅੰਦੋਲਨ ਤੇਜ਼ ਕਰਦਿਆਂ ਹੋਇਆਂ 14 ਦਸੰਬਰ ਨੂੰ ਦੇਸ਼ਵਿਆਪੀ ਪ੍ਰਦਰਸ਼ਨ ਕਰਨਗੇ।
ਸਾਂਝਾ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਦਾ ਸੋਧਾਂ ਸਬੰਧੀ ਪ੍ਰਸਤਾਵ ਸਵੀਕਾਰ ਨਹੀਂ ਹੈ। ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਰਹੇਗਾ ਜਾਰੀ ਰਹੇਗਾ।
ਕਿਸਾਨ ਸੰਗਠਨਾਂ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਦੇ ਨਵੇਂ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਬੁੱਧਵਾਰ ਸ਼ਾਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਦੇ ਹਨ ਤੇ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ-ਜੈਪੁਰ ਹਾਈਵੇ 12 ਦਸੰਬਰ ਤੱਕ ਸੀਲ ਕਰ ਦਿੱਤਾ ਜਾਏਗਾ।
ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਦਿੱਲੀ ਅੰਦਰ ਨਾ ਦਾਖਲ ਹੋਣ ਦਾ ਫੈਸਲਾ ਕੀਤਾ ਹੈ ਪਰ ਰਾਜਧਾਨੀ ਨੂੰ ਚੁਫੇਰਿਓਂ ਘੇਰਿਆ ਜਾਵੇਗਾ। ਉੱਤਰ ਪ੍ਰਦੇਸ਼ ਤੇ ਰਾਜਸਥਾਨ ਨੂੰ ਜਾਣ ਵਾਲੇ ਰਾਹ ਸੀਲ ਕੀਤੇ ਜਾਣਗੇ।
ਕਿਸਾਨ ਲੀਡਰ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਹੈ ਕਿ ਸਾਡਾ ਫੈਸਲਾ ਇਹੀ ਹੈ ਕਿ ਤਿੰਨੇ ਕਾਨੂੰਨ ਰੱਦ ਕਰੋ। ਉਨ੍ਹਾਂ ਕਿਹਾ ਹੈ ਕਿ ਸੋਧਾਂ ਮਨਜ਼ੂਰ ਨਹੀਂ ਹਨ। ਇਸ ਤੋਂ ਸਪਸ਼ਟ ਹੈ ਕਿ ਸੰਘਰਸ਼ ਅਜੇ ਜਾਰੀ ਰਹੇਗਾ।
ਕੇਂਦਰ ਸਰਕਾਰ ਵੱਲੋਂ ਭੇਜੇ ਪ੍ਰਸਤਾਵ ਬਾਰੇ ਕਿਸਾਨ ਜਥੇਬੰਦੀਆਂ ਮੀਟਿੰਗ ਕਰ ਰਹੀਆਂ ਹਨ। ਇਸ ਬਾਰੇ ਫੈਸਲੇ ਤੇ ਅਗਲੀ ਰਣਨੀਤੀ ਬਾਰੇ ਐਲਾਨ ਸ਼ਾਮ ਪੰਜ ਕੀਤਾ ਜਾਵੇਗਾ। ਕਿਸਾਨ ਲੀਡਰ ਪੰਜ ਵਜੇ ਪ੍ਰੈੱਸ ਕਾਨਫਰੰਸ ਕਰਨਗੇ।
ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਭੇਜ ਦਿੱਤਾ ਹੈ। ਕਿਸਾਨ ਲੀਡਰ ਮੀਟਿੰਗ ਕਰਕੇ ਇਸ ਬਾਰੇ ਵਿਚਾਰ ਕਰ ਰਹੇ ਹਨ। ਕਿਸਾਨ ਹੁਣ ਫੈਸਲਾ ਸੁਣਾਉਣਗੇ ਕਿ ਉਨ੍ਹਾਂ ਨੂੰ ਸਰਕਾਰ ਦਾ ਪ੍ਰਸਤਾਵ ਮਨਜ਼ੂਰ ਹੈ ਜਾਂ ਨਹੀਂ।
ਮੋਦੀ ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਭੇਜ ਕੇ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੇ ਸਾਰੇ ਇਤਰਾਜ਼ ਮੰਨ ਲਏ ਹਨ ਤੇ ਉਨ੍ਹਾਂ ਨੂੰ ਦੂਰ ਕੀਤਾ ਜਾਏਗਾ। ਹੁਣ ਕਿਸਾਨ ਲੀਡਰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣਗੇ। ਸਿੰਘੂ ਬਾਰਡਰ ਉੱਪਰ ਕਿਸਾਨਾਂ ਦੀ ਮੀਟਿੰਗ ਜਾਰੀ ਹੈ।
ਸਾਂਝਾ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਦਾ ਸੋਧਾਂ ਸਬੰਧੀ ਪ੍ਰਸਤਾਵ ਸਵੀਕਾਰ ਨਹੀਂ ਹੈ। ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਰਹੇਗਾ ਜਾਰੀ ਰਹੇਗਾ।
ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਭੇਜ ਦਿੱਤਾ ਹੈ। ਕਿਸਾਨ ਲੀਡਰ ਹੁਣ ਮੀਟਿੰਗ ਕਰਕੇ ਇਸ ਬਾਰੇ ਵਿਚਾਰ ਕਰ ਰਹੇ ਹਨ। ਕਿਸਾਨ ਹੁਣ ਫੈਸਲਾ ਸੁਣਾਉਣਗੇ ਕਿ ਉਨ੍ਹਾਂ ਨੂੰ ਸਰਕਾਰ ਦਾ ਪ੍ਰਸਤਾਵ ਮਨਜ਼ੂਰ ਹੈ ਜਾਂ ਨਹੀਂ।
ਕਿਸਾਨਾਂ ਵੱਲੋਂ ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਇਸ ਨੂੰ ਰਾਜਨੀਤਕ ਪਾਰਟੀਆਂ ਨੇ ਵੀ ਸਮਰਥਨ ਦਿੱਤਾ। ਇਸ ਕਰਕੇ ਮੋਦੀ ਸਰਕਾਰ ਉੱਪਰ ਦਬਾਅ ਵੀ ਬਣਿਆ। ਇਸ ਕਰਕੇ ਸ਼ਾਮ ਹੁੰਦੇ ਤਕ ਤਸਵੀਰ ਬਦਲਦੀ ਨਜ਼ਰ ਆਈ। ਕਿਸਾਨ ਲੀਡਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਕਈ ਘੰਟੇ ਚੱਲੀ ਇਸ ਬੈਠਕ ਵਿੱਚ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਵੇਗਾ।
ਕੇਂਦਰ ਸਰਕਾਰ ਲਿਖਤੀ ਪ੍ਰਸਤਾਵ ਭੇਜ ਰਹੀ ਹੈ ਪਰ ਕਿਸਾਨ ਲੀਡਰਾਂ ਨੇ ਮੁੜ ਐਲਾਨ ਕੀਤਾ ਹੈ ਕਿ ਉਹ ਕਾਨੂੰਨ ਰੱਦ ਕਰਵਾਏ ਬਿਨਾ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹਟਣਗੇ। ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਸਪਸ਼ਟ ਕੀਤਾ ਹੈ ਕਿ ਕਿਸਾਨਾਂ ਦੇ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਵਿੱਚ ਨਾ ਤਾਂ ਕਿਸੇ ਦੀ ਹਾਰ ਹੈ ਤੇ ਨਾ ਹੀ ਕੋਈ ਜਿੱਤ। ਕੇਂਦਰ ਸਰਕਾਰ ਤੇ ਕਿਸਾਨ ਮਿਲ ਕੇ ਇਸ ਮਸਲੇ ਦਾ ਹੱਲ ਕਰਨਗੇ।
ਇਸ ਦੇ ਨਾਲ ਹੀ ਸਰਕਾਰ APMC ਕਾਨੂੰਨ ਤਹਿਤ ਮੰਡੀਆਂ ਨੂੰ ਮਜ਼ਬੂਤ ਕਰਨ ਲਈ ਤਿਆਰ ਹੈ। ਕਿਸਾਨ ਚਾਹੁੰਦੇ ਹਨ ਕਿ ਜਿਨ੍ਹਾਂ ਵਪਾਰੀਆਂ ਨੂੰ ਪ੍ਰਾਈਵੇਟ ਮੰਡੀਆਂ ਵਿੱਚ ਵਪਾਰ ਕਰਨ ਦੀ ਆਗਿਆ ਹੋਵੇ, ਉਨ੍ਹਾਂ ਨੂੰ ਰਜਿਸਟਰ ਕੀਤਾ ਜਾਵੇ। ਜਦੋਂਕਿ ਕਾਨੂੰਨ ਅਨੁਸਾਰ ਸਿਰਫ ਪੈਨ ਕਾਰਡ ਹੋਣਾ ਲਾਜ਼ਮੀ ਹੈ। ਸਰਕਾਰ ਵੀ ਕਿਸਾਨਾਂ ਦੀ ਇਸ ਮੰਗ ਨੂੰ ਮੰਨਣ ਲਈ ਤਿਆਰ ਹੈ।
ਕਿਸਾਨਾਂ ਅੰਦੋਲਨ ਵਿਚਾਲੇ ਕੇਂਦਰ ਦੀ ਕੈਬਨਿਟ ਮੀਟਿੰਗ ਸ਼ੁਰੂ ਹੋ ਗਈ ਹੈ। ਕਿਸਾਨ ਅੰਦੋਲਨ ਕਾਰਨ ਮੰਤਰੀ ਮੰਡਲ ਦੀ ਇਹ ਬੈਠਕ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਿਸਾਨ ਅੰਦੋਲਨ ਬਾਰੇ ਚਰਚਾ ਹੋਏਗੀ। ਸਰਕਾਰ ਅੱਜ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੂੰ ਲਿਖਤੀ ਖਰੜਾ ਵੀ ਭੇਜਣ ਜਾ ਰਹੀ ਹੈ। ਸੂਤਰਾਂ ਅਨੁਸਾਰ ਇਸ ਖਰੜੇ ਬਾਰੇ ਕੈਬਨਿਟ ਦੀ ਬੈਠਕ ਵਿੱਚ ਵੀ ਵਿਚਾਰ-ਵਟਾਂਦਰਾ ਹੋਏਗਾ।
ਕਿਸਾਨਾਂ ਦੇ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਕੈਬਨਿਟ ਮੀਟਿੰਗ ਵਿੱਚੋਂ ਇਹ ਖ਼ਬਰ ਆਈ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਦੀ ਨਜ਼ਰ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਕਿਸਾਨਾਂ ਨੂੰ ਭੇਜਣ ਵਾਲੇ ਪ੍ਰਸਤਾਵ ਵਿੱਚ MSP ਬਾਰੇ ਲਿਖਤੀ ਭਰੋਸਾ ਦੇਣ 'ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਸਰਕਾਰ ਮਸਲੇ ਦੇ ਨਿਬੇੜੇ ਲਈ ਐਸਡੀਐਮ ਤੋਂ ਇਲਾਵਾ, ਅਦਾਲਤ ਵਿੱਚ ਜਾਣ ਦੀ ਇਜਾਜ਼ਤ ਉੱਪਰ ਵੀ ਲਿਖਤੀ ਰੂਪ ਵਿੱਚ ਦੇਣ ਨੂੰ ਤਿਆਰ ਹੈ।
ਮੋਦੀ ਸਰਕਾਰ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੰਘੀ ਰਾਤ ਕਿਸਾਨਾਂ ਨਾਲ ਮੀਟਿੰਗ ਵਿੱਚ ਇਹ ਸਪਸ਼ਟ ਕਰ ਦਿੱਤਾ ਹੈ। ਇਸ ਮਗਰੋਂ ਕਿਸਾਨਾਂ ਨੇ ਅਗਲੀ ਰਣਨੀਤੀ ਲਈ ਮੀਟਿੰਗ ਬੁਲਾ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਵੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਇਸ ਲਈ ਅੱਜ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਏਗਾ।
ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਅੱਜ ਸਰਕਾਰ ਲਿਖਤੀ ਪ੍ਰਸਤਾਵ ਦੇਵੇਗੀ ਪਰ ਸਰਕਾਰ ਤੇ ਕਿਸਾਨਾਂ ਦਰਮਿਆਨ ਮੀਟਿੰਗ ਨਹੀਂ ਹੋਵੇਗੀ। ਕਿਸਾਨ ਲੀਡਰ ਮੀਟਿੰਗ ਵਿੱਚ ਸਰਕਾਰ ਵੱਲੋਂ ਲਿਖਤੀ ਪ੍ਰਸਤਾਵ 'ਤੇ ਵਿਚਾਰ-ਵਟਾਂਦਰਾ ਕਰਨਗੇ। ਫਿਰ ਅਗਲੀ ਰਣਨੀਤੀ ਦਾ ਫ਼ੈਸਲਾ ਕੀਤਾ ਜਾਵੇਗਾ। ਇਸ ਲਈ ਅੱਜ ਦੁਪਹਿਰ 12 ਵਜੇ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ।
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਹਾਲਾਂਕਿ ਕੇਂਦਰ ਸਰਕਾਰ ਇੱਥੇ ਝੁਕਦੀ ਹੋਈ ਨਜ਼ਰ ਆ ਰਹੀ ਹੈ। ਕਿਸਾਨ ਵੀ ਆਪਣੀਆਂ ਮੰਗਾਂ ਮਨਵਾਏ ਬਿਨ੍ਹਾਂ ਪਿੱਛੇ ਹਟਣ ਨੂੰ ਤਿਆਰ ਨਹੀਂ। ਇਸ ਵਿੱਚ ਅੱਜ ਮੋਦੀ ਨੇ ਕੈਬਨਿਟ ਮੀਟਿੰਗ ਬੁਲਾਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ ਕਿ ਸ਼ਰਾਰਤੀ ਅਨਸਰ ਉਨ੍ਹਾਂ ਦੇ ਅੰਦੋਲਨ ਦਾ ਲਾਭ ਉਠਾਉਣ ਤੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਮੁੱਖ ਮੰਤਰੀ ਨੇ ਭਾਰਤ ਬੰਦ ਦੌਰਾਨ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਨੇ ਦੋ ਮਹੀਨਿਆਂ ਤੋਂ ਪ੍ਰਦਰਸ਼ਨਾਂ ਦੇ ਨਾਲ ਹੀ ਅਮਨ ਬਰਕਰਾਰ ਰੱਖਿਆ ਹੋਇਆ ਹੈ।
ਕਿਸਾਨ ਅੰਦੋਲਨ ਨੂੰ ਲੈਕੇ ਸ਼ਰਦ ਪਵਾਰ ਸਮੇਤ ਪੰਜ ਵਿਰੋਧੀ ਨੇਤਾ ਅੱਜ ਸ਼ਾਮ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਵਾਲੇ ਹਨ। ਰਾਸ਼ਟਰਪਤੀ ਨੂੰ ਮਿਲਣ ਜਾਣ ਵਾਲੇ ਲੀਡਰਾਂ 'ਚ ਐਨਸੀਪੀ ਮੁਖੀ ਸ਼ਰਦ ਪਵਾਰ, ਕਾਂਗਰਸ ਲੀਡਰ ਰਾਹੁਲ ਗਾਂਧੀ, ਸੀਪੀਐਮ ਲੀਡਰ ਸੀਤਾਰਾਮ ਯੇਚੁਰੀ, ਸੀਪੀਆਈ ਮਹਾਸਕੱਤਰ ਡੀ ਰਾਜਾ ਤੇ ਡੀਐਮਕੇ ਲੀਡਰ ਟੀਆਰ ਬਾਲੂ ਸ਼ਾਮਲ ਹਨ।
ਆਲ ਇੰਡੀਆਂ ਕਿਸਾਨ ਸਭਾ ਦੇ ਮਹਾਸਕੱਤਰ ਹਨਾਨ ਮੋਲਾ ਨੇ ਦੱਸਿਆ ਕਿ ਬੁੱਧਵਾਰ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਣ ਵਾਲੀ ਬੈਠਕ ਹੁਣ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਅੱਜ ਕਿਸਾਨ ਲੀਡਰਾਂ ਨੂੰ ਸਰਕਾਰ ਵੱਲੋਂ ਪ੍ਰਸਤਾਵ ਦਿੱਤਾ ਜਾਵੇਗਾ। ਉਸ ਤੋਂ ਬਾਅਦ ਕਿਸਾਨ ਲੀਡਰਾਂ ਵੱਲੋਂ ਉਸ ਪ੍ਰਸਤਾਵ 'ਤੇ ਬੈਠਕ ਕੀਤੀ ਜਾਵੇਗੀ। ਅੱਜ ਕਿਸਾਨ ਦਿੱਲੀ-ਹਰਿਆਣਾ ਬਾਰਡਰ ਸਥਿਤ ਸਿੰਘੂ ਬਾਰਡਰ 'ਤੇ ਦੁਪਹਿਰ 12 ਵਜੇ ਬੈਠਕ ਕਰਨਗੇ।
ਪਿਛੋਕੜ
ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 13 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰਨ ਲਈ ਮੰਗਲਵਾਰ ਦੇਸ਼ ਵਿਆਪੀ ਬੰਦ ਵੀ ਕੀਤਾ। ਇਸ ਦਰਮਿਆਨ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਗਲਵਾਰ ਰਾਤ ਕਰੀਬ ਢਾਈ ਘੰਟੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਹਾਲਾਂਕਿ ਇਹ ਬੈਠਕ ਵਲੀ ਬੇਨਤੀਜਾ ਰਹੀ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਰਹੇ, ਉੱਥੇ ਹੀ ਗ੍ਰਹਿ ਮੰਤਰੀ ਨੇ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ।
13 ਕਿਸਾਨ ਲੀਡਰਾਂ ਨਾਲ ਇਹ ਬੈਠਕ ਕੀਤੀ ਗਈ। ਰਾਤ ਅੱਠ ਵਜੇ ਬੈਠਕ ਸ਼ੁਰੂ ਹੋਈ। ਜਿਸ ਵਿਚ ਅੱਠ ਪੰਜਾਬ ਦੇ ਕਿਸਾਨ ਲੀਡਰ ਸਨ ਜਦਕਿ ਪੰਜ ਦੇਸ਼ ਭਰ ਦੇ ਹੋਰ ਸੂਬਿਆਂ ਤੋਂ ਸਨ। ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਜਾਰੀ ਗੱਲਬਾਤ ਦੀ ਅਗਵਾਈ ਕਰਨ ਵਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਖਾਧ ਮੰਤਰੀ ਪੀਊਸ਼ ਗੋਇਲ਼ ਤੇ ਉਦਯੋਗ ਤੇ ਵਣ ਮੰਤਰੀ ਸੋਮ ਪ੍ਰਕਾਸ਼ ਵੀ ਬੈਠਕ 'ਚ ਮੌਜੂਦ ਰਹੇ। ਬੈਠਕ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿਸਾਨ ਲੀਡਰਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ ਜਾਵੇਗਾ। ਕਿਸਾਨ ਲੀਡਰ ਸਰਕਾਰ ਦੇ ਪ੍ਰਸਤਾਵ 'ਤੇ ਬੈਠਕ ਕਰਨਗੇ।
ਅੱਜ ਕਿਸਾਨਾਂ ਤੇ ਸਰਕਾਰ ਵਿਚਾਲੇ ਨਹੀਂ ਹੋਵੇਗੀ ਗੱਲਬਾਤ
ਬੈਠਕ ਤੋਂ ਬਾਅਦ ਆਲ ਇੰਡੀਆਂ ਕਿਸਾਨ ਸਭਾ ਦੇ ਮਹਾਸਕੱਤਰ ਹਨਾਨ ਮੋਲਾ ਨੇ ਦੱਸਿਆ ਕਿ ਬੁੱਧਵਾਰ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਣ ਵਾਲੀ ਬੈਠਕ ਹੁਣ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਅੱਜ ਕਿਸਾਨ ਲੀਡਰਾਂ ਨੂੰ ਸਰਕਾਰ ਵੱਲੋਂ ਪ੍ਰਸਤਾਵ ਦਿੱਤਾ ਜਾਵੇਗਾ। ਉਸ ਤੋਂ ਬਾਅਦ ਕਿਸਾਨ ਲੀਡਰਾਂ ਵੱਲੋਂ ਉਸ ਪ੍ਰਸਤਾਵ 'ਤੇ ਬੈਠਕ ਕੀਤੀ ਜਾਵੇਗੀ। ਅੱਜ ਕਿਸਾਨ ਦਿੱਲੀ-ਹਰਿਆਣਾ ਬਾਰਡਰ ਸਥਿਤ ਸਿੰਘੂ ਬਾਰਡਰ 'ਤੇ ਦੁਪਹਿਰ 12 ਵਜੇ ਬੈਠਕ ਕਰਨਗੇ।
ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਤੇ ਕਿਸਾਨਾਂ ਦੇ ਵਿਚ ਪੇਚ ਫਸ ਗਿਆ ਹੈ। ਨਾ ਤਾਂ ਸਰਕਾਰ ਕਾਨੂੰਨ ਵਾਪਸ ਲੈਣ ਲਈ ਤਿਆਰ ਹੈ ਤੇ ਨਾ ਕਿਸਾਨ ਕਾਨੂੰਨ ਰੱਦ ਕੀਤੇ ਬਿਨਾਂ ਅੰਦੋਲਨ ਰੋਕਣ ਲਈ ਰਾਜ਼ੀ ਹਨ। ਅਜਿਹੇ 'ਚ ਹੁਣ 9 ਦਸੰਬਰ ਦੀ ਮੀਟਿੰਗ ਦੇ ਕੁਝ ਮਾਇਨੇ ਨਹੀਂ ਰਹਿ ਜਾਂਦੇ।