Farmers Protest LIVE Updates: ਕਿਸਾਨ ਅੰਦੋਲਨ ਦਾ 36ਵਾਂ ਦਿਨ, ਅੱਧੀ ਜੰਗ ਫਤਹਿ, ਹੁਣ 4 ਜਨਵਰੀ 'ਤੇ ਨਜ਼ਰਾਂ
ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 36ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਜਾਣੋ ਪਲ-ਪਲ ਦਾ ਹਾਲ ਏਬੀਪੀ ਸਾਂਝਾ 'ਤੇ
LIVE
Background
ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਗੱਲਬਾਤ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ 29 ਦਸੰਬਰ ਨੂੰ ਸਵੇਰੇ 11 ਵਜੇ ਸਰਕਾਰ ਨੂੰ ਅਗਲੇ ਦੌਰ ਦੀ ਗੱਲਬਾਤ ਦਾ ਪ੍ਰਸਤਾਵ ਦਿੱਤਾ ਹੈ। ਹਾਲਾਂਕਿ ਗੱਲਬਾਤ ਨੂੰ ਲੈਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਸਾਹਮਣੇ ਚਾਰ ਸ਼ਰਤਾਂ ਰੱਖੀਆਂ ਹਨ।
ਇਹ ਹੈ ਕਿਸਾਨ ਜਥੇਬੰਦੀਆਂ ਦੀਆਂ ਸ਼ਰਤਾਂ
ਕਿਸਾਨਾਂ ਦੀ ਪਹਿਲੀ ਸ਼ਰਤ ਹੈ ਕਿ ਸਰਕਾਰ ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰੇ।
ਦੂਜੀ ਸ਼ਰਤ ਹੈ ਕਿ ਕਿ ਐਮਐਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।
ਤੀਜੀ ਸ਼ਰਤ 'ਚ ਬਿਜਲੀ ਬਿੱਲ ਡ੍ਰਾਫਟ 'ਚ ਬਦਲਾਅ ਦੀ ਮੰਗ ਹੈ।
ਚੌਥੀ ਸ਼ਰਤ ਹੈ ਕਿ ਪਰਾਲੀ ਕਾਨੂੰਨ ਤੋਂ ਕਿਸਾਨਾਂ ਨੂੰ ਬਾਹਰ ਰੱਖਿਆ ਜਾਵੇ।
ਕਿਸਾਨ ਜਥੇਬੰਦੀਆਂ ਦਾ ਪ੍ਰਦਰਸ਼ਨ ਇਕ ਮਹੀਨੇ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਸ 'ਤੇ ਜਾਰੀ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਕਿਸਾਨਾਂ ਦੇ ਪ੍ਰਸਤਾਵ 'ਤੇ ਕੀ ਪ੍ਰਤੀਕਿਰਿਆ ਦਿੰਦੀ ਹੈ। ਹਾਲਾਂਕਿ ਸਰਕਾਰ ਪਹਿਲਾਂ ਹੀ ਸਾਫ ਕਰ ਚੁੱਕੀ ਹੈ ਕਿ ਕਾਨੂੰਨ ਰੱਦ ਨਹੀਂ ਹੋਣਗੇ। ਪਰ ਕਿਸਾਨ ਜਥੇਬੰਦੀਆਂ ਨੇ ਗੱਲਬਾਤ ਲਈ ਪਹਿਲੀ ਸ਼ਰਤ ਹੀ ਕਾਨੂੰਨਾਂ ਨੂੰ ਰੱਦ ਕਰਨ ਦੀ ਰੱਖੀ ਹੈ।