Farmers Protest LIVE Updates: ਕਿਸਾਨਾਂ ਨੇ ਦੇਸ਼ ਭਰ 'ਚ ਰੋਕੀਆਂ ਰੇਲਾਂ, ਪੰਜਾਬ 'ਚ 40 ਥਾਵਾਂ 'ਤੇ ਲਾਏ ਪਟੜੀਆਂ 'ਤੇ ਧਰਨੇ
ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ।
LIVE
Background
ਖੇਤੀ ਕਾਨੂੰਨਾਂ ਨੂੰ ਲੈਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਦੇ ਵਿਚ ਖਿੱਚੋਤਾਣ ਬਰਕਰਾਰ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਆਪਣੀਆਂ ਮੰਗਾਂ ਨਾ ਪੂਰਾ ਹੁੰਦਿਆਂ ਦੇਖ ਕਿਸਾਨ ਹੁਣ ਹੋਰ ਰੋਹ 'ਚ ਦਿਖਾਈ ਦੇ ਰਹੇ ਹਨ। ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਇਸ ਤਹਿਤ ਅੱਜ ਕਿਸਾਨਾਂ ਵੱਲੋਂ ਦੇਸ਼ਭਰ 'ਚ ਰੇਲ ਰੋਕੋ ਅਭਿਆਨ ਦਾ ਐਲਾਨ ਕੀਤਾ ਗਿਆ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ। ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ। ਕਿਸੇ ਵੀ ਅਣਹੋਣੀ ਦੇ ਖਦਸ਼ੇ ਨੂੰ ਦੇਖਦਿਆਂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਰੇਲ ਰੋਕੋ ਅਭਿਆਨ ਦੁਪਹਿਰ 12 ਵਜੇ ਤੋਂ ਲੈਕੇ ਸ਼ਾਮ ਦੇ 4 ਵਜੇ ਤਕ ਚਲਾਇਆ ਜਾਵੇਗਾ। ਰੇਲਵੇ ਵੱਲੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ 'ਤੇ ਵਿਸ਼ੇਸ਼ ਧਿਆਨ ਕੇਂਦਰਤ ਕਰਦਿਆਂ 20 ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ, '18 ਫਰਵਰੀ ਨੂੰ ਦੇਸ਼ ਭਰ 'ਚ ਰੇਲ ਰੋਕੋ ਅਭਿਆਨ 'ਚ ਸਾਰਿਆਂ ਨੂੰ ਸ਼ਾਂਤਮਈ ਪ੍ਰਦਰਸ਼ਨ ਦੀ ਅਪੀਲ ਕੀਤੀ ਗਈ ਹੈ। ਦੁਪਹਿਰ 12 ਤੋ 4 ਵਜੇ ਤਕ ਰੇਲ ਰੋਕਣ ਦਾ ਪ੍ਰੋਗਰਾਮ ਹੈ। ਜਿਸ 'ਚ ਦੇਸ਼ਭਰ ਤੋਂ ਸਮਰਥਨ ਦੀ ਉਮੀਦ ਹੈ।'
ਰੇਲਵੇ ਸੁਰੱਖਿਆ ਬਲ ਦੇ ਮਹਾਂਨਿਰਦੇਸ਼ਕ ਨੇ ਕਿਹਾ, 'ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਜ਼ਿਲ੍ਹਾ ਪ੍ਰਸ਼ਾਸਨਾਂ ਦੇ ਨਾਲ ਸੰਪਰਕ ਬਣਾਈ ਰੱਖਾਂਗੇ ਤੇ ਕੰਟਰੋਲ ਰੂਮ ਬਣਾਵਾਂਗੇ।'
ਰੇਲ ਰੋਕੋ ਅਭਿਆਨ
ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿੱਲ-2020 ਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਕਰੀਬ 3 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਲੋਕ-ਰੋਹ ਹੋਰ ਤੇਜ਼ ਹੋ ਰਿਹਾ ਹੈ ਤੇ ਕੇਂਦਰ ਸਰਕਾਰ ਨੂੰ ਹਰ ਹਾਲ ਕਾਨੂੰਨ ਰੱਦ ਕਰਨੇ ਪੈਣਗੇ।
ਰੇਲ ਰੋਕੋ ਅਭਿਆਨ
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ 'ਤੇ ਵੱਡੀਆਂ-ਗਿਣਤੀਆਂ 'ਚ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਦੇ ਕਿਸਾਨ ਅੰਦੋਲਨ ਪ੍ਰਤੀ ਅਪਣਾਏ ਰੁਖ਼ ਖ਼ਿਲਾਫ਼ ਰੋਸ ਪ੍ਰਗਟਾਇਆ।
ਰੇਲ ਰੋਕੋ ਅਭਿਆਨ
ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ।
ਸੰਯੁਕਤ ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਰੇਲ ਰੋਕੋ ਤਹਿਤ ਦੇਸ਼ ਭਰ ਵਿੱਚ ਕਿਸਾਨਾਂ ਨੇ ਰੇਲਵੇ ਸਟੇਸ਼ਨਾਂ ਤੋਂ ਚੱਲੀਆਂ ਰੇਲਾਂ ਥਾਂ-ਥਾਂ ’ਤੇ ਰੋਕ ਦਿੱਤੀਆਂ। ਦੱਖਣੀ ਰਾਜਾਂ ਸਮੇਤ ਪੂਰਬੀ ਰਾਜਾਂ ਵਿੱਚ ਵੀ ਰੇਲ ਗੱਡੀਆਂ ਰੋਕੀਆਂ ਗਈਆਂ।
ਰੇਲ ਰੋਕੋ ਅਭਿਆਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਬਿਆਸ ਰੇਲਵੇ ਸਟੇਸ਼ਨ `ਤੇ ਰੇਲ ਪਟੜੀਆਂ `ਤੇ ਬੈਠ ਕੇ ਰੇਲਾਂ ਰੋਕੀਆਂ ਗਈਆਂ। ਇਸ ਮੌਕੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਪਰਾਲੀ ਸਾੜਨ ਦਾ ਬਿੱਲ ਰੱਦ ਕਰਵਾਉਣ ਦੀ ਮੰਗ ਰੱਖੀ ਗਈ।