Farmers Protest LIVE Updates: ਅੰਦੋਲਨ ਦਾ 51ਵਾਂ ਦਿਨ, ਕਿਸਾਨਾਂ ਦੀ ਸਰਕਾਰ ਨਾਲ 9ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ

farmer protest live updates: ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 51ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਜਾਣੋ ਪਲ-ਪਲ ਦਾ ਹਾਲ ਏਬੀਪੀ ਸਾਂਝਾ 'ਤੇ, ਕਿਸਾਨ ਅੰਦੋਲਨ ਬਾਰੇ ਲਾਈਵ ਅਪਡੇਟ

ਏਬੀਪੀ ਸਾਂਝਾ Last Updated: 15 Jan 2021 05:01 PM
ਕਿਸਾਨ ਲੀਡਰਾਂ ਦੀ ਕੇਂਦਰੀ ਮੰਤਰੀਆਂ ਨਾਲ 9ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ। ਹੁਣ ਦੋਵੇਂ ਧਿਰਾਂ ਵਿਚਾਲੇ 19 ਜਨਵਰੀ ਨੂੰ 12 ਵਜੇ ਮੀਟਿੰਗ ਹੋਏਗੀ।
ਕਿਸਾਨ ਯੂਨੀਅਨਾਂ ਦੇ ਲੀਡਰਾਂ ਨੂੰ ਕੇਂਦਰ ਸਰਕਾਰ ਨੇ ਮੁੜ ਸਪਸ਼ਟ ਕੀਤਾ ਹੈ ਕਿ ਖੇਤੀ ਕਾਨੂੰਨ ਤਾਂ ਵਾਪਸ ਨਹੀਂ ਹੋਣਗੇ, ਹੁਣ ਤੁਸੀਂ ਖੁਦ ਹੀ ਇਸ ਦਾ ਕੋਈ ਹੱਲ ਦੱਸੋ। ਅੱਜ ਕਿਸਾਨ ਲੀਡਰਾਂ ਤੇ ਤਿੰਨ ਕੇਂਦਰੀ ਮੰਤਰੀਆਂ ਦਰਮਿਆਨ ਨੌਵੇਂ ਦੌਰ ਦੀ ਗੱਲਬਾਤ ਵਿੱਚ ਸਰਕਾਰ ਨੇ ਇਹ ਸਪਸ਼ਟ ਕੀਤਾ। ਖੇਤੀ ਮੰਤਰੀ ਤੋਮਰ ਨੇ ਫਿਰ ਕਾਨੂੰਨਾਂ ਵਿੱਚ ਸੋਧ ਦੀ ਪੇਸ਼ਕਸ਼ ਰੱਖੀ।



ਦੂਜੇ ਪਾਸੇ ਕਿਸਾਨਾਂ ਨੇ ਕਾਨੂੰਨਾਂ 'ਚ ਸੋਧਾਂ ਦੀ ਸਰਕਾਰ ਦੀ ਪੇਸ਼ਕਸ਼ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜ ਗਏ। ਇਸ ਕਰਕੇ ਅੱਜ ਫਿਰ ਮੰਤਰੀ ਕਿਸਾਨਾਂ ਨਾਲ ਲੰਚ ਵਿੱਚ ਨਜ਼ਰ ਨਹੀਂ ਆਏ। ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ ਵਿਖੇ 40 ਦੇ ਕਰੀਬ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਹਨ।
ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਣੇ ਕਈ ਕਾਂਗਰਸੀ ਆਗੂਆਂ ਨੂੰ ਦਿੱਲੀ ਪੁਲਿਸ ਨੇ ਅੱਜ ਹਿਰਾਸਤ ਵਿੱਚ ਲਿਆ। ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਤੋਂ ਕਈ ਸੰਸਦ ਮੈਂਬਰ ਤੇ ਵਿਧਾਇਕ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਹੋਏ ਹਨ।

ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਜੰਤਰ-ਮੰਤਰ ਵਿਖੇ ਖੇਤੀਬਾੜੀ ਕਾਨੂੰਨਾਂ ਖਿਲਾਫ ਧਰਨਾ ਦੇ ਰਹੇ ਹਨ। ਉਹ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਵੀ ਮਿਲ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਕਾਂਗਰਸ ਅੰਦੋਲਨ ਨੂੰ ਵਾਪਸ ਨਹੀਂ ਲਵੇਗੀ। ਭਾਜਪਾ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਹੀ ਪੈਣਗੇ।
ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਤੇ ਤਿੰਨ ਕੇਂਦਰੀ ਮੰਤਰੀਆਂ ਦਰਮਿਆਨ ਨੌਵੇਂ ਦੌਰ ਦੀ ਗੱਲਬਾਤ ਸ਼ੁੱਕਰਵਾਰ ਦੁਪਹਿਰ ਸ਼ੁਰੂ ਹੋਈ। ਕਿਸਾਨਾਂ ਨੇ ਕਾਨੂੰਨਾਂ 'ਚ ਸੋਧਾਂ ਦੀ ਸਰਕਾਰ ਦੀ ਪੇਸ਼ਕਸ਼ ਨੂੰ ਫਿਰ ਤੋਂ ਠੁਕਰਾ ਦਿੱਤਾ ਹੈ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਤੇ ਖੁਰਾਕ ਮੰਤਰੀ ਪਿਯੂਸ਼ ਗੋਇਲ, ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ ਵਿਖੇ 40 ਦੇ ਕਰੀਬ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਹਨ।
IMF 'ਚ ਸੰਚਾਰ ਦੇ ਨਿਰਦੇਸ਼ਕ ਗੇਰੀ ਰਾਇਸ ਨੇ ਕਿਹਾ, 'ਅਸੀਂ ਮੰਨਦੇ ਹਾਂ ਕਿ ਖੇਤੀ ਸੁਧਾਰਾਂ ਲਈ ਬਿੱਲ ਇਕ ਮਹੱਤਵਪੂਰਨ ਕਦਮ ਦਾ ਪ੍ਰਤੀਨਿਧਤਾ ਕਰਨ ਦੀ ਸਮਰੱਥਾ ਰੱਖਦੇ ਹਨ। ਇਨ੍ਹਾਂ ਉਪਾਵਾਂ ਨਾਲ ਕਿਸਾਨਾਂ ਨੂੰ ਵਿਕਰੇਤਾਵਾਂ ਦੇ ਨਾਲ-ਨਾਲ ਸਿੱਧਾ ਕਰਾਰ ਕਰਨ 'ਚ ਮਦਦ ਮਿਲੇਗੀ ਜਿਸ ਨਾਲ ਕਿਸਾਨਾਂ ਨੂੰ ਵਿਚੋਲਿਆਂ ਦੀ ਭੂਮਿਕਾ ਨੂੰ ਘੱਟ ਕਰਕੇ ਜ਼ਿਆਦਾ ਹਿੱਸੇਦਾਰੀ ਬਣਾਈ ਰੱਖਣ 'ਚ ਮਦਦ ਕਰੇਗੀ। ਇਸ ਨਾਲ ਕੁਸ਼ਲਤਾ 'ਚ ਵਾਧਾ ਤੇ ਗ੍ਰਾਮੀਣ ਵਿਕਾਸ 'ਚ ਸਹਾਇਤਾ ਮਿਲੇਗੀ।

ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਕਹਿ ਚੁੱਕੇ ਹਨ ਕਿ ਕਾਨੂੰਨ ਸੰਸਦ ਲੈ ਕੇ ਆਇਆ ਹੈ ਤੇ ਇਹ ਉੱਥੇ ਹੀ ਖਤਮ ਹੋਣਗੇ। ਕਾਨੂੰਨ ਵਾਪਸ ਲੈਣੇ ਪੈਣਗੇ ਤੇ ਐਮਐਸਪੀ ਨੂੰ ਕਾਨੂੰਨ ਗਰੰਟੀ ਤਹਿਤ ਲਿਆਉਣਾ ਪਏਗਾ।

ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਭਾਰਤ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ ਤੇ ਜਦੋਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਸਰਕਾਰ ਨੂੰ ਬੁਲਾਵੇਗੀ, ਅਸੀਂ ਕਮੇਟੀ ਸਾਹਮਣੇ ਆਪਣਾ ਪੱਖ ਰੱਖਾਂਗੇ। ਅੱਜ ਗੱਲਬਾਤ ਦੀ ਤਰੀਕ ਤੈਅ ਕੀਤੀ ਗਈ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਚੱਲ ਰਹੀ ਹੈ।
ਗੱਲਬਾਤ ਦੇ 9ਵੇਂ ਦੌਰ ਤੋਂ ਪਹਿਲਾਂ ਕਿਸਾਨ ਯੂਨਾਈਟਿਡ ਫਰੰਟ (ਕਿਸਾਨ ਸਯੁੰਕਤ ਮੋਰਚਾ) ਦੇ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਾਨੂੰ 100 ਵਾਰ ਬੁਲਾਉਂਦੀ ਹੈ ਤਾਂ ਅਸੀਂ ਚਲੇ ਜਾਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਨਾਲ ਗੱਲਬਾਤ ਕਰਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਮੁੜ ਖੇਤੀਬਾੜੀ ਮੰਤਰੀ ਨੂੰ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਭੁਪਿੰਦਰ ਸਿੰਘ ਮਾਨ ਦਾ ਅਸਤੀਫ਼ਾ ਸਾਡੇ ਅੰਦੋਲਨ ਦੀ ਜਿੱਤ ਹੈ।
ਕਿਸਾਨ ਅੰਦੋਲਨ ਦੇ ਹਮਾਇਤੀਆਂ 'ਤੇ ਸਰਕਾਰ ਨੇ ਸ਼ਿਕੰਜਾ ਕੱਸ ਦਿੱਤਾ ਹੈ। ਕਿਸਾਨਾਂ ਲਈ ਬੱਸ ਭੇਜਣ ਵਾਲੇ ਟ੍ਰਾਂਸਪੋਰਟਰਾਂ ਨੂੰ ਨੋਟਿਸ ਜਾਰੀ ਹੋਏ ਹਨ। ਅਜਿਹਾ ਹੀ ਇੱਕ ਨੋਟਿਸ ਲੁਧਿਆਣਾ ਦੇ ਟ੍ਰਾਂਸਪੋਰਟਰ ਨੂੰ ਵੀਰਵਾਰ ਵਟਸਐਪ 'ਤੇ ਐਨਆਈਏ ਵੱਲੋਂ ਭੇਜਿਆ ਗਿਆ। ਉਨ੍ਹਾਂ ਨੂੰ 15 ਜਨਵਰੀ ਨੂੰ ਦਿੱਲੀ ਸਥਿਤ ਐਨਆਈਏ ਦੇ ਹੈੱਡਕੁਆਰਟਰ 'ਚ ਪੇਸ਼ ਹੋਣ ਨੂੰ ਕਿਹਾ ਗਿਆ ਹੈ। ਐਨਆਈਏ ਹੈੱਡਕੁਆਰਟਰ ਦਿੱਲੀ ਵੱਲ ਤੋਂ ਲੁਧਿਆਣਾ ਨਿਵਾਸੀ ਟ੍ਰਾਂਸਪੋਰਟਰ ਇੰਦਰਪਾਲ ਸਿੰਘ ਜੱਜ ਨੂੰ ਲਿਖਤੀ ਨੋਟਿਸ ਮਿਲਿਆ ਹੈ। ਅਜਿਹੇ ਨੋਟਿਸ ਹੋਰ ਲੋਕਾਂ ਨੂੰ ਵੀ ਮਿਲੇ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਅੱਜ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਪੰਜ ਸਾਲ ਲਈ ਚੱਲ ਸਕਦੀ ਹੈ ਤਾਂ ਕਿਸਾਨ ਅੰਦੋਲਨ ਏਨੇ ਅਰਸੇ ਲਈ ਕਿਉਂ ਨਹੀਂ ਚੱਲ ਸਕਦਾ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਕਾਇਮ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਲਾਏ ਮੋਰਚੇ ਅੱਜ 51ਵੇਂ ਦਿਨ 'ਚ ਦਾਖਲ ਹੋ ਗਏ ਹਨ।
ਸ਼ੁੱਕਰਵਾਰ ਨੂੰ ਕਿਸਾਨਾਂ ਤੇ ਸਰਕਾਰ ਵਿਚਕਾਰ 9ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਖ਼ਬਰਾਂ ਹਨ ਕਿ ਇਹ ਕਿਸਾਨਾਂ ਤੇ ਸਰਕਾਰ ਦਰਮਿਆਨ ਆਖਰੀ ਮੁਲਾਕਾਤ ਹੋ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨਾਲ ਮੁਲਾਕਾਤ ਕਰ ਰਹੇ ਹਨ, ਪਰ ਸਾਨੂੰ (ਕਿਸਾਨਾਂ) ਬਹੁਤੀ ਉਮੀਦ ਨਹੀਂ। ਅਸੀਂ ਸਿਰਫ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਨਾਲ ਹੀ, ਸਾਡੀ ਫਸਲਾਂ ਨੂੰ ਐਮਐਸਪੀ ਦੀ ਕਾਨੂੰਨੀ ਗਰੰਟੀ ਚਾਹੀਦੀ ਹੈ।

ਪਿਛੋਕੜ

ਸ਼ੁੱਕਰਵਾਰ (15 ਜਨਵਰੀਨੂੰ ਦਿੱਲੀ ਸਰਹੱਦਾਂ 'ਤੇ ਡਟੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਅੰਦੋਲਨ (Farmers Protest) ਕਰਦੀਆਂ 51 ਦਿਨ ਹੋ ਗਏ। ਇਸ ਦਰਮਿਆਨ ਹੁਣ ਤੱਕ ਕਿਸਾਨਾਂ ਤੇ ਸਰਕਾਰ (Farmers and Govt Meeting) ਦੇ ਮੰਤਰੀਆਂ 'ਚ ਕਰੀਬ 8ਵਾਰ ਮੀਟਿੰਗ ਹੋ ਚੁੱਕੀ ਹੈ। ਹੁਣ ਤਕ ਕਿਸਾਨਾਂ ਦੀਆਂ ਦੋ ਮੰਗਾਂ ਨੂੰ ਲੈ ਕੇ ਕੁਝ ਕਾਮਯਾਬੀ ਜ਼ਰੂਰ ਮਿਲੀ ਹੈ ਪਰ ਕਿਸਾਨਾਂ ਦੀ ਮੁੱਖ ਮੰਗ ਹੈ ਕੇਂਦਰ ਸਰਕਾਰ (Central Government) ਵੱਲੋਂ ਲਿਆਂਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਤੇ ਐਮਐਸਪੀ (MSP) 'ਤੇ ਕਾਨੂੰਨ ਬਣਾਉਣਾ।


 


ਇਸ ਤੋਂ ਬਾਅਦ ਇੱਕ ਵਾਰ ਫੇਰ ਸ਼ੁੱਕਰਵਾਰ ਨੂੰ ਕਿਸਾਨਾਂ ਤੇ ਸਰਕਾਰ ਵਿਚਕਾਰ 9ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਖ਼ਬਰਾਂ ਹਨ ਕਿ ਇਹ ਕਿਸਾਨਾਂ ਤੇ ਸਰਕਾਰ ਦਰਮਿਆਨ ਆਖਰੀ ਮੁਲਾਕਾਤ ਹੋ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨਾਲ ਮੁਲਾਕਾਤ ਕਰ ਰਹੇ ਹਨਪਰ ਸਾਨੂੰ (ਕਿਸਾਨਾਂਬਹੁਤੀ ਉਮੀਦ ਨਹੀਂ। ਅਸੀਂ ਸਿਰਫ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਨਾਲ ਹੀਸਾਡੀ ਫਸਲਾਂ ਨੂੰ ਐਮਐਸਪੀ ਦੀ ਕਾਨੂੰਨੀ ਗਰੰਟੀ ਚਾਹੀਦੀ ਹੈ।


 


12 ਜਨਵਰੀ ਨੂੰ ਸੁਪਰੀਮ ਕੋਰਟ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਚਰਚਾ ਲਈ ਮਾਹਰਾਂ ਦੀ ਕਮੇਟੀ ਬਣਾਈ ਸੀ। ਦੋ ਦਿਨਾਂ ਬਾਅਦ 14 ਜਨਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਂ ਕਮੇਟੀ ਤੋਂ ਵਾਪਸ ਲੈ ਲਿਆ। ਹੁਣ ਕਮੇਟੀ ਆਪਣੀ ਪਹਿਲੀ ਮੀਟਿੰਗ 19 ਜਨਵਰੀ ਨੂੰ ਕਰ ਸਕਦੀ ਹੈ।


 


ਉਧਰਕਿਸਾਨ ਆਗੂ ਅਭਿਮੰਨਿਊ ਕੋਹਾਰ ਨੇ ਕਿਹਾ, “ਸੰਸਦ ਵਿੱਚ ਖੇਤੀਬਾੜੀ ਕਾਨੂੰਨ ਪਾਸ ਕੀਤੇ ਗਏ ਤੇ ਸਰਕਾਰ ਜਾਣਦੀ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਅਦਾਲਤ ਵੱਲੋਂ ਰੱਦ ਨਹੀਂ ਕੀਤਾ ਜਾ ਸਕਦਾ। ਜਿਹੜੇ ਕਿਸਾਨ 28 ਦਸੰਬਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨਕੇਂਦਰ ਨੂੰ ਉਨ੍ਹਾਂ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰਨਾ ਚਾਹੀਦਾ ਹੈ। ਕਮੇਟੀ ਦਾ ਗਠਨ ਕੋਈ ਹੱਲ ਨਹੀਂ।


 


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਸਿਵਾਏ ਕੁਝ ਵੀ ਮਨਜ਼ੂਰ ਨਹੀਂ। ਕੇਂਦਰ ਨੂੰ ਜ਼ਮੀਨੀ ਹਕੀਕਤ ਨਹੀਂ ਪਤਾ। ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਐਮਐਸਪੀ ਨੂੰ ਕਾਨੂੰਨੀ ਅਧਿਕਾਰ ਦਿੱਤੇ ਜਾਣ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.