Farmers Protest: ਪੰਜਾਬ ਪੁਲਿਸ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ ਉਪਰ ਕਿਸਾਨ ਮੋਰਚੇ ਉਖਾੜਨ ਮਗਰੋਂ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਪੰਜਾਬ ਵਿੱਚ ਕਈ ਥਾਵਾਂ ਉਪਰ ਕਿਸਾਨ ਸੜਕਾਂ ਉਪਰ ਉੱਤਰ ਆਏ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਸੈਂਕੜੇ ਕਿਸਾਨਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦੇ ਇਸ ਐਕਸ਼ਨ ਨਾਲ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਕਿਸਾਨਾਂ ਵਿੱਚ ਰੋਸ ਹੈ ਕਿ ਜਦੋਂ ਕੇਂਦਰ ਸਰਕਾਰ ਨਾਲ ਗੱਲਬਾਤ ਅੱਗੇ ਵਧ ਰਹੀ ਸੀ ਤਾਂ ਪੰਜਾਬ ਸਰਕਾਰ ਨੇ ਧੋਖਾ ਕਰਕੇ ਅੰਦੋਲਨ ਨੂੰ ਕੁਚਲ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਭਗਵੰਤ ਮਾਨ ਸਰਕਾਰ ਨੂੰ ਇਸ ਧੋਖੇ ਦਾ ਜਵਾਬ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।