ਫਿਰੋਜ਼ਪੁਰ: ਕੱਲ੍ਹ ਨੂੰ ਫਿਰੋਜ਼ਪੁਰ 'ਚ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ ਸ਼ੁਰੂ ਹੋ ਗਿਆ ਹੈ।ਕਿਸਾਨ ਸੰਗਠਨ ਪ੍ਰਦਰਸ਼ਨ ਕਰ ਰਹੇ ਹਨ। ਉਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਚੱਲ ਰਹੀ ਹੈ।


ਫਿਲਹਾਲ 15 ਜਨਵਰੀ ਤੱਕ MSP 'ਤੇ ਕਮੇਟੀ ਬਣਾ ਦਿੱਤੀ ਜਾਣ ਦੀ ਗੱਲ ਕਹੀ ਜਾ ਰਹੀ ਹੈ।31 ਜਨਵਰੀ ਤੱਕ ਤਮਾਮ ਕਿਸਾਨਾਂ 'ਤੇ ਕੇਸ ਵੀ ਰੱਦ ਕਰ ਦਿੱਤੇ ਜਾਣਗੇ।


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਫਿਰੋਜ਼ਪੁਰ ਜ਼ੀਰਾ ਰੋਡ, ਹਰੀਕੇ ਹੈੱਡ ਅਤੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਨੂੰ ਕਈ ਹੋਰ ਸੜਕਾਂ ’ਤੇ ਜਾਮ ਕਰ ਦਿੱਤਾ ਹੈ ਅਤੇ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ। 


ਵੱਖ-ਵੱਖ ਰਸਤਿਆਂ ’ਤੇ ਬੈਠੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜ਼ਿਲ੍ਹਾ ਪ੍ਰਧਾਨ ਦੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਚੱਲ ਰਹੀ ਹੈ।


ਦੂਜੇ ਪਾਸੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇ ਅਤੇ ਕਿਸਾਨਾਂ ਦੇ ਪਰਚੇ ਰੱਦ ਕੀਤੇ ਜਾਣ। ਇਸ ਦੇ ਨਾਲ ਹੀ MSP ਤੇ ਕਮੇਟੀ ਬਣਾਈ ਜਾਵੇ।ਉਹ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ।ਪੁਲਿਸ ਸਾਨੂੰ ਵਿਰੋਧ ਕਰਨ ਤੋਂ ਰੋਕ ਰਹੀ ਹੈ। ਵਿਰੋਧ ਕਰਨਾ ਸਾਡਾ ਹੱਕ ਹੈ।


 


ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ, 2022 ਨੂੰ ਫਿਰੋਜ਼ਪੁਰ, ਪੰਜਾਬ ਦਾ ਦੌਰਾ ਕਰਨਗੇ ਅਤੇ ਦੁਪਹਿਰ 1 ਵਜੇ ਦੇ ਕਰੀਬ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। 


ਇਨ੍ਹਾਂ ਪ੍ਰੋਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ; ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਫੋਰ ਲੇਨ ਕਰਨਾ; ਮੁਕੇਰੀਆਂ-ਤਲਵਾੜਾ ਨਵੀਂ ਬਰੌਡ ਗੇਜ ਰੇਲਵੇ ਲਾਈਨ; ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਹਨ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ