Farmers Protest: ਕਿਸਾਨਾਂ ਤੇ ਡਰੋਨ ਨਾਲ ਪੁਲਿਸ ਸੁੱਟ ਰਹੀ ਹੈ ਅੱਥਰੂ ਗੈਸ ਦੇ ਗੋਲ਼ੇ. ਕਈ ਕਿਸਾਨ ਜ਼ਖ਼ਮੀ
ਪੰਜਾਬ ਤੇ ਹਰਿਆਣਾ ਦੀ ਸਰਹੱਦ ਉੱਤੇ ਪੁਲਿਸ ਨਾਲ ਟਕਰਾਅ ਹੋਇਆ ਹੈ। ਇਸ ਵਿੱਚ ਭੀੜ ਨੂੰ ਖਦੇੜਣ ਲਈ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲ਼ੇ ਦੇ ਦਾਗੇ ਗਏ। ਇਸ ਮੌਕੇ ਪੁਲਿਸ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ ਜਿਸ ਨਾਲ ਕਈ ਕਿਸਾਨ ਜ਼ਖ਼ਮੀ ਵੀ ਹੋ ਗਏ ਹਨ।
Farmer Protest: ਪੰਜਾਬ ਤੋਂ ਕਿਸਾਨਾਂ ਵੱਲੋਂ ਦਿੱਲੀ ਕੂਚ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਤੇ ਹਰਿਆਣਾ ਦੀ ਸਰਹੱਦ ਉੱਤੇ ਪੁਲਿਸ ਨਾਲ ਟਕਰਾਅ ਹੋਇਆ ਹੈ। ਇਸ ਵਿੱਚ ਭੀੜ ਨੂੰ ਖਦੇੜਣ ਲਈ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲ਼ੇ ਦੇ ਦਾਗੇ ਗਏ। ਇਸ ਮੌਕੇ ਪੁਲਿਸ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ ਜਿਸ ਨਾਲ ਕਈ ਕਿਸਾਨ ਜ਼ਖ਼ਮੀ ਵੀ ਹੋ ਗਏ ਹਨ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।
#WATCH | Police fire tear gas to disperse protesting farmers at Punjab-Haryana Shambhu border. pic.twitter.com/LNpKPqdTR4
— ANI (@ANI) February 13, 2024
ਜ਼ਿਕਰ ਕਰ ਦਈਏ ਕਿ ਹਰਿਆਣਾ ਨੇ ਪੰਜਾਬ ਨਾਲ ਲਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕਿਸਾਨਾਂ ਦੇ ਵੱਡੇ ਜੱਥੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੰਭੂ ਸਰਹੱਦ ਲਈ ਰਵਾਨਾ ਹੋਏ ਹਨ ਜੋ ਕਿ ਉੱਥੇ ਲਗਾਤਾਰ ਪਹੁੰਚ ਰਹੇ ਹਨ।
ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਕੇਂਦਰੀ ਮੰਤਰੀਆਂ ਦੇ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਸੀ ਪਰ ਇਸ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਸਿਰਫ਼ ਅੰਦੋਲਨ ਨੂੰ ਟਾਲਣਾ ਚਾਹੁੰਦੀ ਹੈ। ਗੱਲਬਾਤ ਕਨ ਲਈ ਕਿਸਾਨ ਹਮੇਸ਼ਾ ਤਿਆਰ ਹਨ ਤੇ ਅੱਗੇ ਵੀ ਤਿਆਰ ਰਹਿਣਗੇ ਪਰ ਹੁਣ ਉਨ੍ਹਾਂ ਵੱਲੋਂ ਦਿੱਲੀ ਕੂਚ ਕੀਤਾ ਜਾਵੇਗਾ।
ਕਿਸਾਨ ਅੰਦੋਲਨ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੀ ਚੌਕਸ ਉੱਤੇ ਹਨ। ਇਸ ਮੌਕੇ ਇੰਟੈਲੀਜੈਂਸ ਏਜੰਸੀ ਦੀ ਰਿਪੋਰਟ ਵਿੱਚ ਖ਼ੁਲਾਸਾ ਕੀਤਾ ਗਿਆ ਹੈ ਕਿ ਸਰਹੱਦ ਨੇ ਨੇੜਲੇ ਪਿੰਡਾਂ ਤੋਂ ਕਿਸਾਨ ਪੈਦਲ ਹੀ ਦਿੱਲੀ ਵੱਲ ਜਾਣ ਦੀ ਕੋਸ਼ਿਸ਼ ਕਰਨਗੇ ਜਿਨ੍ਹਾਂ ਰਾਹਾਂ ਤੋਂ ਕੋਈ ਵਾਹਨ ਨਹੀਂ ਜਾ ਸਕਦੇ ਹਨ।ਜਾਣਖਾਰੀ ਮੁਤਾਬਕ, ਕਿਸਾਨਾਂ ਨੇ 1500 ਤੋਂ ਵੱਧ ਟਰੈਕਟਰ ਟਰਾਲੀਆਂ ਤੇ 500 ਤੋਂ ਵੱਧ ਵਾਹਨਾਂ ਰਾਹੀ ਦਿੱਲੀ ਨੂੰ ਕੂਚ ਕੀਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।