Farmers Protest Live: ਸ਼ੰਭੂ ਬਾਰਡਰ 'ਤੇ ਹਲਾਤ ਤਣਾਅਪੂਰਨ, ਚੱਲੇ ਅੱਥਰੂ ਗੈਸ ਦੇ ਗੋਲ਼ੇ, ਟਰੈਕਟਰਾਂ ਨਾਲ ਹਟਾਏ ਸੀਮਿੰਟ ਦੇ ਬੈਰੀਕੇਡ

ਹਰਿਆਣਾ ਪੁਲਿਸ ਵੱਲੋਂ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ। ਇਸ ਨੂੰ ਲੈ ਕੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ ਹੈ।

ABP Sanjha Last Updated: 13 Feb 2024 05:08 PM
Farmer Protest: ਸੜਕਾਂ ਜਾਮ ਕਰਨ ਨੂੰ ਲੈ ਕੇ ਹਾਈਕੋਰਟ ਦੀ ਸਖ਼ਤ ਟਿੱਪਣੀ, ਸਾਰੀਆਂ ਧਿਰਾਂ ਨੂੰ ਨੋਟਿਸ ਕੀਤਾ ਜਾਰੀ

ਹਰਿਆਣਾ ਵਿੱਚ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਰੋਕਣ ਲਈ ਸੜਕਾਂ ਜਾਮ ਕਰਨ ਅਤੇ ਇਸ ਨਾਲ ਲੋਕਾਂ ਨੂੰ ਹੋ ਰਹੀਆਂ ਮੁਸ਼ਕਲਾਂ ਸਬੰਧੀ ਦਾਇਰ ਜਨਹਿਤ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਨੂੰ ਸੁਣਵਾਈ ਹੋਈ। ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਪੰਜਾਬ ਸਰਕਾਰ, ਦਿੱਲੀ ਸਰਕਾਰ ਅਤੇ ਯੂਟੀ ਪ੍ਰਸ਼ਾਸਨ ਸਮੇਤ ਦੋਵੇਂ ਕਿਸਾਨ ਯੂਨੀਅਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

Farmers Protest: ਕਿਸਾਨਾਂ ਦੇ ਅੰਦੋਲਨ ਕਰਕੇ ਲਾਲ ਕਿਲ੍ਹਾ ਬੰਦ, ਪਿਛਲੇ ਅੰਦੋਲਨ ਵੇਲੇ ਲਹਿਰਾਇਆ ਸੀ ਕੇਸਰੀ ਝੰਡਾ

ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਰਾਜਧਾਨੀ ਦਿੱਲੀ ਤੇ ਅਰਧ ਸੈਨਿਕ ਬਲਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਇਸ ਦੇ ਚਲਦੇ ਇਤਿਹਾਸਿਕ ਲਾਲ ਕਿਲ੍ਹੇ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਇਸ ਬਾਬਤ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਹਾ ਕਿ ਇਸ ਨੂੰ ਕਦੋਂ ਖੋਲ੍ਹਿਆ ਜਾਵੇਗਾ ਇਸ ਬਾਰੇ ਫ਼ੈਸਲਾ ਵੀ ਸੁਰੱਖਿਆ ਏਜੰਸੀਆਂ ਹੀ ਲੈਣਗੀਆਂ।

Farmer Protest: ਕਿਸਾਨਾਂ ਨੇ ਬਦਲ ਦਿੱਤਾ ਰੂਟ, ਹੁਣ ਰਾਸਤੇ ਰਾਹੀਂ ਦਿੱਲੀ ਕਰਨਗੇ ਕੂਚ, ਜਾਣੋ ਕੀ ਹੈ ਨਵੀਂ ਯੋਜਨਾ

Farmer Protest: ਕਿਸਾਨ ਅੰਦੋਲਨ ਅਤੇ ਦਿਲੀ ਚਲੋ ਦੇ ਨਾਅਰੇ ਹੇਠ ਕਿਸਾਨ ਦਿੱਲੀ ਵੱਲ ਨੂੰ ਕੂਚ ਕਰ ਗਏ ਹਨ । ਤਸਵੀਰਾਂ ਹਰਿਆਣਾ ਦੇ ਡੱਬਵਾਲੀ ਬਾਰਡਰ ਦੀਆ ਹਨ ਜਿੱਥੇ  ਹਰਿਆਣਾ ਸਰਕਾਰ ਵਲੋ ਤਿੰਨ ਲੇਅਰ ਬਣਾ ਦਿਤੀਆ ਗਈਆ ਹਨ ਤਾਂ ਕਿ ਕਿਸਾਨਾ ਨੂੰ ਕਿਸੀ ਵੀ ਹਲਾਤ ਵਿੱਚ ਰੋਕਿਆ ਜਾਵੇ।

Farmer Protest: ਕਿਸਾਨਾਂ ਨੂੰ ਖਦੇੜਣ ਨੂੰ ਮੁੜ ਛੱਡੇ ਗਏ ਅੱਥਰੂ ਗੈਸ ਦੇ ਗੋਲ

Farmer protest: ਕਿਸਾਨਾਂ ਨੂੰ ਖਦੇੜਣ ਲਈ ਹਰਿਆਣਾ ਪੁਲਿਸ ਨੇ ਮੁੜ ਤੋਂ ਅੱਥਰੀ ਗੈਸ ਦੇ ਗੋਲੇ ਛੱਡੇ ਗਏ ਹਨ





Farmers Protest: ਕਿਸਾਨ ਇਨ੍ਹਾਂ ਮੰਗਾਂ ਲਈ ਕਰ ਰਹੇ ਅੰਦੋਲਨ

ਕਿਸਾਨਾਂ ਦੀਆਂ ਮੰਗਾਂ ਹਨ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾਏ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਦਿੱਤੀ ਜਾਏ, ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣ, ਪੁਲਿਸ ਵੱਲੋਂ ਦਰਜ ਕੇਸ ਵਾਪਸ ਲਏ ਜਾਣ, ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਏ। ਕਿਸਾਨ ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਵੀ ਕਰ ਰਹੇ ਹਨ।


 

Farmers Protest: ਕਿਸਾਨਾਂ ਦੇ ਦਿੱਲੀ ਕੂਚ ਨੂੰ ਵੇਖ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ

ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਨੂੰ ਲੈ ਕੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਲਈ ਸਾਨੂੰ ਸੂਬਿਆਂ ਨਾਲ ਗੱਲ ਕਰਨ ਦੀ ਲੋੜ ਹੈ। ਸਾਨੂੰ ਚਰਚਾ ਕਰਨ ਤੇ ਹੱਲ ਲੱਭਣ ਲਈ ਇੱਕ ਫੋਰਮ ਦੀ ਲੋੜ ਹੈ। ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਅੰਦਲੋਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਕਿਹਾ, 'ਵਿਚਾਰ-ਚਰਚਾ ਦੀ ਲੋੜ ਹੈ। ਇਸ ਲਈ ਸਾਨੂੰ ਰਾਜਾਂ ਨਾਲ ਗੱਲ ਕਰਨ ਦੀ ਲੋੜ ਹੈ। ਸਾਨੂੰ ਚਰਚਾ ਕਰਨ ਤੇ ਹੱਲ ਲੱਭਣ ਲਈ ਇੱਕ ਫੋਰਮ ਦੀ ਲੋੜ ਹੈ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਕਿਸਾਨ ਯੂਨੀਅਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਨਤਾ ਨੂੰ ਪ੍ਰੇਸ਼ਾਨੀ ਵਿੱਚ ਨਾ ਪਾਵੇ।

Farmers Protest: ਕਿਸਾਨਾਂ ਤੇ ਡਰੋਨ ਨਾਲ ਪੁਲਿਸ ਸੁੱਟ ਰਹੀ ਹੈ ਅੱਥਰੂ ਗੈਸ ਦੇ ਗੋਲ਼ੇ. ਕਈ ਕਿਸਾਨ ਜ਼ਖ਼ਮੀ

Farmer Protest: ਪੰਜਾਬ ਤੋਂ ਕਿਸਾਨਾਂ ਵੱਲੋਂ ਦਿੱਲੀ ਕੂਚ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਤੇ ਹਰਿਆਣਾ ਦੀ ਸਰਹੱਦ ਉੱਤੇ ਪੁਲਿਸ ਨਾਲ ਟਕਰਾਅ ਹੋਇਆ ਹੈ। ਇਸ ਵਿੱਚ ਭੀੜ ਨੂੰ ਖਦੇੜਣ ਲਈ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲ਼ੇ ਦੇ ਦਾਗੇ ਗਏ। ਇਸ ਮੌਕੇ ਪੁਲਿਸ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ ਜਿਸ ਨਾਲ ਕਈ ਕਿਸਾਨ ਜ਼ਖ਼ਮੀ ਵੀ ਹੋ ਗਏ ਹਨ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

ਪਿਛੋਕੜ

Farmer Protest: ਕਿਸਾਨਾਂ ਦੇ ਦਿੱਲੀ ਕੂਚ ਦੇ ਪ੍ਰੋਗਰਾਮ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ। ਇਸ ਨੂੰ ਲੈ ਕੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ ਹੈ। ਇਸ ਮੌਕੇ ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਅੱਥਰੂ ਗੈਂਸ ਦੇ ਗੋਲ਼ੇ ਦਾਗੇ ਗਏ ਹਨ।


ਪੰਜਾਬ ਤੋਂ ਦਿੱਲੀ ਤੱਕ ਕਿਸਾਨਾਂ ਦਾ ਮਾਰਚ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਵਿੱਚ 12 ਫਰਵਰੀ ਦੀ ਰਾਤ ਨੂੰ ਸਾਢੇ 5 ਘੰਟੇ ਤੱਕ ਚੱਲੀ ਮੀਟਿੰਗ ਵਿੱਚ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਗਰੰਟੀ ਐਕਟ ਅਤੇ ਕਰਜ਼ਾ ਮੁਆਫ਼ੀ ਬਾਰੇ ਸਹਿਮਤੀ ਨਹੀਂ ਬਣ ਸਕੇ।


ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਸ ਦੇ ਮਨ ਵਿਚ ਕੁਝ ਗੜਬੜ ਹੈ। ਉਹ ਸਿਰਫ ਸਮਾਂ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਾਂਗੇ, ਪਰ ਅੰਦੋਲਨ 'ਤੇ ਕਾਇਮ ਰਹਾਂਗੇ। ਦੂਜੇ ਪਾਸੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਭ ਕੁਝ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ। ਕੁਝ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਲੋੜ ਹੈ।


 ਕੇਂਦਰ ਸਰਕਾਰ ਖਿਲਾਫ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ 'ਚ ਪੰਜਾਬ ਕਾਂਗਰਸ ਅੱਗੇ ਆਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਨੂੰਨੀ ਟੀਮ ਦੇ ਮੁਖੀ ਵਿਪਨ ਘਈ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਉਨ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਣਗੀਆਂ।


ਅਜਿਹੀ ਸਥਿਤੀ ਵਿੱਚ ਭਾਵੇਂ ਅਸੀਂ ਅੰਦੋਲਨ ਵਿੱਚ ਨਹੀਂ ਜਾਵਾਂਗੇ ਪਰ ਉਨ੍ਹਾਂ ਦਾ ਨੈਤਿਕ ਸਮਰਥਨ ਕਿਸਾਨਾਂ ਦੇ ਨਾਲ ਰਹੇਗਾ। ਉਨ੍ਹਾਂ ਨੇ ਕਿਸਾਨਾਂ ਨੂੰ 24 ਘੰਟੇ ਕਾਨੂੰਨੀ ਸਹਾਇਤਾ ਪੂਰੀ ਤਰ੍ਹਾਂ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਹੈਲਪਲਾਈਨ ਨੰਬਰ 82838-35469 ਜਾਰੀ ਕੀਤਾ ਗਿਆ ਹੈ ਜਿਸ 'ਤੇ ਕਾਲ ਕਰਨ ਤੋਂ ਬਾਅਦ ਪੀੜਤ ਨੂੰ ਤੁਰੰਤ ਮਦਦ ਮਿਲੇਗੀ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਾਡੀ ਪੂਰੀ ਟੀਮ ਹੈ।


ਪ੍ਰੈੱਸ ਕਾਨਫਰੰਸ 'ਚ ਕਾਂਗਰਸ ਪ੍ਰਧਾਨ ਨੇ ਕੇਂਦਰ ਅਤੇ ਹਰਿਆਣਾ ਸਰਕਾਰਾਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਇਸ ਤਰ੍ਹਾਂ ਤਿਆਰੀਆਂ ਕੀਤੀਆਂ ਗਈਆਂ ਹਨ, ਜਿਵੇਂ ਕਿ  ਕਿਸਾਨ ਨਾ ਅੱਤਵਾਦੀ ਆ ਰਹੇ ਹੋਣ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.