ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸਿਰਫ ਬੀਜੇਪੀ ਲੀਡਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ ਪਰ ਪੰਜਾਬ ਵਿੱਚ ਸਾਰੀਆਂ ਪਾਰਟੀਆਂ ਦੇ ਲੀਡਰਾਂ ਦਾ ਘੇਰਿਆ ਜਾ ਰਿਹਾ ਹੈ। ਇਸ ਕਰਕੇ ਕਈ ਥਾਵਾਂ ਉੱਪਰ ਕਿਸਾਨਾਂ ਤੇ ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚਾਲੇ ਟਕਰਾਅ ਵੀ ਹੋ ਰਿਹਾ ਹੈ। ਸਿਆਸੀ ਲੀਡਰ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦਾ ਵਿਰੋਧ ਕਿਸਾਨ ਨਹੀਂ ਸਗੋਂ ਵਿਰੋਧੀ ਪਾਰਟੀਆਂ ਦੇ ਕਾਰਕੁਨ ਕਰ ਰਹੇ ਹਨ।


ਇਸ ਬਾਰੇ ਵੱਡਾ ਖੁਲਾਸਾ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਲੀਡਰ ਮਨਜੀਤ ਸਿੰਘ ਰਾਏ ਨੇ ਕੀਤਾ ਹੈ। ਪ੍ਰਮੁੱਖ ਹਿੰਦੀ ਅਖਬਾਰ ਦੀ ਰਿਪੋਰਟ ਮੁਤਾਬਕ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਖੁਦ ਹੀ ਦਾਅਵਾ ਕੀਤਾ ਹੈ ਕਿ ਕੁਝ ਸ਼ਰਾਰਤੀ ਲੋਕ ਕਿਸਾਨਾਂ ਦੇ ਅੰਦੋਲਨ ਵਿੱਚ ਸ਼ਾਮਲ ਹੋ ਗਏ ਹਨ। ਜਦੋਂ ਅਕਾਲੀ ਦਲ ਦੀ ਰੈਲੀ ਹੁੰਦੀ ਹੈ ਤਾਂ ਕਾਂਗਰਸੀ ਤੇ ਆਮ ਆਦਮੀ ਪਾਰਟੀ ਦੇ ਲੋਕ ਵਿਰੋਧ ਕਰਦੇ ਹਨ। ਜਦੋਂ ਕਾਂਗਰਸ ਦੀ ਰੈਲੀ ਹੁੰਦੀ ਹੈ ਤਾਂ ਦੂਜੀਆਂ ਪਾਰਟੀਆਂ ਦੇ ਲੋਕ ਆ ਜਾਂਦੇ ਹਨ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਰੈਲੀ 'ਚ ਵਿਰੋਧ ਕਰਨ ਹੋਰ ਵਿਰੋਧੀ ਪਾਰਟੀਆਂ ਦੇ ਲੋਕ ਆਉਂਦੇ ਹਨ।


ਮਨਜੀਤ ਰਾਏ ਨੇ ਕਿਹਾ ਕਿ ਇਸ ਤਰੀਕੇ ਨਾਲ ਉਹ ਕਿਸਾਨਾਂ ਦਾ ਨਾਂ ਲੈ ਕੇ ਵਿਰੋਧ ਕਰਦੇ ਹਨ। ਉਨ੍ਹਾਂ ਨੂੰ ਭੜਕਾਉਣ ਵਾਲੇ ਸਿਆਸੀ ਲੋਕ ਹਨ। ਕਿਸਾਨਾਂ ਨੂੰ ਅਪੀਲ ਹੈ ਕਿ ਉਹ ਕਿਸੇ ਦੇ ਬਹਿਕਾਵੇ 'ਚ ਨਾ ਆਉਣ। ਜੇ ਕਿਸਾਨੀ ਅੰਦੋਲਨ ਨੂੰ ਜਿੱਤਣਾ ਹੈ ਤਾਂ ਦਿੱਲੀ ਮੋਰਚੇ ਨੂੰ ਮਜ਼ਬੂਤ ਕਰੋ। ਮਨਜੀਤ ਰਾਏ ਨੇ ਕਿਹਾ ਕਿ ਪੰਜਾਬ 'ਚ ਵਿਰੋਧ ਪ੍ਰਦਰਸ਼ਨ ਬੰਦ ਕਰੋ।


ਕਿਸਾਨਾਂ ਨੂੰ ਸਿਆਸੀ ਪਾਰਟੀਆਂ ਦੇ ਪ੍ਰੋਗਰਾਮਾਂ 'ਚ ਨਹੀਂ ਜਾਣਾ ਚਾਹੀਦਾ ਤੇ ਦਿੱਲੀ ਮੋਰਚੇ ਦੀ ਗਿਣਤੀ 'ਚ ਵਾਧਾ ਕਰਨਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਹੈ ਕਿ ਉੱਥੇ ਘੱਟ ਲੋਕ ਹਨ, ਇਸ ਲਈ ਸਾਰੇ ਕਿਸਾਨਾਂ ਨੂੰ ਦਿੱਲੀ 'ਚ ਸਿੰਘੂ ਤੇ ਟਿਕਰੀ ਸਰਹੱਦ 'ਤੇ ਲੱਗੇ ਮੋਰਚੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।


ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਮੈਨੂੰ ਪਤਾ ਹੈ ਕਿ ਦਿੱਲੀ ਮੋਰਚੇ 'ਚ ਕਿੰਨੇ ਕਿਸਾਨ ਹਨ। ਮੈਨੂੰ ਹਰ ਰੋਜ਼ ਰਿਪੋਰਟਾਂ ਮਿਲ ਰਹੀਆਂ ਹਨ। ਖੱਟਰ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਲੋਕ ਮੋਰਚੇ 'ਚ ਵੱਧ ਹਨ, ਜਦਕਿ ਹਰਿਆਣਾ ਦੇ ਲੋਕ ਵਿਰੋਧ ਨਹੀਂ ਕਰ ਰਹੇ।


ਯਾਦ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਸਮਾਂ ਪਹਿਲਾਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਕੈਪਟਨ ਨੇ ਖਦਸ਼ਾ ਪ੍ਰਗਟ ਕੀਤਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਕਾਰਨ ਕਿਸਾਨਾਂ ਦਾ ਰੋਸ ਵਧ ਸਕਦਾ ਹੈ। ਕੈਪਟਨ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈ ਕੇ ਅੰਦੋਲਨ ਖਤਮ ਕਰਨ ਦੀ ਮੰਗ ਕੀਤੀ ਸੀ। ਕੈਪਟਨ ਨੇ ਇਹ ਵੀ ਕਿਹਾ ਸੀ ਕਿ ਦੇਸ਼ ਵਿਰੋਧੀ ਤਾਕਤਾਂ ਕਿਸਾਨਾਂ ਦੇ ਅੰਦੋਲਨ ਦਾ ਲਾਭ ਉਠਾ ਸਕਦੀਆਂ ਹਨ। ਹਾਲ ਹੀ 'ਚ ਪੰਜਾਬ ਵਿੱਚ ਟਿਫਿਨ ਬੰਬਾਂ ਦੀ ਬਰਾਮਦਗੀ ਤੋਂ ਪੈਦਾ ਹੋਈ ਸਥਿਤੀ ਚਿੰਤਾ ਦਾ ਕਾਰਨ ਬਣ ਰਹੀ ਹੈ।


ਇਹ ਵੀ ਪੜ੍ਹੋ: Wipro Elite National Talent Hunt: ਫਰੈਸ਼ਰਾਂ ਲਈ ਬੰਪਰ ਖਾਲੀ ਅਸਾਮੀਆਂ, ਸਾਲਾਨਾ ਤਨਖਾਹ 35,0000 ਰੁਪਏ, ਜਾਣੋ ਵਧੇਰੇ ਜਾਣਕਾਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904