ਰੌਬਟ ਦੀ ਰਿਪੋਰਟ


ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਨੂੰ ਅੱਜ 18 ਦਿਨ ਹੋ ਗਏ ਹਨ। ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ ਤੇ ਡਟੇ ਹੋਏ ਹਨ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਗੂੰਝ ਹੁਣ ਵਿਦੇਸ਼ਾਂ ਤੱਕ ਪਹੁੰਚ ਚੁੱਕੀ ਹੈ। ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਵੱਖ ਵੱਖ ਖੇਤ ਯੂਨੀਅਨਾਂ ਦੇ ਝੰਡੇ ਤੇ ਬਿੱਲਿਆਂ (Badge) ਨੂੰ ਲੈ ਕੇ ਲੋਕਾਂ 'ਚ ਕ੍ਰੇਜ਼ ਵਧਿਆ ਹੈ। ਇੱਕ ਮੁਲਾਂਕਣ ਰਾਹੀਂ ਪਤਾ ਲਗਾ ਹੈ ਕਿ ਪਿਛਲੇ ਛੇ ਮਹੀਨਿਆਂ 'ਚ ਵੱਖ-ਵੱਖ ਕਿਸਾਨ ਯੂਨੀਅਨਾਂ ਦੇ 5 ਲੱਖ ਤੋਂ ਵੱਧ ਝੰਡੇ ਤੇ 10 ਲੱਖ ਬਿੱਲੇ ਵੇਚੇ ਗਏ ਹਨ।


ਕਿਸਾਨਾਂ ਨੂੰ ਵੱਖ ਵੱਖ ਵਰਗਾਂ ਦਾ ਸਮਰਥਨ ਵੀ ਮਿਲ ਰਿਹਾ ਹੈ। ਕਿਸਾਨਾਂ ਦੇ ਇਸ ਅੰਦੋਲਨ ਨੇ ਬਹੁਤ ਕੁਝ ਬਦਲਿਆ ਵੀ ਹੈ। ਇਸ ਕਿਸਾਨ ਅੰਦੋਲਨ ਨੇ ਪੰਜਾਬ ਦੇ ਹਰ ਵਰਗ ਨੂੰ ਇਕੱਠ ਵੀ ਕੀਤਾ ਹੈ ਤੇ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਆਪਸੀ ਭਾਈਚਾਰਕ ਸਾਂਝ ਦਾ ਵੀ ਨਮੂਨਾ ਸਾਬਤ ਹੋ ਰਿਹਾ ਹੈ। ਇਸ ਦੌਰਾਨ ਨੌਜਵਾਨਾਂ ਵਿੱਚ ਵੀ ਇਸ ਅੰਦੋਲਨ ਨੂੰ ਲੈ ਕੇ ਰੁਝਾਨ ਵੱਧ ਰਿਹਾ ਹੈ।

ਗੱਡੀਆਂ ਤੇ ਕਿਸਾਨ ਯੂਨੀਅਨਾਂ ਦੇ ਝੰਡੇ ਲਾ ਕੇ ਚੱਲਣ ਦਾ ਰੁਝਾਨ ਹੁਣ ਪੰਜਾਬ ਦੇ ਨਾਲ ਨਾਲ ਵਿਦੇਸ਼ਾਂ 'ਚ ਵੀ ਵਧਿਆ ਹੈ। ਝੰਡੇ ਤੇ ਬਿੱਲੀਆਂ ਦਾ ਰੁਝਾਨ ਜੂਨ ਵਿੱਚ ਵਧਣਾ ਸ਼ੁਰੂ ਹੋ ਗਿਆ ਸੀ। ਜਦੋਂ ਯੂਨੀਅਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।