Farmers Protest: ਕਿਸਾਨਾਂ ਦੇ ਰੋਹ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਜਥੇਬੰਦੀਆਂ ਨੂੰ ਖਤ, 32 ਜਥੇਬੰਦੀਆਂ ਨੂੰ ਕੀਤੀ ਇਹ ਅਪੀਲ
Shiromani Akali Dal ਨੇ ਸੋਮਵਾਰ ਨੂੰ ਕਿਸਾਨ ਯੂਨੀਅਨਾਂ ਨੂੰ ਚਿੱਠੀ ਲਿਖ ਕੇ ਕਿਹਾ ਕਿ ਪਾਰਟੀ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਲਈ ਤਿਆਰ ਹੈ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੈ।
ਚੰਡੀਗੜ੍ਹ: ਮੋਗਾ ਲਾਠੀਚਾਰਜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਪਹਿਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਚਿੱਠੀ ਲਿਖੀ ਹੈ ਤੇ ਗੱਲਬਾਤ ਲਈ ਸੱਦਾ ਭੇਜਿਆ ਹੈ। ਪਾਰਟੀ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਨਾਰਾਜ਼ ਕਿਸਾਨਾਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਅਕਾਲੀ ਆਗੂਆਂ ਨੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨਾਲ ਸੰਪਰਕ ਕੀਤਾ ਹੈ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨ ਆਗੂਆਂ ਨੂੰ ਅਕਾਲੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ।
ਅਕਾਲੀ ਦਲ ਦੀ 'ਗੱਲ ਪੰਜਾਬ ਦੀ' ਮੁਹਿੰਮ ਦੌਰਾਨ ਮੋਗਾ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਤੋਂ ਕਿਸਾਨ ਆਗੂ ਨਾਰਾਜ਼ ਹਨ। ਪ੍ਰੋ. ਚੰਦੂਮਾਜਰਾ ਨੇ ਕਿਸਾਨ ਆਗੂਆਂ ਨੂੰ ਚਿੱਠੀ ਵੀ ਲਿਖੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਮੁੱਦੇ 'ਤੇ ਖੜ੍ਹਾ ਹੈ ਤੇ ਸੰਯੁਕਤ ਕਿਸਾਨ ਮੋਰਚੇ ਦੇ ਹਰ ਫੈਸਲੇ ਦਾ ਸਮਰਥਨ ਕਰਦਾ ਹੈ।
ਸ਼੍ਰੋਮਣੀ ਅਕਾਲੀ ਦਲ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ। ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਮੁਹਿੰਮ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਆਗੂ ਅਕਾਲੀ ਦਲ ਵੱਲੋਂ ਗੱਲਬਾਤ ਲਈ ਆਪਣੀ ਮਰਜ਼ੀ ਦੇ ਸਥਾਨ 'ਤੇ ਬਲਵਿੰਦਰ ਭੂੰਦੜ ਤੇ ਮਨਜਿੰਦਰ ਸਿੰਘ ਸਿਰਸਾ ਨੂੰ ਮਿਲ ਸਕਦੇ ਹਨ।
ਚੰਦੂਮਾਜਰਾ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਕਿਸਾਨ ਆਗੂ ਗੱਲਬਾਤ ਦੀ ਪ੍ਰਕਿਰਿਆ ਨੂੰ ਹਾਂਪੱਖੀ ਹੁੰਗਾਰਾ ਦੇਣਗੇ ਅਤੇ ਸਮੁੱਚੇ ਮੁੱਦੇ ਨੂੰ ਸਾਰਿਆਂ ਦੀ ਸੰਤੁਸ਼ਟੀ ਨਾਲ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: 10ਵੀਂ ਦੀ ਵਿਦਿਆਰਥਣ ਨੇ ਘਰੋਂ ਗਾਇਬ ਕੀਤਾ 37 ਲੱਖ ਦਾ ਸੋਨਾ, 'ਦੋਸਤਾਂ' 'ਚ ਵੰਡਿਆ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904