ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਚੰਡੀਗੜ੍ਹ ਵਿੱਚ 6ਵੀਂ ਮੀਟਿੰਗ, ਪੰਧੇਰ ਨੇ ਪਹਿਲਾਂ ਕਰ'ਤਾ ਵੱਡਾ ਐਲਾਨ
Farmers Protest: ਕਿਸਾਨਾਂ ਅਤੇ ਕੇਂਦਰ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈਕੇ ਛੇਵੀਂ ਮੀਟਿੰਗ ਅੱਜ (22 ਫਰਵਰੀ) ਚੰਡੀਗੜ੍ਹ ਵਿੱਚ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਹੋਰ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ।

Farmers Protest: ਕਿਸਾਨਾਂ ਅਤੇ ਕੇਂਦਰ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈਕੇ ਛੇਵੀਂ ਮੀਟਿੰਗ ਅੱਜ (22 ਫਰਵਰੀ) ਚੰਡੀਗੜ੍ਹ ਵਿੱਚ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਹੋਰ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਵੱਲੋਂ 28 ਕਿਸਾਨ ਆਗੂ, ਸਾਂਝੇ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚਣਗੇ।
ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਲਿਆਂਦਾ ਚੰਡੀਗੜ੍ਹ
ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਜਾਵੇਗਾ। ਡੱਲੇਵਾਲ 14 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਵੀ ਸ਼ਾਮਲ ਹੋਏ ਸਨ। ਉਦੋਂ ਉਨ੍ਹਾਂ ਕਿਹਾ ਸੀ ਕਿ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਸਕਾਰਾਤਮਕ ਰਹੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 25 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਪ੍ਰੋਗਰਾਮ ਤੈਅ ਹੈ। ਜੇ ਅਸੀਂ ਗ੍ਰਾਉਂਡ 'ਚ ਨਹੀਂ ਹਾਰੇ, ਤਾਂ ਟੇਬਲ ਟਾਕ 'ਤੇ ਵੀ ਨਹੀਂ ਹਾਰਾਂਗੇ। ਜੇਕਰ ਗੱਲਬਾਤ ਵਿੱਚ ਸਕਾਰਾਤਮਕ ਹੁੰਗਾਰਾ ਮਿਲਦਾ ਹੈ ਤਾਂ ਤਬਦੀਲੀ ਯਕੀਨੀ ਹੈ।
ਕੈਂਡਲ ਮਾਰਚ ਕੱਢ ਕੇ ਮਨਾਈ ਗਈ ਸ਼ੁਭਕਰਨ ਸਿੰਘ ਦੀ ਸ਼ਰਧਾਂਜਲੀ
ਕਿਸਾਨਾਂ ਨੇ ਸ਼ੁੱਕਰਵਾਰ ਨੂੰ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਬਰਸੀ ਮਨਾਈ ਜੋ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਸ਼ਹੀਦ ਹੋ ਗਿਆ ਸੀ। ਇਸ ਮੌਕੇ ਬਠਿੰਡਾ ਦੇ ਬੱਲੋਂ ਪਿੰਡ ਵਿੱਚ ਸ਼ੁਭਕਰਨ ਦਾ ਬੁੱਤ ਲਗਾ ਕੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਸ਼ੰਭੂ, ਖਨੌਰੀ ਅਤੇ ਰਤਨਪੁਰ ਸਰਹੱਦਾਂ 'ਤੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ, ਇੱਥੇ ਇੱਕ ਕੈਂਡਲ ਮਾਰਚ ਵੀ ਆਯੋਜਿਤ ਕੀਤਾ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
