Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਲਈ ਭੁੱਖ ਹੜਤਾਲ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ ਹਾਲ ਚਾਲ ਪੁੱਛਣ ਦੇ ਲਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪਹੁੰਚੇ।
Punjab News: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਲਈ ਭੁੱਖ ਹੜਤਾਲ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀਰਵਾਰ ਨੂੰ ਕੁਝ ਦੇਰ ਲਈ ਬੇਹੋਸ਼ ਹੋ ਗਏ ਸਨ।
ਹੋਰ ਪੜ੍ਹੋ : Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
ਅੱਜ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਪਹੁੰਚੇ। ਉਨ੍ਹਾਂ ਨੇ ਜਗਜੀਤ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ।
ਅਚਾਨਕ ਬੇਹੋਸ਼ ਹੋ ਗਏ ਸੀ ਡੱਲੇਵਾਲ
ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ 24 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ ਸਨ। ਉਨ੍ਹਾਂ ਉਲਟੀਆਂ ਵੀ ਆਈਆਂ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫ਼ੀ ਘੱਟ ਗਿਆ ਹੈ। ਉਨ੍ਹਾਂ ਦੀ ਹਾਲਾਤ ਬਹੁਤ ਨਾਜ਼ੁਕ ਹੋ ਚੁੱਕੀ ਹੈ।
ਸੁਪਰੀਮ ਕੋਰਟ ਨੇ ਆਖੀ ਇਹ ਗੱਲ
ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਵੀ ਕੀਤੀ। ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਪ੍ਰਗਟਾਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੇ ਟੈਸਟਾਂ ਦੀ ਰਿਪੋਰਟ ਵੀ ਮੰਗੀ ਹੈ। ਰਿਪੋਰਟ ਸਬੰਧੀ ਪੰਜਾਬ ਸਰਕਾਰ ਨੂੰ ਭਲਕੇ ਯਾਨੀਕਿ 20 ਦਸੰਬਰ ਦੀ ਦੁਪਹਿਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।
ਜਾਣੋ ਕੌਣ ਨੇ ਜਗਜੀਤ ਸਿੰਘ ਡੱਲੇਵਾਲ?
70 ਸਾਲ ਦੇ ਜਗਜੀਤ ਸਿੰਘ ਡੱਲੇਵਾਲ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਡੱਲੇਵਾਲ ਦੇ ਰਹਿਣ ਵਾਲੇ ਹਨ ਅਤੇ ਉਹ ਕੈਂਸਰ ਦੇ ਮਰੀਜ਼ ਹਨ। ਜਾਣਕਾਰੀ ਮੁਤਾਬਕ ਡੱਲੇਵਾਲ ਕੋਲ ਕਰੀਬ 17 ਏਕੜ ਜ਼ਮੀਨ ਹੈ, ਜਿਸ ਨੂੰ ਉਨ੍ਹਾਂ ਨੇ ਮਰਨ ਵਰਤ ਉਪਰ ਬੈਠਣ ਤੋਂ ਪਹਿਲਾਂ ਆਪਣੇ ਵਾਰਸਾਂ ਦੇ ਨਾਮ ਲਗਵਾ ਦਿੱਤਾ ਸੀ।
ਜਗਜੀਤ ਸਿੰਘ ਡੱਲੇਵਾਲ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਹਨ। ਬੀਕੇਯੂ ਸਿੱਧੂਪੁਰ 1994 ਵਿੱਚ ਬੀਕੇਯੂ ਲੱਖੋਵਾਲ ਧੜੇ ਨਾਲ ਮਤਭੇਦਾਂ ਤੋਂ ਬਾਅਦ ਬਣਾਈ ਗਈ ਸੀ। ਇਸ ਜਥੇਬੰਦੀ ਦਾ ਕੰਮ ਸੰਗਰੂਰ, ਫ਼ਰੀਦਕੋਟ, ਪਟਿਆਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।