ਪੜਚੋਲ ਕਰੋ
Advertisement
ਖੇਤਾਂ 'ਚ ਖੜ੍ਹੇ ਹੜ੍ਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨ ਜਥੇਬਦੀਆਂ ਨੇ ਜੰਮੂ- ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ
Gurdaspur News : ਗੁਰਦਾਸਪੁਰ ਜ਼ਿਲ੍ਹੇ ਅੰਦਰ ਰਾਵੀ ਦਰਿਆ ਦੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ। ਕਿਸਾਨਾਂ ਦੀ ਗੰਨੇ ਅਤੇ ਝੋਨੇ ਦੀ ਫ਼ਸਲ ਵਿਚ ਅਜੇ ਵੀ 5 ਤੋਂ 6 ਫੁੱਟ ਦੇ
ਰਿਪੋਰਟਰ ---- ਸਤਨਾਮ ਸਿੰਘ ਗੁਰਦਾਸਪੁਰ
Gurdaspur News : ਗੁਰਦਾਸਪੁਰ ਜ਼ਿਲ੍ਹੇ ਅੰਦਰ ਰਾਵੀ ਦਰਿਆ ਦੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ। ਕਿਸਾਨਾਂ ਦੀ ਗੰਨੇ ਅਤੇ ਝੋਨੇ ਦੀ ਫ਼ਸਲ ਵਿਚ ਅਜੇ ਵੀ 5 ਤੋਂ 6 ਫੁੱਟ ਦੇ ਕਰੀਬ ਪਾਣੀ ਭਰਿਆ ਹੋਇਆ ਹੈ। ਜ਼ਿਆਦਾਤਰ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫਸਲ ਖਰਾਬ ਹੋਣ ਦਾ ਡਰ ਸਤਾ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਕਹਿਣ ਦੇ ਬਾਵਜੂਦ ਵੀ ਕਿਸਾਨਾਂ ਦੇ ਖੇਤਾਂ ਵਿਚੋਂ ਪਾਣੀ ਦਾ ਨਿਕਾਸ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਜੰਮੂ -ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰਕੇ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਜਦੋਂ ਤੱਕ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਹੀ ਕੀਤਾ ਜਾਂਦਾ ,ਉਦੋ ਤੱਕ ਨੈਸ਼ਨਲ ਹਾਈਵੇ ਜਾਮ ਰਹੇਗਾ।
ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਡੀ.ਸੀ ਗੁਰਦਾਸਪੁਰ ਦੇ ਨਾਲ ਕਈ ਵਾਰ ਮੀਟਿੰਗ ਕੀਤੀ ਜਾ ਚੁੱਕੀ ਹੈ ਪਰ ਪਾਣੀ ਦੀ ਨਿਕਾਸੀ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡਾਂ ਅੰਦਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਕਿਸਾਨਾਂ ਦੇ ਪਸ਼ੂ ਬਿਮਾਰ ਹੋ ਰਹੇ ਹਨ ਅਤੇ ਕਿਸਾਨਾਂ ਨੂੰ ਅਜੇ ਤੱਕ ਖਰਾਬ ਹੋਈ ਫਸਲ ਦੇ ਮੁਆਵਜ਼ੇ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਡੀ.ਸੀ ਗੁਰਦਾਸਪੁਰ ਦੇ ਨਾਲ ਕਈ ਵਾਰ ਮੀਟਿੰਗ ਕੀਤੀ ਜਾ ਚੁੱਕੀ ਹੈ ਪਰ ਪਾਣੀ ਦੀ ਨਿਕਾਸੀ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡਾਂ ਅੰਦਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਕਿਸਾਨਾਂ ਦੇ ਪਸ਼ੂ ਬਿਮਾਰ ਹੋ ਰਹੇ ਹਨ ਅਤੇ ਕਿਸਾਨਾਂ ਨੂੰ ਅਜੇ ਤੱਕ ਖਰਾਬ ਹੋਈ ਫਸਲ ਦੇ ਮੁਆਵਜ਼ੇ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਉਹਨਾਂ ਨੇ ਪਾਣੀ ਦੀ ਨਿਕਾਸੀ ਨਾ ਹੋਣ ਦਾ ਜਿੰਮੇਵਾਰ ਡ੍ਰੇਨਿੰਗ ਵਿਭਾਗ ਨੂੰ ਦੱਸਿਆ ਅਤੇ ਕਿਹਾ ਕਿ ਡ੍ਰੇਨਿੰਗ ਵਿਭਾਗ ਦੀ ਨਾਲਾਇਕੀ ਕਰਕੇ ਹੀ ਅੱਜ ਜ਼ਿਲੇ ਅੰਦਰ ਅਜਿਹੇ ਹਾਲਾਤ ਬਣੇ ਹਨ। ਜੇਕਰ ਡ੍ਰੇਨਿੰਗ ਵਿਭਾਗ ਨੇ ਸਮਾਂ ਰਹਿੰਦੇ ਹੜ੍ਹ ਦੇ ਪਾਣੀ ਦੀ ਨਿਕਾਸੀ ਸਬੰਧੀ ਪਿੰਡਾਂ ਅੰਦਰ ਸਰਵੇ ਕੀਤਾ ਹੁੰਦਾ ਤਾਂ ਅੱਜ ਕਿਸਾਨਾਂ ਦਾ ਇੰਨੇ ਵੱਡੇ ਪੱਧਰ 'ਤੇ ਨੁਕਸਾਨ ਨਹੀਂ ਹੋਣਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਦੇਸ਼ ਬੈਠੇ ਕੇ ਰਿਸ਼ਤਾ ਲੱਭਣ ਵਾਲੇ ਹੋ ਜਾਓ ਸਾਵਧਾਨ ! ਜਲੰਧਰ 'ਚ ਠੱਗਾਂ ਨੇ ਰਿਸ਼ਤੇ ਕਰਵਾਉਣ ਦੇ ਨਾਂਅ 'ਤੇ ਕੀਤੀ ਕਰੋੜਾਂ ਦੀ ਧੋਖਾਧੜੀ, ਜਾਣੋ ਪੂਰਾ ਮਾਮਲਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement