ਪੜਚੋਲ ਕਰੋ

Farmers Protest: ਕਿਸਾਨ ਸੋਮਵਾਰ ਨੂੰ ਨਹੀਂ ਕਰਨਗੇ 'ਸੰਸਦ ਮਾਰਚ', ਸੰਯੁਕਤ ਕਿਸਾਨ ਮੋਰਚਾ ਦਾ ਅਹਿਮ ਫੈਸਲਾ

SKM Meeting: ਸੰਯੁਕਤ ਕਿਸਾਨ ਮੋਰਚਾ ਦੀ ਸ਼ਨੀਵਾਰ ਨੂੰ ਹੋਈ ਮੀਟਿੰਗ ਵਿੱਚ 29 ਨਵੰਬਰ ਨੂੰ ਹੋਣ ਵਾਲੇ ਪਾਰਲੀਮੈਂਟ ਮਾਰਚ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

Tractor March: ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ 29 ਨਵੰਬਰ ਨੂੰ ਹੋਣ ਵਾਲੇ ਟਰੈਕਟਰ ਮਾਰਚ (ਸੰਸਦ ਤੱਕ) ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨ ਸੰਯੁਕਤ ਮੋਰਚਾ ਨੇ ਕਿਸਾਨ ਅੰਦੋਲਨ ਸਬੰਧੀ ਅਗਲੀ ਰਣਨੀਤੀ ਤਿਆਰ ਕਰਨ ਲਈ ਦਿੱਲੀ ਦੇ ਸਿੰਘੂ ਬਾਰਡਰ 'ਤੇ ਨੌਂ ਮੈਂਬਰੀ ਕਮੇਟੀ ਦੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਪਰ ਕਿਸਾਨ ਅਜੇ ਵੀ ਅੰਦੋਲਨ ਕਰ ਰਹੇ ਹਨ। ਦਰਅਸਲ, ਕਿਸਾਨ ਜਥੇਬੰਦੀਆਂ ਐਮਐਸਪੀ ਐਕਟ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ 'ਤੇ ਅੜੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹੁਣ ਪੂਰੇ ਦਿੱਲੀ ਵਿੱਚ ਚੱਕਾ ਜਾਮ ਕਰਨ ਦੀ ਯੋਜਨਾ ਸੀ ਅਤੇ 29 ਨਵੰਬਰ ਨੂੰ ਦਿੱਲੀ ਵਿੱਚ ਖੁੱਲ੍ਹੇਆਮ ਸੜਕਾਂ ’ਤੇ ਟਰੈਕਟਰ ਰੈਲੀ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।

ਅੱਜ ਸਵੇਰੇ 11 ਵਜੇ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਡਾ: ਦਰਸ਼ਨਪਾਲ ਸਿੰਘ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ, ਜਗਜੀਤ ਸਿੰਘ ਧੱਲੇਵਾਲ, ਹਨਨ ਮੋਲਾ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਕੱਕਾ ਅਤੇ ਯੁੱਧਵੀਰ ਸਿੰਘ ਹਾਜ਼ਰ ਹੋਏ। ਇਹ ਮੁਲਾਕਾਤ ਕਈ ਮਾਇਨਿਆਂ ਤੋਂ ਮਹੱਤਵਪੂਰਨ ਸੀ। ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਅਗਲੇਰੀ ਰਣਨੀਤੀ ਤੈਅ ਕੀਤੀ ਗਈ ਅਤੇ ਟਰੈਕਟਰ ਮਾਰਚ (ਸੰਸਦ ਤੱਕ) ਨੂੰ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ।

ਕਿਸਾਨ ਅੰਦੋਲਨ ਨੂੰ ਇੱਕ ਸਾਲ ਹੋ ਗਿਆ ਹੈ। ਇਸ ਇੱਕ ਸਾਲ ਦੌਰਾਨ ਕਿਸਾਨ ਅੰਦੋਲਨ ਵਿੱਚ ਕਈ ਮੋੜ ਆਏ, ਹਾਲਾਂਕਿ ਇਹ ਅੰਦੋਲਨ ਅਜੇ ਵੀ ਜਾਰੀ ਹੈ। ਦੱਸ ਦਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

ਇਹ ਵੀ ਪੜ੍ਹੋ: Maruti Suzuki ਹੁਣ ਡੀਜ਼ਲ ਵਾਹਨ ਨਹੀਂ ਬਣਾਏਗੀ, ਇਨ੍ਹਾਂ ਕਾਰਨਾਂ ਕਰਕੇ ਲਿਆ ਫੈਸਲਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget