ਕਿਸਾਨ ਨਹੀਂ ਖਾਲੀ ਕਰਨਗੇ ਦੇਵੀਦਾਸਪੁਰਾ ਰੇਲਵੇ ਟਰੈਕ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਮਦ ਲਈ ਬਿਆਸ ਤੋਂ ਤਰਨਤਾਰਨ ਰਾਹੀਂ ਬਦਲਵਾਂ ਰੂਟ ਰੇਲਵੇ ਕੋਲ ਮੌਜੂਦ ਹੈ। ਇਸ ਕਰਕੇ ਦੇਵੀਦਾਸਪੁਰਾ ਵਿਖੇ ਰੇਲਵੇ ਟਰੈਕ 'ਤੇ ਧਰਨਾ ਜਾਰੀ ਰਹੇਗਾ
ਅੰਮ੍ਰਿਤਸਰ: ਪੰਜਾਬ ਦੀਆਂ 29 ਕਿਸਾਨ ਜਥੇਬੰਦੀਆ ਨੇ 5 ਨਵੰਬਰ ਤਕ ਮਾਲਗੱਡੀਆਂ ਨੂੰ ਰੇਲਵੇ ਟਰੈਕ 'ਤੇ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਕਿਸਾਨ ਮਜਦੂਰ ਸੰਗਰਸ਼ ਕਮੇਟੀ ਨੇ ਫੈਸਲਾ ਕੀਤਾ ਕਿ 29 ਅਕਤੂਬਰ ਤਕ ਰੇਲਵੇ ਟਰੈਕ 'ਤੇ ਧਰਨਾ ਜਾਰੀ ਰਹੇਗਾ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਮਦ ਲਈ ਬਿਆਸ ਤੋਂ ਤਰਨਤਾਰਨ ਰਾਹੀਂ ਬਦਲਵਾਂ ਰੂਟ ਰੇਲਵੇ ਕੋਲ ਮੌਜੂਦ ਹੈ। ਇਸ ਕਰਕੇ ਦੇਵੀਦਾਸਪੁਰਾ ਵਿਖੇ ਰੇਲਵੇ ਟਰੈਕ 'ਤੇ ਧਰਨਾ ਜਾਰੀ ਰਹੇਗਾ। ਪਰ ਫਿਰੋਜ਼ਪੁਰ ਜ਼ਿਲ੍ਹੇ ਦੇ ਬਸਤੀ ਟੈਂਕਾਂ ਵਾਲੀ ਵਿਖੇ ਰੇਲਵੇ ਟਰੈਕ 'ਤੇ ਚੱਲ ਰਿਹਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਉਥੋਂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਲਿਆ ਹੈ।
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਥਰਮਲ ਪਲਾਂਟ ਬੰਦ, ਕਿਸਾਨਾਂ ਵੱਲੋਂ ਹਰੀ ਝੰਡੀ ਮਗਰੋਂ ਅੱਜ ਸੂਬੇ 'ਚ ਪਹੁੰਚੇਗਾ ਕੋਲਾ
28 ਅਕਤੂਬਰ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ, ਜਿਸ 'ਚ ਅਗਲੀ ਰਣਨੀਤੀ ਸਬੰਧੀ ਫੈਸਲੇ ਲਏ ਜਾਣਗੇ। ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਕਾਰਪੋਰੇਟ ਅਦਾਰਿਆਂ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਜਾਰੀ ਰਹਿਣਗੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਖਿਲਾਫ ਲਾਮਬੱਧ ਹੋਣ।
ਵਿਧਾਨ ਸਭਾ 'ਚ ਬਿੱਲ ਲਿਆ ਕੇ ਕੈਪਟਨ ਨੇ ਇਸ ਤਰ੍ਹਾਂ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਪੜ੍ਹੋ ਪੂਰੀ ਰਿਪੋਰਟਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ