ਚੰਡੀਗੜ੍ਹ: ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ 7 ਸੰਗਠਨਾਂ ਨੇ ਬਠਿੰਡਾ, ਮੋਗਾ ਤੇ ਸੰਗਰੂਰ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਡੀਸੀ ਦਫ਼ਤਰਾਂ ਸਾਹਮਣੇ ਸੜਕ ’ਤੇ ਧਰਨੇ ਦੱਤੇ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਈ ਥਾਈਂ ਜਾਮ ਵੀ ਲਾਏ।
ਧਰਨਾ ਦੇ ਰਹੇ ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸੀ, ਹੁਣ ਉਹ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਹਾਲਾਤ ਇਹ ਹੋ ਗਏ ਹਨ ਕਿ ਲੋਕਾਂ ਦੇ ਘਰਾਂ ’ਤੇ ਬੈਂਕ ਕੁਰਕੀ ਦੋ ਨੋਟਿਸ ਭੇਜੇ ਜਾ ਰਹੇ ਹਨ। ਇਸ ਲਈ ਕਰਜ਼ੇ ਵਿੱਚ ਡੁੱਬੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਧਰਨਾ ਦੇ ਰਹੇ ਕਿਸਾਨਾਂ ਨੇ ਸਰਕਾਰ ਨੂੰ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।