Farmers Protest: ਇੱਕ ਪਾਸੇ ਮੋਦੀ ਦੇ ਜਨਮ ਦਿਨ ਮੌਕੇ ਹਵਨ ਯੱਗ, ਦੂਜੇ ਪਾਸੇ ਕਿਸਾਨਾਂ ਨੇ ਸਾੜਿਆ ਪੁਤਲਾ
ਅੰਮ੍ਰਿਤਸਰ ਅੱਜ ਕਿਸਾਨ ਦੀ ਮੌਤ ਹੋਣ ਕਰਕੇ ਜਿਆਦਾ ਕਿਸਾਨ ਨਹੀਂ ਇਕੱਠੇ ਹੋਏ ਪਰ ਦਿੱਤੇ ਪ੍ਰੋਗਰਾਮ ਮੁਤਾਬਕ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਹਰਕੀਰਤ ਸਿੰਘ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਜਨਮ ਦਿਨ ਮਨਾਉਣ ਦਾ ਕੋਈ ਅਧਿਕਾਰ ਨਹੀਂ।
ਅੰਮ੍ਰਿਤਸਰ: ਇੱਕ ਪਾਸੇ ਭਾਜਪਾ ਵੱਲੋਂ ਖੰਨਾ ਸਮਾਰਕ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਵਨ ਯੱਗ ਕਰਵਾਇਆ ਜਾ ਰਿਹਾ ਸੀ। ਦੂਜੇ ਪਾਸੇ ਕਿਸਾਨਾਂ ਵੱਲੋਂ ਬਿਲਕੁੱਲ ਉਸੇ ਸਮੇਂ 'ਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਭਾਜਪਾ ਦੇ ਹਾਥੀ ਗੇਟ ਨੇੜੇ ਦਫਤਰ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਹਾਲ ਗੇਟ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਭਾਜਪਾ ਦੇ ਦਫਤਰ ਵੱਲ ਨ ਆ ਸਕਣ। ਕਿਸਾਨਾਂ ਨੇ ਹਾਲ ਗੇਟ ਦੇ ਬਾਹਰ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜੀ ਕੀਤੀ।
ਭਾਵੇਂਕਿ ਅੰਮ੍ਰਿਤਸਰ ਅੱਜ ਕਿਸਾਨ ਦੀ ਮੌਤ ਹੋਣ ਕਰਕੇ ਜਿਆਦਾ ਕਿਸਾਨ ਨਹੀਂ ਇਕੱਠੇ ਹੋਏ ਪਰ ਦਿੱਤੇ ਪ੍ਰੋਗਰਾਮ ਮੁਤਾਬਕ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਹਰਕੀਰਤ ਸਿੰਘ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਜਨਮ ਦਿਨ ਮਨਾਉਣ ਦਾ ਕੋਈ ਅਧਿਕਾਰ ਨਹੀਂ, ਕਿਉਂਕਿ ਦੂਜੇ ਪਾਸੇ ਦੇਸ਼ ਦੀ ਜਨਤਾ ਤ੍ਰਾਹ-ਤ੍ਰਾਹ ਕਰ ਰਹੀ ਹੈ ਤੇ ਇਸੇ ਕਰਕੇ ਅਸੀਂ ਮੋਦੀ ਦਾ ਪੁਤਲਾ ਸਾੜ ਰਹੇ ਹਾਂ।
ਕਿਸਾਨ ਲੀਡਰ ਗੁਰਦੇਵ ਸਿੰਘ ਵਰਪਾਲ ਨੇ ਕਿਹਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਮੋਦੀ ਸਰਕਾਰ ਹਿੱਲੀ ਪਈ ਹੈ ਤੇ ਕਾਰਪੋਰੇਟ ਅਦਾਰਿਆਂ ਦੇ ਦਬਾਅ ਕਰਕੇ ਕਾਨੂੰਨ ਵਾਪਸ ਨਹੀਂ ਲਏ ਜਾ ਰਹੇ ਤੇ ਜਦ ਤਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: Laal Singh Chadha: ਆਮਿਰ ਖ਼ਾਨ ਤੇ ਕਰੀਨਾ ਕਪੂਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਮੁਕੰਮਲ
Farm Laws: ਤਿੰਨੇ ਖੇਤੀ ਕਾਨੂੰਨ ਕਿਸਾਨਾਂ ਤੇ ਦੇਸ਼ ਲਈ ਨੁਕਸਾਨਦੇਹ, ਤੁਰੰਤ ਰੱਦ ਹੋਣ: ਕੈਪਟਨ
ਅਮਰੀਕਾ 'ਚ ਸ਼ੁਰੂ ਹੋਈ ਪੋਸਟਰ ਵਾਰ, ਅੱਤਵਾਦੀ ਕੱਪੜਿਆਂ 'ਚ ਦਿਖਾਏ ਬਾਇਡਨ, ਨਾਲ ਲਿਖਿਆ ਇਹ ਸਲੋਗਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904