ਜਲੰਧਰ: ਖੇਤੀ ਸੁਧਾਰ ਸੁਧਾਰ ਐਕਟ ਵਿਰੁੱਧ ਚੱਲ ਰਹੇ ਅੰਦੋਲਨ ਦੇ ਵਿਚਕਾਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਨਮਦਿਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗ੍ਰਾਮ ਦੇ ਲਾਈਵ ਦੇ ਖਿਲਾਫ ਜਲੰਧਰ 'ਚ ਕਿਸਾਨ ਭੜਕ ਪਏ। ਜਲੰਧਰ ਕੈਂਟ ਵਿਚ ਸ਼ੁੱਕਰਵਾਰ ਨੂੰ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਨਾਲ ਝੜਪ ਹੋਈ। ਇਸ ਨਾਲ ਸਥਿਤੀ ਤਣਾਅਪੂਰਨ ਬਣ ਗਈ। ਪੁਲਿਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਬੈਰੀਕੇਡਾਂ ਨੂੰ ਤੋੜ ਕੇ ਅੱਗੇ ਵਧੇ। ਇਸ ਦੌਰਾਨ ਪੁਲਿਸ ਅਤੇ ਕਿਸਾਨਾ ਦਰਮਿਆਨ ਧੱਕਾ-ਮੁੱਕੀ ਵੀ ਹੋਈ। ਜਿਸ ਮਗਰੋਂ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਬੱਲ ਦੀ ਵਰਤੋਂ ਕੀਤੀ ਗਈ। ਇਸ ਸਮੇਂ ਦੌਰਾਨ ਕੁੱਝ ਕਿਸਾਨਾਂ ਦੀ ਪੱਗ ਉਤਰ ਗਈ।



ਦੱਸ ਦਈਏ ਕਿ ਜਲੰਧਰ 'ਚ ਭਾਜਪਾ ਦੇ ਕੌਮੀ ਮੈਂਬਰ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਿਸ ਆਪਸ 'ਚ ਭਿਜ਼ ਗਏ। 25 ਦਸੰਬਰ ਨੂੰ ਦਿੱਲੀ ਵਿੱਚ ਅੰਦੋਲਨ ਵਿੱਚ ਬੈਠੇ ਕਿਸਾਨ ਜੱਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰਨ ਗਏ ਸੀ। ਪਰ ਮੌਕੇ 'ਤੇ ਪੁਲਿਸ ਅਤੇ ਕਿਸਾਨਾਂ 'ਚ ਝੜਪ ਹੋ ਗਈ।

ਇਸ ਦੇ ਨਾਲ ਹੀ ਪੁਲਿਸ ਦੇ ਲਾਠੀਚਾਰਜ ਨਾਲ ਜ਼ਖਮੀ ਹੋਣ ਦੇ ਬਾਵਜੂਦ ਕਿਸਾਨ ਨੇ ਬੈਰੀਕੇਡ ਤੋੜ ਦਿੱਤੇ ਅਤੇ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਧਰ ਇਸ ਮਾਮਲੇ ਵਿੱਚ ਕਿਸਦੇ ਕਹਿਣ 'ਤੇ ਲਾਠੀਚਾਰਜ ਕੀਤਾ ਗਿਆ ਇਸ ਬਾਰੇ ਪੁੱਛਿਆ ਗਿਆ ਤਾਂ ਜਵਾਬ ਵਿੱਚ ਜਲੰਧਰ ਦੇ ਸੀਆਈਏ ਸਟਾਫ ਦੇ ਇੰਸਪੈਕਟਰ ਨੇ ਲਾਠੀਚਾਰਜ ਅਤੇ ਧੱਕਾ-ਮੁੱਕੀ ਹੋਣ ਦੀ ਘਟਨਾ ਤੋਂ ਇਨਕਾਰ ਕੀਤਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904