Punjab news: ਕਿਸਾਨ ਜਥੇਬੰਦੀਆਂ ਨੇ DC ਦਫ਼ਤਰ ਅੱਗੇ ਦਿੱਤਾ ਧਰਨਾ, ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਆਖੀ ਗੱਲ
Barnala news: ਬਰਨਾਲਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਧਰਨਾ ਕੇਂਦਰ ਸਰਕਾਰ ਦੇ ਖ਼ਿਲਾਫ਼ ਹੈ।
Barnala news: ਬਰਨਾਲਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਬੀਕੇਯੂ ਡਕੌਂਦਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਾਂਝੇ ਤੌਰ ’ਤੇ ਬਰਨਾਲਾ ਵਿੱਚ ਰੋਸ ਮਾਰਚ ਕੱਢਿਆ ਅਤੇ ਬਾਅਦ ਵਿੱਚ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨ ਆਗੂ ਬਲੌਰ ਸਿੰਘ ਚੰਨਾ, ਮਨਜੀਤ ਰਾਜ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਇੱਕਜੁੱਟ ਹੋ ਕੇ ਰੋਸ ਮਾਰਚ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ।
ਉਨ੍ਹਾਂ ਕਿਹਾ ਕਿ ਅੱਜ ਦਾ ਧਰਨਾ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰਾਂ ਵਿਰੁੱਧ ਹੈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡੇ ਕਿਸਾਨ ਭਰਾ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾ ਰਹੇ ਸਨ, ਜਿਸ 'ਤੇ ਹਰਿਆਣਾ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਦੇ ਨਾਲ ਹੀ ਸਾਡਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਹੈ।
ਇਹ ਵੀ ਪੜ੍ਹੋ: Patiala News: ਕੈਪਟਨ ਦੀ ਧੀ ਜੈਇੰਦਰ ਕੌਰ ਦਾ ਦਾਅਵਾ, ਕਿਹਾ ਮੋਦੀ ਸਰਕਾਰ ਨੇ ਔਰਤਾਂ ਦਾ ਜੀਵਨ ਪੂਰੀ ਤਰ੍ਹਾਂ ਬਦਲਿਆ
ਇਸ ਤੋਂ ਇਲਾਵਾ ਕੇਂਦਰ ਸਰਕਾਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ 'ਤੇ ਪਰਚੇ ਰੱਦ ਕਰਨ, ਬਿਜਲੀ ਸੋਧ ਬਿੱਲ ਰੱਦ ਕਰਨ, ਲਖੀਮਪੁਰ ਖੇੜੀ ਨੂੰ ਇਨਸਾਫ਼ ਦਿਵਾਉਣ ਆਦਿ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਇਸ ਲਈ ਅੱਜ ਦਾ ਧਰਨਾ ਕੇਂਦਰ ਸਰਕਾਰ ਖ਼ਿਲਾਫ਼ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਹੰਕਾਰ ਲੋਕਾਂ ਦੇ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ, ਨਹੀਂ ਤਾਂ ਸਾਡਾ ਸੰਘਰਸ਼ ਹੋਰ ਵੀ ਤਿੱਖਾ ਹੋ ਜਾਵੇਗਾ।
ਇਹ ਵੀ ਪੜ੍ਹੋ: Ludhiana News: ਲੋਕ ਸਭਾ ਚੋਣਾਂ ਲਈ ਤਿਆਰ ਲੁਧਿਆਣਾ ! ਡੀਸੀ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ