Punjab Farmers: ਕਿਸਾਨਾਂ ਦੀ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਤੋਂ ਪਹਿਲਾਂ ਬਖੇੜਾ, ਕਿਸਾਨਾਂ ਨੇ ਸਿਕਿਉਰਟੀ 'ਤੇ ਲਾਏ ਧੱਕੇ ਮਾਰਨ ਦੇ ਇਲਜ਼ਾਮ
ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸੀਐਮ ਚਰਨਜੀਤ ਚੰਨੀ ਨਾਲ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਚੰਨੀ ਨੂੰ ਮਿਲਣ ਤੋਂ ਪਹਿਲਾਂ ਜਥੇਬੰਦੀਆਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਆਪਣੀ ਵੱਖਰੀ ਮੀਟਿੰਗ ਕੀਤੀ।
ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਮੀਟਿੰਗ ਤੋਂ ਪਹਿਲਾਂ ਹੀ ਪੰਜਾਬ ਭਵਨ 'ਚ ਬਖੇੜਾ ਖੜ੍ਹਾ ਹੋ ਗਿਆ। ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਸਿਕਿਉਰਟੀ 'ਤੇ ਧੱਕੇ ਮਾਰਨ ਦੇ ਇਲਜ਼ਾਮ ਲਾਏ ਗਏ। ਇਸ ਕਰਕੇ ਕਿਸਾਨਾਂ ਨੇ ਮੀਟਿੰਗ 'ਚ ਨਾ ਜਾਣ ਦਾ ਫੈਸਲਾ ਲੈ ਲਿਆ। ਕਿਸਾਨਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚੰਨੀ ਇਸ ਰਵੱਈਏ ਲਈ ਮੁਆਫ਼ੀ ਮੰਗਣ ਪਰ ਬਾਅਦ ਵਿੱਚ ਮਾਮਲਾ ਸ਼ਾਂਤ ਹੋ ਗਿਆ।
ਇਸ ਮੌਕੇ ਹਲਾਤ ਕਾਫੀ ਤਣਾਅ ਵਾਲੇ ਬਣ ਗਏ ਤੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਮੁੱਖ ਮੰਤਰੀ ਨੇ ਖੁਦ ਬਾਹਰ ਆ ਕੇ ਕਿਸਾਨਾਂ ਨੂੰ ਮਨਾਇਆ ਜਿਸ ਮਗਰੋਂ ਕਿਸਾਨ ਮੀਟਿੰਗ ਲਈ ਅੰਦਰ ਚਲੇ ਗਏ। ਕਿਸਾਨਾਂ ਮੁਤਾਬਕ ਮੀਟਿੰਗ ਦਾ ਸਮਾਂ 11 ਵਜੇ ਤੈਅ ਸੀ। ਇਸ ਦੇ ਨਾਲ ਹੀ ਕਿਸਾਨਾਂ ਨੇ ਪੁੱਛਿਆ ਕਿ ਆਖਰ ਪਹਿਲਾਂ ਉਗਰਾਹਾਂ ਜਥੇਬੰਦੀ ਨਾਲ 10 ਵਜੇ ਮੀਟਿੰਗ ਕਿਉਂ ਕੀਤੀ।
ਦੱਸ ਦਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਚੰਨੀ ਨੂੰ ਮਿਲਣ ਤੋਂ ਪਹਿਲਾਂ ਜਥੇਬੰਦੀਆਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਆਪਣੀ ਵੱਖਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਕੀਤੇ ਜਾਣ ਵਾਲੇ ਮਸਲੇ ਵਿਚਾਰੇ ਗਏ।
ਤਰਾਂ ਮੁਤਾਬਕ ਕਿਸਾਨਾਂ ਵੱਲੋਂ ਮੀਟਿੰਗ ਦੌਰਾਨ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਨਾਲ ਕਰਜ਼ਿਆਂ ਦੀ ਮੁਆਫ਼ੀ ਸਬੰਧੀ ਕੀਤੇ ਗਏ ਵਾਅਦਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਇਹ ਵਾਅਦੇ ਜ਼ੋਰਦਾਰ ਢੰਗ ਨਾਲ ਚੁੱਕੇ ਸਨ ਪਰ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਕੁੱਝ ਨਹੀਂ ਕੀਤਾ ਗਿਆ। ਹੁਣ ਭਾਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣ ਗਏ ਹਨ ਪਰ ਇਨ੍ਹਾਂ ਵਾਅਦਿਆਂ ਨੂੰ ਨਿਭਾਉਣ ਲਈ ਚੰਨੀ ਸਰਕਾਰ ਵੱਲੋਂ ਵੀ ਕੋਈ ਪਹਿਲਕਦਮੀ ਨਹੀਂ ਵਿਖਾਈ ਗਈ।
ਇਹ ਵੀ ਪੜ੍ਹੋ: New Traffic Rules: ਹੁਣ ਬੇਫਿਕਰ ਹੋ ਕੇ ਚਲਾਓ ਗੱਡੀ, ਚਲਾਨ ਤੋਂ ਬਚਾਵੇਗਾ ਤੁਹਾਡਾ ਸਮਾਰਟਫੋਨ, ਜਾਣੋ ਕਿਵੇਂ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: