Farmers Protest: ਕਿਸਾਨਾਂ ਨੇ ਮੁੜ ਟੋਲ ਪਲਾਜ਼ਾ ਕੀਤੇ ਫਰੀ, ਪੰਜਾਬ ਦੇ ਕਈ ਟੋਲ ਪਲਾਜ਼ਿਆਂ 'ਤੇ ਕਬਜ਼ਾ
Farmers Protest: ਫਿਰੋਜ਼ਪੁਰ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜ਼ਪੁਰ-ਲੁਧਿਆਣਾ ਹਾਈਵੇਅ ਫਿਰੋਜ਼ਸ਼ਾਹ ’ਤੇ ਬਣੇ ਟੋਲ ਪਲਾਜ਼ਾ ਤੇ ਮੱਖੂ-ਮੋਗਾ ਰੋਡ ’ਤੇ ਬਣੇ ਪੀਰ ਮੁਹੰਮਦ ਟੋਲ ਪਲਾਜ਼ਾ ਨੂੰ ਲੋਕਾਂ ਲਈ ਫਰੀ ਕਰ ਦਿੱਤਾ ਗਿਆ ਹੈ।
Farmers Protest: ਫਿਰੋਜ਼ਪੁਰ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜ਼ਪੁਰ-ਲੁਧਿਆਣਾ ਹਾਈਵੇਅ ਫਿਰੋਜ਼ਸ਼ਾਹ ’ਤੇ ਬਣੇ ਟੋਲ ਪਲਾਜ਼ਾ ਤੇ ਮੱਖੂ-ਮੋਗਾ ਰੋਡ ’ਤੇ ਬਣੇ ਪੀਰ ਮੁਹੰਮਦ ਟੋਲ ਪਲਾਜ਼ਾ ਨੂੰ ਲੋਕਾਂ ਲਈ ਫਰੀ ਕਰ ਦਿੱਤਾ ਗਿਆ ਹੈ। ਪੰਜਾਬ ਭਰ 'ਚ ਟੋਲ ਪਲਾਜ਼ਿਆਂ ਤੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਨੇ ਧਰਨੇ ਦਿੱਤੇ ਹਨ। ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।
ਦੱਸ ਦਈਏ ਕਿ ਕਿਸਾਨਾਂ ਦੇ 16 ਧੜੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਲਈ ਕੂਚ ਕਰ ਰਹੇ ਹਨ। ਇਸ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਵਿਰੋਧ ਵਿੱਚ ਸੋਮਵਾਰ ਨੂੰ ਲੌਂਗੋਵਾਲ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ।
ਇਸ ਦੌਰਾਨ ਟਰਾਲੀ ਹੇਠ ਆਉਣ ਕਰਕੇ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਇਸ ਕਾਰਨ ਕਿਸਾਨਾਂ ਦਾ ਗੁੱਸਾ ਹੋਰ ਵਧ ਗਿਆ ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕਿਸਾਨਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਉਧਰ, ਸੰਗਰੂਰ ਦੇ ਲੌਂਗੋਵਾਲ ਵਿੱਚ ਅੱਜ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋ ਰਹੇ ਹਨ। ਇੱਥੇ ਕੱਲ੍ਹ ਇੱਕ ਕਿਸਾਨ ਦੀ ਟਰੈਕਟਰ ਟਰਾਲੀ ਹੇਠ ਆਉਣ ਨਾਲ ਮੌਤ ਹੋ ਗਈ ਸੀ। ਪੁਲਿਸ ਤੇ ਕਿਸਾਨਾਂ ਵਿੱਚ ਹੋਈ ਝੜਪ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ ਸਨ। ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਦਾ ਧਰਨਾ ਹੈ। ਉੱਥੇ ਹੀ ਲੌਂਗੋਵਾਲ ਵਿੱਚ ਵੀ ਕਿਸਾਨ ਪਹੁੰਚ ਰਹੇ ਹਨ।
ਦਰਅਸਲ ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿਖੇ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ: Shocking Video: ਰੇਲਵੇ ਫਾਟਕ ਤੋਂ ਲੰਘ ਰਿਹਾ ਸੀ 18 ਪਹੀਆ ਟਰੱਕ, ਫਿਰ ਆਈ ਟਰੇਨ, ਵਾਪਰਿਆ ਭਿਆਨਕ ਹਾਦਸਾ
ਪੰਜਾਬ ਦੇ ਮੋਹਾਲੀ ਨਾਲ ਲੱਗਦੀ ਚੰਡੀਗੜ੍ਹ ਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਰੀਬ 27 ਰਸਤਿਆਂ ’ਤੇ ਬੈਰੀਕੇਡਿੰਗ ਕਰ ਦਿੱਤੀ ਹੈ। ਰਿਜ਼ਰਵ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪੁਲਿਸ ਨੇ ਪੰਜਾਬ ਤੇ ਹਰਿਆਣਾ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ। ਬਹੁਤ ਸਾਰੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਜਾਂ ਨਜ਼ਰਬੰਦ ਕਰ ਦਿੱਤਾ ਗਿਆ।