ਬਰਨਾਲਾ: ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਨੂੰ ਹੋਰ ਤੇਜ਼ ਕਰ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਮੰਗਲਵਾਰ ਨੂੰ ਦਿੱਲੀ 'ਚ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਸੀ ਕਿ 5 ਨਵੰਬਰ ਨੂੰ ਦੇਸ਼ ਭਰ 'ਚ ਵਿਰੋਧ ਵਜੋਂ ਚੱਕਾ ਜਾਮ ਕੀਤਾ ਜਾਵੇਗਾ ਤੇ 26-27 ਨਵੰਬਰ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਅਰੰਭਿਆ ਜਾਵੇਗਾ। ਹੁਣ ਇਸ ਅੰਦੋਲਨ ਦੇ ਅਗਲੇ ਐਕਸ਼ਨ ਨੂੰ ਸਿਰੇ ਚਾੜ੍ਹਨ ਲਈ ਕਿਸਾਨ ਜਥੇਬੰਦੀਆਂ ਨੇ ਜ਼ਮੀਨੀ ਪੱਧਰ ਤੇ ਕਿਸਾਨਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।
ਕਿਸਾਨਾਂ ਨੇ ਵੀ ਦੇਸ਼ ਅੰਦਰ 5 ਨਵੰਬਰ ਨੂੰ ਚੱਕਾ ਜਾਮ ਕਰਨ ਤੇ 26-27 ਤਾਰੀਖ ਨੂੰ ਦਿੱਲੀ ਘੇਰਨ ਦੇ ਫੈਸਲੇ ਤੇ ਸਹਿਮਤੀ ਦੇ ਦਿੱਤੀ ਹੈ। 5 ਨਵੰਬਰ ਨੂੰ ਦੇਸ਼ ਅੰਦਰ 4 ਘੰਟੇ ਲਈ ਚੱਕਾ ਜਾਮ ਕੀਤਾ ਜਾਏਗਾ। ਬੁੱਧਵਾਰ ਨੂੰ ਬਰਨਾਲਾ ਰੇਲਵੇ ਸਟੇਸ਼ਨ ਤੇ ਕਿਸਾਨ ਅੰਦੋਲਨ ਦੌਰਾਨ ਵੱਡੀ ਗਿਣਤੀ 'ਚ ਇੱਕਠ ਨੇ ਕਿਸਾਨੀ ਰੋਹ ਨੂੰ ਹੋਰ ਤੇਜ਼ ਕਰਨ ਲਈ ਸਹਿਮਤੀ ਜਤਾਈ। ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਤੇ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੱਧ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।
ਕਿਸਾਨ ਅੰਦੋਲਨ ਹੋਰ ਤਿੱਖਾ ਕਰਨ ਲਈ ਵਿੱਢੀ ਤਿਆਰੀ, 5 ਨਵੰਬਰ ਨੂੰ ਹੋਏਗਾ ਦੇਸ਼ 'ਚ ਚੱਕਾ ਜਾਮ
ਏਬੀਪੀ ਸਾਂਝਾ
Updated at:
28 Oct 2020 05:44 PM (IST)
ਹੁਣ ਇਸ ਅੰਦੋਲਨ ਦੇ ਅਗਲੇ ਐਕਸ਼ਨ ਨੂੰ ਸਿਰੇ ਚਾੜ੍ਹਨ ਲਈ ਕਿਸਾਨ ਜਥੇਬੰਦੀਆਂ ਨੇ ਜ਼ਮੀਨੀ ਪੱਧਰ ਤੇ ਕਿਸਾਨਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।
- - - - - - - - - Advertisement - - - - - - - - -