ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 23 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ ਤੇ ਇਹ ਅੰਦੋਲਨ ਅੱਜ 24ਵੇਂ ਦਿਨ ਵੀ ਜਾਰੀ ਹੈ।ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ ਅਤੇ ਉਧਰ ਕੇਂਦਰ ਸਰਕਾਰ ਵੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਤਿਆਰ ਨਹੀਂ ਹੈ। ਕਿਸਾਨ ਕੇਂਦਰ ਸਰਕਾਰ ਨਾਲ 5 ਵਾਰ ਮੁਲਾਕਾਤ ਕਰ ਚੁੱਕੇ ਹਨ ਪਰ ਅਜੇ ਤੱਕ ਗੱਲ ਕਿਸੇ ਠੋਸ ਨਤੀਜੇ ਤੇ ਨਹੀਂ ਪਹੁੰਚੀ ਹੈ।


ਹੁਣ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਕਿਸਾਨਾਂ ਦੇ ਕੇਂਦਰ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ।ਸਰਕਾਰ ਅਤੇ ਕਿਸਾਨਾਂ ਵਿਚਾਲੇ ਪੇਚ ਫਸਿਆ ਹੋਇਆ ਹੈ।ਅਜੇ 'ਚ ਖ਼ਬਰਾਂ ਆ ਰਹੀਆਂ ਹਨ ਕਿ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋ ਸਕਦਾ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ "ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ, ਅਸੀਂ ਸਰਕਾਰ ਨਾਲ ਗੱਲ ਕਰਨ ਤੋਂ ਕਦੋਂ ਮੰਨਾਂ ਕਰ ਰਹੇ ਹਾਂ।ਫੂਡ ਸਪਲਾਈ ਚੇਨ ਨੂੰ ਕਿਸਾਨਾਂ ਨੇ ਬੰਦ ਨਹੀਂ ਕੀਤਾ ਹੈ ਅਤੇ ਨਾ ਹੀ ਸਾਡੀ ਬੰਦ ਕਰਨ ਦੀ ਕੋਈ ਯੋਜਨਾ ਹੈ।

ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਜਲਦ ਕਿਸਾਨ ਨਾਲ ਗੱਲਬਾਤ ਕਰੇਗੀ ਅਤੇ ਨਵੇਂ ਸਾਲ ਤੋਂ ਪਹਿਲਾਂ ਕੋਈ ਹੱਲ ਨਿਕਲੇਗਾ।ਖੇਤੀ ਮੰਤਰੀ ਨਰੇਂਦਰ ਤੋਮਰ ਵੀ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰ ਰਹੇ ਹਨ।