Farmer News: ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਇਸ ਮੌਕੇ ਖੇਤੀਬਾੜੀ ਲਈ 13748 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਨੂੰ ਕਿਸਾਨਾਂ ਨੇ ਰੱਦ ਕਰਦਿਆਂ ਨਵੀਂ  ਖੇਤੀਬਾੜੀ ਨੀਤੀ ਦੀ ਮੰਗ ਕੀਤੀ ਹੈ।


ਇਸ  ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਰੱਖਿਆ ਗਿਆ ਬਜਟ ਬਹੁਤ ਹੀ ਘੱਟ ਹੈ  ਅਸਲ ਵਿੱਚ ਇਹ ਬਜਟ ਕਿਸਾਨਾਂ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਇਹ ਬਜਟ ਕਿਸਾਨਾਂ ਲਈ ਦੱਸਿਆ ਜਾ ਰਿਹਾ ਹੈ ਅਸਲ ਵਿੱਚ ਇਹ ਬੀਜ਼ ਬਣਾਉਣ ਵਾਲੀਆਂ ਤੇ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਭੇਟ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਬਚਾਉਣ ਲਈ ਕੋਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਜ਼ਰੂਰਤ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਹਰ ਫ਼ਸਲ ਉੱਤੇ ਐਸਐਸਪੀ ਦੇਵੇ।


ਇਹ ਵੀ ਪੜ੍ਹੋ-Punjab Budget 2024: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਗੱਫਾ, ਖੇਤੀਬਾੜੀ ਲਈ 13,784 ਕਰੋੜ ਰੁਪਏ ਰੱਖੇ


ਖੇਤੀਬਾੜੀ ਲਈ ਸਰਕਾਰ ਦਾ ਬਜਟ


ਦੱਸ ਦਈਏ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ ਦੇ ਨਾਲ ਹੀ ਅਗਲੇ ਸਾਲ ਲਈ 390 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।  ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨਹਿਰੀ ਪਾਣੀ ਖੇਤਾਂ ਦੀ ਆਖਰੀ ਟੇਲ ਤੱਕ ਪਹੁੰਚਾ ਰਹੀ ਹੈ। ਇਹ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸ ਲਈ 9330 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।