ਚੰਡੀਗੜ੍ਹ/ਲੁਧਿਆਣਾ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਦੀ ਸਿਆਸਤ ਵਿੱਚ ਗਰਮਾ-ਗਰਮੀ ਮਚਾ ਦਿੱਤੀ ਹੈ। 22 ਕਿਸਾਨ ਜਥੇਬੰਦੀਆਂ ਦੀ ਸਾਂਝੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੋਰਚੇ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ।
ਇਸ ਸੂਚੀ ਵਿੱਚ ਸਮਰਾਲਾ ਤੋਂ ਚੋਣ ਮੈਦਾਨ ਵਿੱਚ ਉਤਰੇ ਮੋਰਚਾ ਮੁਖੀ ਤੇ ਸੀਨੀਅਰ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦਾ ਨਾਂ ਵੀ ਸ਼ਾਮਲ ਹੈ। ਇਹ ਸੂਚੀ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਡਾ.ਸਵੈਮਨ ਸਿੰਘ ਤੇ ਹੋਰ ਆਗੂਆਂ ਨੇ ਲੁਧਿਆਣਾ ਦਫ਼ਤਰ ਤੋਂ ਜਾਰੀ ਕੀਤੀ ਹੈ। ਮੋਰਚਾ ਆਗੂਆਂ ਦਾ ਸਪੱਸ਼ਟ ਕਹਿਣਾ ਹੈ ਕਿ ਸਕਰੀਨਿੰਗ ਕਮੇਟੀ ਹੋਰ ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਸਾਰੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ। 10 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਬਲਵੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਐਡਵੋਕੇਟ ਪ੍ਰੇਮ ਸਿੰਘ ਭੰਗੂ ਨੂੰ ਘਨੌਰ, ਹਰਜਿੰਦਰ ਸਿੰਘ ਟਾਂਡਾ ਨੂੰ ਖਡੂਰ ਸਾਹਿਬ, ਰਵਨੀਤ ਸਿੰਘ ਬਰਾੜ ਨੂੰ ਮੋਹਾਲੀ, ਡਾ: ਸੁਖਮਨਦੀਪ ਸਿੰਘ ਢਿੱਲੋਂ ਨੂੰ ਤਰਨਤਾਰਨ, ਰਾਜੇਸ਼ ਕੁਮਾਰ ਨੂੰ ਕਰਤਾਰਪੁਰ, ਰਮਨਦੀਪ ਸਿੰਘ ਨੂੰ ਜੈਤੋ, ਅਜੇ ਕੁਮਾਰ ਨੂੰ ਫਿਲੌਰ, ਬਲਰਾਜ ਸਿੰਘ ਨੂੰ ਕਾਦੀਆਂ ਤੋਂ ਅਤੇ ਨਵਦੀਪ ਸੰਘਾ ਨੂੰ ਮੋਗਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ।ਆਮ ਆਦਮੀ ਪਾਰਟੀ ਨੇ ਮੋਗਾ ਤੋਂ ਨਵਦੀਪ ਕੌਰ ਅਰੋੜਾ ਨੂੰ ਟਿਕਟ ਦਿੱਤੀ ਹੈ, ਜਿਸ ਤੋਂ ਬਾਅਦ ਨਵਦੀਪ ਸੰਘਾ ਪਾਰਟੀ ਛੱਡ ਗਏ ਹਨ। ਹੁਣ ਉਹ ਸੰਯੁਕਤ ਸਮਾਜ ਮੋਰਚਾ ਦੀ ਟਿਕਟ 'ਤੇ ਚੋਣ ਲੜਨਗੇ।
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ