ਰਾਜਪੁਰਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਾਜਪੁਰਾ ਦੇ ਥਰਮਲ ਪਲਾਂਟ ਦੇ ਗੇਟ ਅਗੇ ਪੱਕਾ ਮੋਰਚਾ ਲਾ ਦਿੱਤਾ ਗਿਆ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਪ੍ਰਾਈਵੇਟ ਥਰਮਲ ਪਲਾਂਟ ਵਿੱਚ ਰੇਲ ਗੱਡੀ ਰਾਹੀਂ ਕੋਲਾ ਨਹੀਂ ਜਾਣ ਦੇਣਗੇ।ਉਨ੍ਹਾਂ ਕਿਹਾ ਕਿ ਨਿੱਜੀ ਕਾਰਪੋਰੇਟ ਅਦਾਰਿਆਂ ਨੂੰ ਪੰਜਾਬ ਅੰਦਰ ਨਹੀਂ ਚੱਲਣ ਦਿੱਤਾ ਜਾਵੇਗਾ।



ਕਿਸਾਨ ਆਗੂਆਂ ਨੇ ਕਿਹਾ ਕਿ ਰਾਜਪੁਰਾ ਦਾ ਥਰਮਲ ਪਲਾਂਟ ਇੱਕ ਪ੍ਰਾਈਵੇਟ ਅਦਾਰਾ ਹੈ ਤੇ ਇਸ ਵਿੱਚ ਲੋਕਾਂ ਨੂੰ ਤੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਥਰਮਲ ਪਲਾਂਟ ਵਿੱਚ ਕੋਲਾ ਨਹੀਂ ਹੈ।ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਰਾਜਪੁਰਾ ਦੇ ਅਧਿਕਾਰੀ ਸਰਾਸਰ ਝੂਠ ਬੋਲ ਰਹੇ ਹਨ ਕਿ ਕੋਲੇ ਦੀ ਘਾਟ ਹੈ ਤੇ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ।



ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸਾਨਾਂ ਦੇ ਸੰਘਰਸ਼ ਨੂੰ ਖਦੇੜਨ ਵਾਸਤੇ ਚਾਲਾਂ ਚੱਲੀਆਂ ਜਾ ਰਹੀਆਂ ਹਨ।ਕਿਸਾਨਾਂ ਕਿਹਾ ਕਿ ਸਾਨੂੰ ਪਤਾ ਹੈ ਕਿ ਥਰਮਲ ਪਲਾਂਟ ਦੇ ਵਿੱਚ ਕਰੀਬ ਤਿੰਨ ਮਹੀਨਿਆਂ ਦਾ ਕੋਲਾ ਪਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ 'ਚ ਵਿੱਚ ਪ੍ਰਾਈਵੇਟ ਅਦਾਰੇ ਖਦੇੜ ਦੇਵਾਂਗੇ ਤੇ ਸਰਕਾਰੀ ਅਦਾਰਿਆਂ ਨੂੰ ਅਸੀਂ ਆਂਚ ਨਹੀਂ ਆਣ ਦੇਵਾਂਗੇ।