ਫਾਜ਼ਿਲਕਾ: ਅਬੋਹਰ ਦੇ ਵਿੱਚ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਕ ਵਾਰ ਫਿਰ ਹੋਈ ਨਹਿਰਬੰਦੀ ਦੇ ਚੱਲਦਿਆਂ ਕਿਸਾਨਾਂ ਦਾ ਗੁੱਸਾ ਜਮ ਕੇ ਫੁੱਟ ਰਿਹਾ ਹੈ। ਜਿਸ ਤੋਂ ਬਾਅਦ ਰੋਸ ਵਿੱਚ ਆਏ ਕਿਸਾਨ ਅੱਜ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ 'ਤੇ ਸਵਾਰ ਹੋ ਕੇ ਅਬੋਹਰ ਦੇ ਨਹਿਰੀ ਵਿਭਾਗ ਦੇ ਦਫ਼ਤਰ ਪਹੁੰਚੇ।

ਜਿੱਥੇ ਉਨ੍ਹਾਂ ਨੇ ਨਾ ਸਿਰਫ ਦਫ਼ਤਰ 'ਚ ਬੈਠੇ ਅਧਿਕਾਰੀਆਂ ਨੂੰ ਦਫ਼ਤਰਾਂ 'ਚ ਬੰਦ ਕਰ ਉਨ੍ਹਾਂ ਦੇ ਗੇਟਾਂ ਦੇ ਅਗੇ ਧਰਨਾ ਲਾਇਆ ਬਲਕਿ ਦਫ਼ਤਰਾਂ 'ਚ ਚੱਲ ਰਹੀ ਬਿਜਲੀ ਦੀ ਸਪਲਾਈ ਕੱਟ ਦਿੱਤੀ। ਇਨ੍ਹਾਂ ਹੀ ਨਹੀਂ ਦਫ਼ਤਰਾਂ ਦੇ ਬਾਹਰ ਲੱਗੇ ਬਿਜਲੀ ਦੇ ਫਿਊਜ਼ ਪੱਟ ਦਿੱਤੇ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਨਹਿਰੀ ਪਾਣੀ ਨਹੀਂ ਮਿਲੇਗਾ ਉਹ ਧਰਨੇ ਤੋਂ ਨਹੀਂ ਉੱਠਣਗੇ।

ਕਾਫ਼ੀ ਸਮੇਂ ਰੋਸ ਪ੍ਰਦਰਸ਼ਨ ਤੋਂ ਬਾਅਦ ਵਿਭਾਗ ਦੇ ਐਕਸੀਐੱਨ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ ਬਾਹਰ ਆਏ ਤਾਂ ਇਸ ਸਬੰਧੀ ਜਦੋਂ ਨਹਿਰੀ ਵਿਭਾਗ ਦੇ ਐਕਸੀਐਨ ਰਮਨਪ੍ਰੀਤ ਸਿੰਘ ਮਾਨ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਮਲੂਕਪੁਰਾ ਨਹਿਰ ਬੰਦ ਕੀਤੀ ਗਈ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਵਾਰਾਬੰਦੀ ਦੇ ਮੁਤਾਬਿਕ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ