Farmer Protest: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਨੇ ਵੱਧ ਰਹੇ ਨਸਿਆ ਨੂੰ ਰੋਕਣ ਅਤੇ ਕਿਸਾਨਾਂ ਦੀ ਪਿਛਲੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ ਲਾਇਆ ਅਤੇ ਮੰਤਰੀ ਨੂੰ ਮੰਗ ਪੱਤਰ ਦਿੱਤਾ।
ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੀ ਰੋਕਥਾਮ ਤੇ ਪਿਛਲੀਆਂ ਫ਼ਸਲਾਂ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਖੇਤ ਮਜ਼ਦੂਰ ਅਤੇ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਭਰ ਵਿੱਚ ਅਲੱਗ ਜ਼ਿਲਿਆਂ ਵਿਚ ਪੰਜਾਬ ਭਰ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲੱਗਾ ਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ ਇਸ ਦੇ ਚਲਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਜਥੇਬੰਦੀ ਵਲੋਂ ਪੰਜਾਬ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਪਿੰਡ ਖੁੱਡੀਆ ਘਰ ਅੱਗੇ ਰੋਸ ਧਰਨਾ ਦੇ ਕੇ ਆਪਣਾ ਮੰਗ ਪੱਤਰ ਦਿੱਤਾ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਖੁਦ ਧਰਨੇ ਵਿੱਚ ਆ ਕੇ ਮੰਗ ਪੱਤਰ ਲਿਆ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਂ ਖ਼ੁਦ ਕਿਸਾਨ ਹੈ ਅਤੇ ਹਰ ਮੁਸ਼ਕਲ ਨੂੰ ਸਮਝਦਾ ਹਾਂ ਜੋ ਵੀ ਕੋਈ ਮੁਸ਼ਕਲ ਹੋਵੇਗੀ ਉਸ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਵਾਂਗਾ । ਜਥੇਬੰਦੀਆਂ ਦੇ ਆਗੂਆਂ ਨੇ ਕੈਬਨਿਟ ਮੰਤਰੀ ਨਾਲ ਆਪਣੀਆਂ ਮੰਗਾਂ ਸਬੰਧੀ ਬੰਦ ਕਮਰੇ ਵਿੱਚ ਮੀਟਿੰਗ ਵੀ ਕੀਤੀ। ਕੈਬਨਿਟ ਮੰਤਰੀ ਖੁੱਡੀਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਨਾਂ ਨੂੰ ਜਥੇਬੰਦੀ ਵਲੋਂ ਜੋ ਮੰਗ ਪੱਤਰ ਦਿੱਤਾ ਗਿਆ ਹੈ ਇਸ ਸਬੰਧੀ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਗਿਆ ਹੈ ਕਿ ਇਸ 'ਤੇ ਗ਼ੌਰ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਨਸਿਆ ਦਾ ਦੌਰ ਕਾਫੀ ਵੱਧ ਗਿਆ ਅਤੇ ਨੌਜਵਾਨ ਆਪਣੀਆਂ ਜਵਾਨੀਆਂ ਗਵਾ ਰਹੇ ਹਨ। ਨਸ਼ਿਆਂ ਦਾ ਵੱਡਾ ਕਾਰੋਬਾਰ ਕਰਨ ਵਾਲਿਆਂ ਨੂੰ ਨਕੇਲ ਪਾਉਣ ਲਈ ਸਰਕਾਰ ਦਾ ਧਿਆਨ ਦਵਾਉਣ ਦੇ ਮਕਸਦ ਨਾਲ ਅੱਜ ਕਿਸਾਨ ਯੂਨੀਅਨ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਭਰ ਦੇ ਵਿਧਾਇਕ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਇਸ ਤਹਿਤ ਹਲਕਾ ਲੰਬੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਘਰ ਅੱਗੇ ਧਰਨਾ ਲੱਗਾ ਕਿ ਉਨ੍ਹਾਂ ਨੂੰ ਮੰਗ ਪੱਤਰ ਦਿਤਾ ਗਿਆ। ਇਸ ਦੌਰਾਨ ਨਸ਼ਿਆਂ ਦੇ ਨਾਲ ਨਾਲ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾ ਅਤੇ ਪਿਛਲੇ ਸਮੇ ਦੇ ਫ਼ਸਲਾਂ ਦੇ ਖਰਾਬੇ ਦੀ ਬਕਾਇਆ ਮੁਆਵਜ਼ਾ ਰਾਸੀ ਬਾਰੇ ਚਰਚਾ ਕੀਤੀ ਗਈ। ਜਿਨ੍ਹਾਂ ਨੇ ਮੰਗ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ।