![ABP Premium](https://cdn.abplive.com/imagebank/Premium-ad-Icon.png)
ਟੋਲ ਪਲਾਜ਼ਿਆਂ ਖਿਲਾਫ ਡਟੇ ਕਿਸਾਨ, ਅੱਜ ਪੰਜਾਬ ਭਰ 'ਚ ਸੜਕਾਂ 'ਤੇ ਰੋਸ ਪ੍ਰਦਰਸ਼ਨ
ਪੰਜਾਬ ਵਿੱਚ ਟੋਲ ਪਲਾਜ਼ਾ ਬੰਦ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਤੇ ਔਰਤਾਂ ਪਹੁੰਚੀਆਂ।
![ਟੋਲ ਪਲਾਜ਼ਿਆਂ ਖਿਲਾਫ ਡਟੇ ਕਿਸਾਨ, ਅੱਜ ਪੰਜਾਬ ਭਰ 'ਚ ਸੜਕਾਂ 'ਤੇ ਰੋਸ ਪ੍ਰਦਰਸ਼ਨ Farmers stand against toll plazas, protests on roads across Punjab today ਟੋਲ ਪਲਾਜ਼ਿਆਂ ਖਿਲਾਫ ਡਟੇ ਕਿਸਾਨ, ਅੱਜ ਪੰਜਾਬ ਭਰ 'ਚ ਸੜਕਾਂ 'ਤੇ ਰੋਸ ਪ੍ਰਦਰਸ਼ਨ](https://feeds.abplive.com/onecms/images/uploaded-images/2023/01/05/a1f46431fd97385b63cbd79b8a2041fa1672908903965497_original.jpg?impolicy=abp_cdn&imwidth=1200&height=675)
Farmers Protest: ਪੰਜਾਬ ਵਿੱਚ ਟੋਲ ਪਲਾਜ਼ਾ ਬੰਦ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਤੇ ਔਰਤਾਂ ਪਹੁੰਚੀਆਂ।ਕਿਸਾਨ ਲੀਡਰਾਂ ਨੇ ਕਿਹਾ ਕਿ ਦੁਪਹਿਰ 12 ਤੋਂ 3 ਵਜੇ ਤੱਕ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਜੇਕਰ ਸਰਕਾਰ ਵਾਹਨ ਖਰੀਦਣ ਸਮੇਂ ਰੋਡ ਟੈਕਸ ਲੈ ਰਹੀ ਹੈ ਤਾਂ ਟੋਲ ਪਲਾਜ਼ਾ 'ਤੇ ਟੋਲ ਕਿਸ ਗੱਲ ਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਗੈਰ-ਕਾਨੂੰਨੀ ਟੋਲ ਵਸੂਲੀ ਦਾ ਵਿਰੋਧ ਕਰਦੇ ਹਾਂ ਤੇ ਪੰਜਾਬ 'ਚ ਟੋਲ ਪਲਾਜ਼ਾ ਬੰਦ ਰੱਖਾਂਗੇ। ਚਾਹੇ ਕਿੰਨਾ ਵੀ ਸਖ਼ਤ ਲੜਨੀ ਪਵੇ।
ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ! ਦੇਸ਼ ਭਰ 'ਚ ਨੰਬਰ ਵਨ, ਖੇਤੀ ਮੰਤਰਾਲੇ ਦੀ ਰਿਪੋਰਟ 'ਚ ਖੁਲਾਸਾ
ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਵੱਲੋਂ ਪੰਜਾਬ ਦੇ ਟੋਲ ਪਲਾਜ਼ਾ ਬੰਦ ਕਰਵਾਉਣ ਲਈ 1 ਦਸੰਬਰ ਤੋਂ 15 ਜਨਵਰੀ ਤੱਕ ਮੋਗਾ-ਕੋਟਕਪੂਰਾ ਟੋਲ ਪਲਾਜ਼ਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਧਰਨੇ ਦਾ 21ਵਾਂ ਦਿਨ ਹੈ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਹੁੰਚ ਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਦੇ 31 ਟੋਲ ਪਲਾਜ਼ਿਆਂ ’ਤੇ ਧਰਨੇ ’ਤੇ ਪੁੱਜੇ ਕਿਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਹੱਕ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਭਰ ਦੇ 31 ਟੋਲ ਪਲਾਜ਼ਿਆਂ ’ਤੇ ਪਹੁੰਚ ਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਲਈ ਉਨ੍ਹਾਂ ਦਾ ਸਮਰਥਨ ਕੀਤਾ।
ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਅੰਮ੍ਰਿਤਸਰ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ਤੇ ਪੈਦੇ ਪਿੰਡ ਵੜਿੰਗ ਵਿਖੇ ਸਥਿਤ ਟੋਲ ਪਲਾਜਾ ਤੇ ਅੱਜ 12 ਤੋ 3 ਵਜੇ ਤੱਕ ਬੰਦ ਕਰਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਟੋਲ ਪਲਾਜਿਆ ਤੇ ਔਰੰਗਜੇਬੀ ਜਜੀਆ ਟੈਕਸ ਵਸੂਲਿਆ ਜਾ ਰਿਹਾ ਹੈ ਜੋ ਸਰਾਸਰ ਕਿਸਾਨਾਂ ਤੇ ਆਮ ਲੋਕਾਂ ਦੀ ਸਿੱਧੀ ਲੁੱਟ ਹੋ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)