Punjab news: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨਾਂ ਨੇ ਤਿੰਨ ਦਿਨਾਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ।
ਇਨ੍ਹਾਂ ਮੰਗਾਂ ਲਈ ਧਰਨਾ ਕੀਤਾ ਸ਼ੁਰੂ
23 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਉਣਾ, ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ।
ਦੱਸ ਦਈਏ ਕਿ ਕਿਸਾਨ ਰਾਜਪਾਲ ਭਵਨ ਵੱਲ ਜਾਣਾ ਚਾਹੁੰਦੇ ਸਨ ਪਰ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਭਾਰੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਨੇ ਇੱਥੇ ਆਪਣਾ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਆਪਣੀਆਂ ਟਰੈਕਟਰ ਟਰਾਲੀਆਂ ਵਿੱਚ ਧਰਨੇ ਵਾਲੀ ਥਾਂ ’ਤੇ ਪੁੱਜੇ। ਕਿਸਾਨ ਖਾਣ-ਪੀਣ ਦਾ ਸਾਰਾ ਸਮਾਨ ਟਰਾਲੀਆਂ ਵਿੱਚ ਲੈ ਕੇ ਆਏ ਹਨ। ਐਮਐਸਪੀ ਨੂੰ ਕਾਨੂੰਨੀ ਹੱਕ ਬਣਾਉਣ ਦੀ ਮੰਗ ਨੂੰ ਲੈ ਕੇ ਐਸਕੇਐਮ ਦੇ ਸੱਦੇ ’ਤੇ ਅੱਜ ਹਰ ਰਾਜ ਦੀ ਰਾਜਧਾਨੀ ਵਿੱਚ ਤਿੰਨ ਰੋਜ਼ਾ ਧਰਨੇ ਸ਼ੁਰੂ ਹੋ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Farmers Protest: ਚੰਡੀਗੜ੍ਹ ਦੀ ਹੱਦ 'ਤੇ ਡਟੇ ਕਿਸਾਨ, ਤਿੰਨ ਰੋਜ਼ਾ ਧਰਨਾ ਕੀਤਾ ਸ਼ੁਰੂ, ਵੇਖੋ ਤਸਵੀਰਾਂ