ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Farmers Protest: ਸ਼ੰਭੂ ਬਾਰਡਰ ਦੇ ਨਜ਼ਦੀਕ ਜਾਂਦੀ ਰੇਲਵੇ ਲਾਈਨ ਦੇ ਉੱਤੇ ਕਿਸਾਨ 12 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਦੌਰਾਨ 18 ਜ਼ਿਲ੍ਹਿਆਂ ਦੀਆਂ ਰੇਲਾਂ ਰੋਕੀਆਂ ਜਾਣਗੀਆਂ।
Farmers Protest: ਸ਼ੰਭੂ ਬਾਰਡਰ ਦੇ ਨਜ਼ਦੀਕ ਜਾਂਦੀ ਰੇਲਵੇ ਲਾਈਨ ਦੇ ਉੱਤੇ ਕਿਸਾਨ 12 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਵਿਰੋਧ ਪ੍ਰਦਰਸ਼ਨ ਕਰਨਗੇ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ 8 ਮਹੀਨਿਆਂ ਤੋਂ ਸੰਘਰਸ਼ ਕਰ ਰਹੇ SKM (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲਖੀਮਪੁਰ ਖੀਰੀ ਮਾਮਲੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ‘ਰੇਲ ਰੋਕੋ’ ਅੰਦੋਲਨ ਤਹਿਤ ਪੰਜਾਬ, ਹਰਿਆਣਾ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
ਦੁਪਹਿਰੇ 12 ਤੋਂ 3 ਵਜੇ ਤੱਕ ਕੀਤਾ ਜਾਵੇਗਾ ਰੇਲਾਂ ਦਾ ਚੱਕਾ ਜਾਮ
ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਦੁਪਹਿਰੇ 12 ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ-ਮਜ਼ਦੂਰ ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਕਤਲ ਮਾਮਲੇ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।ਪਰ ਉਸ ਘਟਨਾ ਵਿੱਚ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਦੇ ਪੁੱਤਰ ਦੀ ਸ਼ਮੂਲੀਅਤ ਕਰਕੇ ਭਾਜਪਾ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਐੱਮਐੱਸਪੀ ’ਤੇ ਕਾਨੂੰਨੀ ਗਰੰਟੀ ਸਣੇ 12 ਹੋਰਨਾਂ ਹੱਕੀ ਮੰਗਾਂ ਨੂੰ ਵੀ ਕੇਂਦਰ ਸਰਕਾਰ ਨੇ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)
ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਤਿੰਨ ਦਰਜਨ ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ
ਪੰਧੇਰ ਨੇ ਕਿਹਾ ਕਿ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਤਿੰਨ ਦਰਜਨ ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਵਿੱਚ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਮੋਗਾ, ਪਟਿਆਲਾ, ਮੁਕਤਸਰ, ਕਪੂਰਥਲਾ, ਸੰਗਰੂਰ, ਫ਼ਰੀਦਕੋਟ, ਬਠਿੰਡਾ, ਪਠਾਨਕੋਟ ਸਣੇ ਵੱਖ-ਵੱਖ ਥਾਵਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ।
ਇਸੇ ਤਰ੍ਹਾਂ ਹਰਿਆਣਾ ਵਿੱਚ ਤਿੰਨ, ਰਾਜਸਥਾਨ ਵਿੱਚ 2 ਅਤੇ ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਸਣੇ ਹੋਰਨਾਂ ਸੂਬਿਆਂ ਵਿੱਚ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਇਸ ਮੌਕੇ ਕਿਸਾਨ, ਮਜ਼ਦੂਰ ਸਣੇ ਵੱਖ-ਵੱਖ ਵਰਗਾਂ ਦੇ ਵੱਡੀ ਗਿਣਤੀ ਵਿੱਚ ਨੌਜਵਾਨ, ਔਰਤਾਂ, ਬਜ਼ੁਰਗ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ: Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ