Farmer Protest: ਸ਼ੰਭੂ ਰੇਲਵੇ ਸਟੇਸ਼ਨ ‘ਤੇ ਚੱਲ ਰਿਹਾ ਧਰਨਾ ਕਿਸਾਨਾਂ ਕੀਤਾ ਸਮਾਪਤ, ਜਾਣੋ ਕੀ ਬਣੀ ਸਹਿਮਤੀ ?
17 ਅਪ੍ਰੈਲ ਤੋਂ ਚੱਲ ਰਿਹਾ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਸਮਾਪਤ ਹੋ ਗਿਆ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਰੇਲਵੇ ਲਾਈਨ ਉੱਤੇ ਪਹੁੰਚ ਕੇ ਇਸ ਦਾ ਐਲਾਨ ਕੀਤਾ।
Farmer Protest: 17 ਅਪ੍ਰੈਲ ਤੋਂ ਚੱਲ ਰਿਹਾ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਸਮਾਪਤ ਹੋ ਗਿਆ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਰੇਲਵੇ ਲਾਈਨ ਉੱਤੇ ਪਹੁੰਚ ਕੇ ਇਸ ਦਾ ਐਲਾਨ ਕੀਤਾ। ਕਿਸਾਨ ਆਗੂਪੰਧੇਰ ਦਾ ਕਹਿਣਾ ਹੈ ਕਿ ਸ਼ੰਭੂ ਰੇਲਵੇ ਲਾਈਨ ਤੋਂ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ ਪਰ ਹੁਣ ਭਾਜਪਾ ਲੀਡਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਲਾਇਨਾਂ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਹਰਿਆਣਾ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਇੱਕ ਮਹੀਨੇ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪਰੈਲ ਤੋਂ ਰੇਲਵੇ ਸਟੇਸ਼ਨ ’ਤੇ ਜਾਮ ਲਗਾ ਕੇ ਬੈਠੀਆਂ ਹੋਈਆਂ ਹਨ। ਹਾਲਾਂਕਿ, ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਰੇਲਵੇ ਟ੍ਰੈਕ ਜਾਮ ਹੋਣ ਕਾਰਨ ਰੇਲਵੇ ਵਿਭਾਗ ਨੂੰ ਹਰ ਰੋਜ਼ ਟਰੇਨਾਂ ਰੱਦ ਕਰਨੀਆਂ ਪਈਆਂ। ਇਸ ਤੋਂ ਇਲਾਵਾ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ 23 ਮਈ ਨੂੰ ਪੰਜਾਬ ਆਉਣਗੇ। ਇਸ ਦੌਰਾਨ ਉਹ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਕਿਸਾਨ ਪ੍ਰਧਾਨ ਮੰਤਰੀ ਦਾ ਘਿਰਾਓ ਕਰਨਗੇ | ਨਰਿੰਦਰ ਮੋਦੀ ਜਿੱਥੇ ਵੀ ਪਹੁੰਚਣਗੇ, ਕਿਸਾਨ ਉਨ੍ਹਾਂ ਦਾ ਵਿਰੋਧ ਕਰਨਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।