ਕੈਬਨਿਟ ਮੰਤਰੀ ਰਾਣਾ ਗੁਰਜੀਤ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ
ਪੰਜਾਬ ਦੇ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਮੋਗਾ ਵਿੱਚ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮੰਤਰੀ ਦਾ ਵਿਰੋਧ ਕੀਤਾ।
ਮੋਗਾ: ਪੰਜਾਬ ਦੇ ਕੈਬਿਨੇਟ ਮੰਤਰੀ (Cabinet Minister) ਰਾਣਾ ਗੁਰਜੀਤ ਸਿੰਘ (Rana Gurjeet Singh) ਦਾ ਮੋਗਾ ਵਿੱਚ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (BKU) ਉਗਰਾਹਾਂ ਨੇ ਮੰਤਰੀ ਦਾ ਵਿਰੋਧ ਕੀਤਾ।ਕਿਸਾਨਾਂ ਨੇ ਵਿਰੋਧ ਜਤਾਇਆ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਬਾਹਰ 15 ਦਿਨਾਂ ਤੋਂ ਵਧ ਸਮਾਂ ਬੈਠੇ ਰਹੇ।ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।
ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਜੋ ਵਾਅਦੇ ਕੀਤੇ ਸੀ ਉਹ ਪੂਰੇ ਨਹੀਂ ਕੀਤੇ।ਕਿਸਾਨਾਂ ਨੇ ਕਿਹਾ ਕਿ ਨਰਮੇ ਦੀ ਫਸਲ ਬਰਬਾਦ ਹੋਈ ਪਰ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ।
ਕਿਸਾਨਾਂ ਨੇ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਦੀ ਗੱਡੀ ਰੋਕ ਕੇ ਉਸ ਤੋਂ ਸਵਾਲ ਜਵਾਬ ਕੀਤੇ।ਪਰ ਰਾਣਾ ਗੁਰਜੀਤ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ।ਇਸ ਦੌਰਾਨ ਪੁਲਿਸ ਅਫ਼ਸਰਾਂ ਨੇ ਵੀ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।ਸਖ਼ਤ ਸੁਰੱਖਿਆ ਹੇਠ ਮੰਤਰੀ ਰਾਣਾ ਗੁਰਜੀਤ ਨੂੰ ਬਾਹਰ ਕੱਢਿਆ ਗਿਆ।ਕਿਸਾਨਾਂ ਨੇ ਸਰਕਾਰ ਅਤੇ ਮੰਤਰੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :