Farmer Protest:  ਪੰਜਾਬ ਵਿੱਚ ਇਕੱਲੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਨੂੰ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਤੇ ਮੌਜੂਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। 


ਕੀ ਨੇ ਕਿਸਾਨਾਂ ਦੀਆਂ ਮੰਗਾਂ ?


ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਫ਼ਸਲ ਗੜ੍ਹੇਮਾਰੀ ਨਾਲ ਬਰਬਾਦ ਹੋ ਗਈ, ਪਿੰਡਾਂ ਵਿੱਚ ਪਸ਼ੂ ਬਿਮਾਰੀਆਂ ਨਾਲ ਮਰ ਰਹੇ ਹਨ ਜਿਸ ਨੂੰ ਲੈ ਕੇ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਹੈ। ਇਸ ਮੌਕੇ ਉਨ੍ਹਾਂ ਨੇ ਭਾਰਤ ਮਾਲਾ ਸੜਕ ਤੇ ਪਿੰਡਾਂ ਵਿੱਚ ਪਾਈ ਜਾਣ ਵਾਲੀ ਗੈਸ ਪਾਇਪ ਲਾਇਨ ਦੇ ਮੁੱਦੇ ਨੂੰ ਲੈ ਕੇ ਵੀ ਪ੍ਰਦਰਸ਼ਨ ਕੀਤਾ ।


ਭਾਰਤੀ ਜਨਤਾ ਪਾਰਟੀ ਵਾਂਗ ਹਰ ਥਾਂ ਉੱਤੇ ਕਰਾਂਗੇ ਵਿਰੋਧ ਜੇ...


ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਕਈ ਵਾਰ ਉਨ੍ਹਾਂ ਨੂੰ ਮੀਟਿੰਗਾਂ ਦਾ ਭਰੋਸਾ ਦੇ ਚੁੱਕੇ ਹਨ ਪਰ ਉਨ੍ਹਾਂ ਨਾਲ ਕਿਸੇ ਨੇ ਵੀ ਕੋਈ ਗੱਲਬਾਤ ਨਹੀਂ ਕੀਤੀ ਜਿਸ ਕਰਕੇ ਉਨ੍ਹਾਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਛੇਤੀ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਵਾਂਗ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਵੀ ਹਰ ਕਿਤੇ ਵਿਰੋਧ ਕੀਤਾ ਜਾਵੇਗਾ।


ਕਿਸਾਨਾਂ ਦੀਆਂ ਮੰਗਾਂ ਦਾ ਬੈਠ ਕੇ ਕੱਢਾਂਗੇ ਹੱਲ


ਦੂਜੇ ਪਾਸੇ ਖੇਤੀਬਾੜੀ ਮੰਤਰੀ ਅਤੇ ਆਪ ਲੋਕ ਸਭਾ ਬਠਿੰਡਾ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਚੋਣ ਪ੍ਰਚਾਰ ਵਧੀਆ ਚੱਲ ਰਿਹਾ ਹੈ ਅਤੇ ਵਧੀਆ ਹੁੰਗਾਰਾ ਮਿਲ ਰਿਹਾ ਹੈ ਜੋ ਕਿਸਾਨਾਂ ਦੀਆਂ ਮੰਗਾਂ ਹਨ ਉਹਨਾਂ ਨੂੰ ਸਾਡੇ ਵੱਲੋਂ ਬੈਠ ਕੇ ਹੱਲ ਕੀਤਾ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।