ਪੜਚੋਲ ਕਰੋ

'ਆਪਣੀ ਕਿਸਮਤ ਬਦਲਣ ਲਈ ਕਿਸਾਨ ਅਪਣਾਉਣ ਸਹਾਇਕ ਧੰਦੇ'

ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਬਾਗ਼ਬਾਨੀ, ਮਧੂ ਮੱਖੀ ਪਾਲਣ ਤੇ ਹੋਰ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਅਪਨਾਉਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਕਫੈੱਡ ਅਦਾਰੇ ਨੂੰ ਕਿਹਾ ਕਿ ਲੋਕਾਂ ਦੀ ਰਸੋਈ ਦਾ ਬਜਟ ਬਚਾਉਣ ਅਤੇ ਤੇਜ਼ੀ ਨਾਲ ਵਧਦੀ ਮਹਿੰਗਾਈ ਦੀ ਮਾਰ ਤੋਂ ਬਚਾਉਣ ਲਈ ਉਨ੍ਹਾਂ ਨੂੰ ਕਿਫ਼ਾਇਤੀ ਦਰਾਂ ਉਤੇ ਵਿਸ਼ਵ ਪੱਧਰੀ ਉਤਪਾਦ ਮੁਹੱਈਆ ਕਰਵਾਏ ਜਾਣ।

ਮਾਰਕਫੈੱਡ ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ, ਮਾਰਕਪਿਕ ਤੇ ਮਾਰਕਫਿਨਾਇਲ (ਦੋਵੇਂ ਸੈਨੇਟਰੀ ਉਤਪਾਦ) ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਜਨਤਕ ਖੇਤਰ ਦੇ ਅਦਾਰੇ ਨੇ ਘਿਓ, ਰਿਫਾਇੰਡ ਤੇਲ, ਚਟਣੀਆਂ, ਬਾਸਮਤੀ ਚੌਲ ਤੇ ਹੋਰ ਮਿਆਰੀ ਖੁਰਾਕੀ ਵਸਤਾਂ ਨਾਲ ਬਾਜ਼ਾਰ ਵਿੱਚ ਆਪਣੀਆਂ ਅਮਿੱਟ ਪੈੜਾਂ ਪਾਈਆਂ ਹਨ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਇਹ ਵਸਤਾਂ ਘੱਟ ਕੀਮਤਾਂ ਉਤੇ ਮੁਹੱਈਆ ਕਰਵਾਉਣ ਉਤੇ ਧਿਆਨ ਕੇਂਦਰਤ ਕੀਤਾ ਜਾਵੇ ਤਾਂ ਜੋ ਵਧਦੀ ਮਹਿੰਗਾਈ ਦੀ ਮਾਰ ਤੋਂ ਲੋਕਾਂ ਨੂੰ ਕੁੱਝ ਹੱਦ ਤੱਕ ਬਚਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਬਾਗ਼ਬਾਨੀ, ਮਧੂ ਮੱਖੀ ਪਾਲਣ ਤੇ ਹੋਰ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਅਪਨਾਉਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾ ਕੇ ਆਪਣੀ ਅਮਿੱਟ ਛਾਪ ਛੱਡੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਅਨਾਜ ਉਤਪਾਦਨ ਖੜੋਤ ਦੇ ਬਿੰਦੂ `ਤੇ ਪਹੁੰਚ ਗਿਆ ਹੈ ਤਾਂ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਫਲਾਂ ਅਤੇ ਸਬਜ਼ੀਆਂ ਦਾ ਵੱਧ ਤੋਂ ਵੱਧ ਉਤਪਾਦਨ ਕੀਤਾ ਜਾਵੇ।

ਮੁੱਖ ਮੰਤਰੀ ਨੇ ਮਿਸਾਲਾਂ ਦਿੰਦਿਆਂ ਦੱਸਿਆ ਕਿ ਸੋਹਨਾ ਲੀਚੀ ਸ਼ਹਿਦ ਸੂਬੇ ਦੇ ਅੰਦਰੋਂ ਖਰੀਦਿਆ ਗਿਆ ਹੈ ਅਤੇ ਐਫ.ਐਸ.ਐਸ.ਏ.ਆਈ. ਦੇ ਮਾਪਦੰਡਾਂ ਅਨੁਸਾਰ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਲੈਬ ਤੋਂ ਅਤੇ ਨਿਊਕਲੀਅਰ ਮੈਗਨੈਟਿਕ ਰੈਜ਼ੋਨੈਂਸ (ਐਨ.ਐਮ.ਆਰ.) ਪ੍ਰੋਫਾਈਲਿੰਗ ਲਈ ਬਰੂਕਰ ਲੈਬ, ਜਰਮਨੀ ਤੋਂ ਟੈਸਟ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੀਚੀ ਸ਼ਹਿਦ ਕਿਸੇ ਵੀ ਤਰ੍ਹਾਂ ਦੀ ਖੰਡ ਤੋਂ ਮੁਕਤ ਹੈ ਅਤੇ ਇਸ ਵਿੱਚ ਲੀਚੀ ਫਰੂਟ ਤੋਂ ਨਿਕਲਣ ਵਾਲੇ ਪਰਾਗ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੋਹਨਾ ਬਲੌਸਮ ਲੀਚੀ ਸ਼ਹਿਦ ਨੂੰ ਜਲੰਧਰ ਸਥਿਤ ਮਾਰਕਫੈੱਡ ਦੇ ਸ਼ਹਿਦ ਪਲਾਂਟ ਵਿੱਚ ਪ੍ਰੋਸੈੱਸ ਕੀਤਾ ਜਾਂਦਾ ਹੈ ਅਤੇ ਸ਼ਹਿਦ ਨੂੰ ਡੀਗਮਿੰਗ (ਪਾਣੀ ਰਾਹੀਂ ਸ਼ੁੱਧੀਕਰਨ) ਅਤੇ ਡੀਵੈਕਸਿੰਗ ਕਰਨ ਤੋਂ ਬਾਅਦ ਫਿਲਟਰ ਕੀਤੇ ਸ਼ਹਿਦ ਨੂੰ ਆਕਰਸ਼ਿਕ ਪੈਕ ਵਿੱਚ ਬੰਦ ਕੀਤਾ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੀਚੀ ਜੈਮ ਪੰਜਾਬ ਦੇ ਪਠਾਨਕੋਟ ਖੇਤਰ ਵਿੱਚ ਪ੍ਰਮੁੱਖ ਤੌਰ `ਤੇ ਉਗਾਈ ਜਾਣ ਵਾਲੀ ਲੀਚੀ ਕਿਸਮ (ਜਿਸ ਨੂੰ ਦੇਹਰਾਦੂਨੀ ਕਿਸਮ ਵਜੋਂ ਜਾਣਿਆ ਜਾਂਦਾ ਹੈ) ਦੀ ਪ੍ਰੋਸੈਸਿੰਗ ਕਰਕੇ ਤਿਆਰ ਕੀਤਾ ਗਿਆ ਹੈ। 

ਮੁੱਖ ਮੰਤਰੀ ਨੇ ਦੱਸਿਆ ਕਿ ਵਿਲੱਖਣ ਸਵਾਦ ਵਾਲੀ ਲੀਚੀ ਜੈਮ ਦੇ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਤੁਰੰਤ ਆਪਣਾ ਪ੍ਰਭਾਵ ਪਾ ਲੈਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਲਈ ਕੱਚਾ ਮਾਲ ਰਾਜ ਦੇ ਕਿਸਾਨਾਂ ਤੋਂ ਹੀ ਖਰੀਦਿਆ ਗਿਆ ਹੈ ਅਤੇ ਮਾਰਕਫੈੱਡ ਵਰਗੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤ ਮੰਡੀਕਰਨ ਢਾਂਚੇ ਨਾਲ ਕਿਸਾਨ ਬਾਗਬਾਨੀ ਅਤੇ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਕਿਸਮਤ ਬਦਲ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵਿੱਚ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ `ਤੇ ਉਪਰਾਲੇ ਕਰ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget