ਪਟਿਆਲਾ: ਕਿਸਾਨ ਅੱਜ ਜ਼ਿਲ੍ਹਾ ਪਟਿਆਲਾ ਵਿੱਚ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ। ਦਿੱਲੀ-ਕੱਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਲਈ ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਦੇਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦੇ ਇਲਜ਼ਾਮ ਹਨ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਹੀਂ ਕਰ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨ ਅੰਦੋਲਨ ਜਾਰੀ ਹੈ ਤੇ ਖੇਤੀ ਕਾਨੂੰਨਾਂ ਦਾ ਮਾਮਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਪੰਜਾਬ ਵਿੱਚ ਐਕਸਪ੍ਰੈਸਵੇਅ ਬਣਾਉਣ ਲਈ ਜ਼ਮੀਨਾਂ ਲੈਣ ਦਾ ਸਿਲਸਿਲਾ ਰੋਕ ਦਿੱਤਾ ਜਾਵੇ।
ਕੋਰੋਨਾ ਮਹਾਮਾਰੀ ਕਾਰਨ ਕਿਸਾਨਾਂ ਨੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਰੱਖਣ ਦਾ ਫੈਸਲਾ ਕੀਤਾ ਹੈ। ਇਸ ਲਈ ਪ੍ਰਭਾਵਿਤ ਜ਼ਿਲ੍ਹਿਆਂ ਤੋਂ ਸਿਰਫ 10-10 ਕਿਸਾਨ ਇਸ ਰੋਸ ਮੁਜਾਹਰੇ ਵਿੱਚ ਸ਼ਾਮਲ ਹੋਣ ਲਈ ਪਟਿਆਲਾ ਪਹੁੰਚਣਗੇ। ਬੁੱਧਵਾਰ ਨੂੰ 13 ਜ਼ਿਲ੍ਹਿਆਂ ਤੋਂ 130 ਕਿਸਾਨ ਪ੍ਰਦਰਸ਼ਨ ਕਰਨ ਲਈ ਪਹੁੰਚਣਗੇ। ਕੁਝ ਹੋਰ ਜ਼ਿਲ੍ਹਿਆਂ ਦੇ ਕਿਸਾਨ ਵੀ ਇਸ ਵਿੱਚ ਸ਼ਾਮਲ ਹੋਣਗੇ ਜਿਨ੍ਹਾਂ ਦੀ ਜ਼ਮੀਨ ਕਿਸੇ ਹੋਰ ਹਾਈਵੇਅ ਦੇ ਨਿਰਮਾਣ ਵਾਸਤੇ ਲਈ ਜਾਵੇਗੀ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਕਿਸਾਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਤੋਂ ਲੈ ਕੇ ਮੋਤੀ ਮਹਿਲ ਵੱਲ ਨੂੰ ਕੂਚ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜਿੱਥੇ ਵੀ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਉਹ ਉਥੇ ਹੀ ਧਰਨੇ ਤੇ ਬੈਠ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਸਾਰੇ 130 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਤਾਂ ਇੱਕ ਹੋਰ ਟੀਮ ਮੋਰਚਾ ਸਾਂਭੇਗੀ ਤੇ ਪ੍ਰਦਰਸ਼ਨ ਜਾਰੀ ਰੱਖੇਗੀ। ਇਸ ਤਰ੍ਹਾਂ ਕਿਸਾਨਾਂ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਪੰਜ ਦਿਨਾਂ ਬਆਦ ਪ੍ਰਦਰਸ਼ਨ ਹੋਰ ਤਿੱਖਾ ਕਰ ਦਿੱਤਾ ਜਾਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :