Farmers Protest : ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਤੋਂ ਬਾਅਦ ਫ਼ਿਰ ਪੰਜਾਬ ਦਾ ਮਾਹੌਲ ਗਰਮਾ ਗਿਆ ਹੈ। ਕਿਸਾਨਾਂ ਨੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਦੁਪਹਿਰ 1 ਵਜੇ ਪੰਜਾਬ ਭਰ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਕੀਤਾ ਹੈ।

 


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨ ਤੇ ਖੇਤ ਮਜ਼ਦੂਰ ਇਕੱਠੇ ਹੋ ਕੇ ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਰੋਪੜ ਆਦਿ ਵਿੱਚ ਰੇਲ ਪਟੜੀਆਂ ’ਤੇ ਬੈਠ ਕੇ ਆਪਣੇ ਰੋਸ ਦਾ ਪ੍ਰਗਟਾਵਾ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਹੈ।




 

ਕੇਂਦਰ ਦੇ ਹੱਥਾਂ ਵਿੱਚ ਖੇਡ ਰਹੀ ਭਗਵੰਤ ਮਾਨ ਸਰਕਾਰ


ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਭਗਵੰਤ ਮਾਨ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਤਾ ਜਾ ਰਿਹਾ ਮੁਆਵਜ਼ਾ ਬਹੁਤ ਹੀ ਮਾਮੂਲੀ ਹੈ। ਕਿਸਾਨ ਇਸ ਮੁਆਵਜ਼ੇ ਨੂੰ ਵਧਾਉਣ ਲਈ ਸੰਘਰਸ਼ ਕਰ ਰਹੇ ਹਨ।

ਕਿਸਾਨ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਲੜਨਾ ਉਨ੍ਹਾਂ ਦਾ ਹੱਕ ਹੈ ਪਰ ਪੰਜਾਬ ਸਰਕਾਰ ਆਪਣੇ ਹੱਕਾਂ ਲਈ ਲੜਨ ਵਾਲਿਆਂ 'ਤੇ ਵੀ ਲਾਠੀਚਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਪਹਿਰ 1 ਵਜੇ ਪੰਜਾਬ ਵਿੱਚ ਥਾਂ-ਥਾਂ ਰੇਲ ਪਟੜੀਆਂ ਜਾਮ ਕਰ ਦਿੱਤੀਆਂ ਜਾਣਗੀਆਂ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।