ਪੰਜਾਬ ਦੇ ਕਿਸਾਨਾਂ ਨੇ ਅੱਜ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਾਰਵਾਈ ਕਰਕੇ ਕਈ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ਵਿੱਚ 26 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਦੁਪਹਿਰ 1 ਤੋਂ 3 ਵਜੇ ਤੱਕ, ਯਾਨੀ ਕੁੱਲ 2 ਘੰਟਿਆਂ ਲਈ ਹੋਵੇਗਾ।
ਇਸ ਦੌਰਾਨ ਰੇਲਵੇ ਵੱਲੋਂ ਵੀ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਟ੍ਰੇਨਾਂ ਨੂੰ ਰਸਤੇ ਵਿੱਚ ਰੋਕਣ, ਟਰਮੀਨੇਟ ਕਰਨ ਜਾਂ ਰੱਦ ਕਰਨ ਦੀ ਤਿਆਰੀ ਕੀਤੀ ਗਈ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਲਿਸਟ ਜਾਰੀ ਨਹੀਂ ਕੀਤੀ ਗਈ।
ਯਾਤਰੀਆਂ ਨੂੰ ਝੱਲਣੀ ਪੈ ਸਕਦੀ ਪ੍ਰੇਸ਼ਾਣੀ
ਕਿਸਾਨਾਂ ਦੇ ਇਸ ਰੋਸ ਕਾਰਨ 2 ਘੰਟਿਆਂ ਦੇ ਸਮੇਂ ਦੌਰਾਨ ਟ੍ਰੇਨ ‘ਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀ ਆ ਸਕਦੀ ਹੈ। ਹਾਲਾਂਕਿ ਕਿਸਾਨਾਂ ਵੱਲੋਂ ਹਾਈਵੇਅਜ਼ ‘ਤੇ ਕਿਸੇ ਕਿਸਮ ਦਾ ਜਾਮ ਜਾਂ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।
ਕਿਸਾਨ ਕਿਉਂ ਕਰ ਰਹੇ ਹਨ ਪ੍ਰਦਰਸ਼ਨ?
ਕਿਸਾਨ ਮਜ਼ਦੂਰ ਮੋਰਚਾ (KMM) ਦੇ ਕਨਵੀਨਰ ਸਰਵਣ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ ਹਨ। ਪਹਿਲੀ ਮੰਗ ਹੈ ਬਿਜਲੀ ਸੰਸ਼ੋਧਨ ਬਿੱਲ-2025 ਨੂੰ ਰੱਦ ਕੀਤਾ ਜਾਵੇ। ਦੂਜੀ ਮੰਗ ਹੈ ਕਿ ਪੰਜਾਬ ਵਿਚ ਲਗਾਏ ਜਾ ਰਹੇ ਪ੍ਰੀਪੇਡ ਬਿਜਲੀ ਮੀਟਰ ਹਟਾਏ ਜਾਣ। ਤੀਜੀ ਮੰਗ ਹੈ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਜ਼ਮੀਨਾਂ ਦੀ ਵਿਕਰੀ ਤੋਂ ਰੋਕਿਆ ਜਾਵੇ। ਪੰਧੇਰ ਨੇ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਹੈ। ਇਸਦਾ ਮਕਸਦ ਸਰਕਾਰਾਂ ਨੂੰ ਇਹ ਮੁੱਦੇ ਲੋਕਾਂ ਦੀ ਆਵਾਜ਼ ਤੌਰ ‘ਤੇ ਸੁਣਨ ਲਈ ਮਜਬੂਰ ਕਰਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।