(Source: ECI/ABP News/ABP Majha)
Farmer Protest: AAP-BJP ਉਮੀਦਵਾਰਾਂ ਦੇ ਖਿਲਾਫ਼ ਪ੍ਰਚਾਰ ਕਰਨਗੇ ਕਿਸਾਨ, BKU ਏਕਤਾ ਉਗਰਾਹਾਂ ਦਾ ਐਲਾਨ, ਬਰਨਾਲਾ ਤੇ ਗਿੱਦੜਬਾਹਾ ਦੇ ਪਿੰਡਾਂ 'ਚ ਜਾਣਗੇ
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਪੱਕੇ ਹੋਏ ਝੋਨੇ ਦੀ ਕਟਾਈ ਕਰਕੇ ਮੰਡੀਆਂ ਵਿੱਚ ਲਿਆ ਰਹੇ ਹਨ। ਪਛੇਤੀ ਵਾਢੀ ਦੀ ਜ਼ਿੰਮੇਵਾਰੀ ਵੀ ਪੰਜਾਬ ਸਰਕਾਰ ’ਤੇ ਹੀ ਪੈਂਦੀ ਹੈ।
Farmer Protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੁਣ ਝੋਨੇ ਦੀ ਲਿਫਟਿੰਗ ਅਤੇ ਡੀਏਪੀ ਦੇ ਮੁੱਦੇ ’ਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਲੜ ਰਹੇ ਭਾਜਪਾ (BJP) ਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।
ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ 14 ਨਵੰਬਰ ਤੋਂ 19 ਨਵੰਬਰ ਤੱਕ ਗਿੱਦੜਬਾਹਾ ਤੇ ਬਰਨਾਲਾ ਦੇ ਪਿੰਡਾਂ ਵਿੱਚ ਜਾ ਕੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੱਤੀ ਹੈ। ਅੱਜ (ਐਤਵਾਰ) ਡੀਸੀ ਬਰਨਾਲਾ ਦਾ ਘਿਰਾਓ ਕਰਨ ਦੀ ਰਣਨੀਤੀ ਬਣਾਈ ਗਈ ਹੈ। ਇਸ ਦੇ ਨਾਲ ਹੀ ਪਹਿਲਾਂ ਦੀ ਤਰ੍ਹਾਂ ਟੋਲ ਫਰੀ ਰਹੇਗਾ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਪੱਕੇ ਹੋਏ ਝੋਨੇ ਦੀ ਕਟਾਈ ਕਰਕੇ ਮੰਡੀਆਂ ਵਿੱਚ ਲਿਆ ਰਹੇ ਹਨ। ਪਛੇਤੀ ਵਾਢੀ ਦੀ ਜ਼ਿੰਮੇਵਾਰੀ ਵੀ ਪੰਜਾਬ ਸਰਕਾਰ ’ਤੇ ਹੀ ਪੈਂਦੀ ਹੈ।
ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਦੇ ਕਾਫਲੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਗਸ਼ਤ ਕਰਨਗੇ ਤੇ ਖਰੀਦ ਜਾਂ ਅਦਾਇਗੀ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸੇ ਤਰ੍ਹਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਅਨੁਸਾਰ, ਸਰਕਾਰ ਵੱਲੋਂ ਪਰਾਲੀ ਨੂੰ ਬਿਨਾਂ ਸਾੜੇ ਦੇ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਕਿਸਾਨਾਂ ਨੂੰ ਉਪਲਬਧ ਨਹੀਂ ਕਰਵਾਈਆਂ ਗਈਆਂ ਹਨ ਜਿਸ ਕਾਰਨ ਉਹ ਪਰਾਲੀ ਸਾੜਨ ਲਈ ਮਜਬੂਰ ਹਨ।
ਇਸ ਤੋਂ ਪਹਿਲਾਂ ਕਿਸਾਨਾਂ ਨੇ ਬਰਨਾਲਾ ਅਤੇ ਗਿੱਦੜਬਾਹਾ ਵਿੱਚ ਭਾਜਪਾ ਅਤੇ ‘ਆਪ’ ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਇਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਮਜਬੂਰੀ 'ਚ ਸੰਘਰਸ਼ ਦੇ ਰਾਹ 'ਤੇ ਆਏ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਵਿੱਚ ਹੋਰਨਾਂ ਜ਼ਿਲ੍ਹਿਆਂ ਦੇ ਲੋਕ ਵੀ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੇ ਘਰਾਂ ਦੇ ਬਾਹਰ ਠੋਸ ਮੋਰਚੇ ਲਗਾਏ ਗਏ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।