ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਤਹਤਿ ਦੇਸ਼ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ। ਇਸ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਤੋਂ ਵੱਖ ਵੱਖ ਸ਼ਹਿਰਾਂ ਨੂੰ ਜਾਣ ਵਾਲੇ 10 ਮੁੱਖ ਮਾਰਗਾਂ ਨੂੰ ਜਾਮ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਦੁਪਹਿਰ ਬਾਰਾਂ ਵਜੇ ਤੋਂ ਚਾਰ ਵਜੇ ਤੱਕ ਇਹ ਚੱਕਾ ਜਾਮ ਜਾਰੀ ਰਹੇਗਾ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਲੀਡਰਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਮੁਹਿੰਮ ਵਿੱਚ ਹੁਣ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਜੁੜ ਗਈਆਂ ਹਨ। ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਸੇ ਸੰਘਰਸ਼ ਤਹਿਤ ਸਮੁੱਚੇ ਦੇਸ਼ ਵਿੱਚ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ। ਇਸ ਤਹਿਤ ਅੱਜ ਪੂਰੇ ਪੰਜਾਬ ਦੀਆਂ ਸੜਕਾਂ ਨੂੰ ਕਿਸਾਨਾਂ ਵੱਲੋਂ ਜਾਮ ਕੀਤਾ ਗਿਆ ਹੈ।
ਪੰਜਾਬ ਦੇ ਨਾਲ-ਨਾਲ ਇਹ ਸੰਘਰਸ਼ ਦੀ ਲਹਿਰ ਹੁਣ ਦੇਸ਼ ਦੇ ਹੋਰਨਾਂ ਰਾਜਾਂ ਵਿੱਚ ਵੀ ਚਲੀ ਗਈ ਹੈ। ਅੱਜ ਦਾ ਦੇਸ਼ ਵਿਆਪੀ ਚੱਕਾ ਜਾਮ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਨ ਲਈ ਮਜਬੂਰ ਕਰੇਗਾ। ਜੇਕਰ ਕੇਂਦਰ ਸਰਕਾਰ ਅਜੇ ਵੀ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟਦੀ ਤਾਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਦੇ ਸੱਦੇ ਤਹਿਤ ਦੇਸ਼ ਭਰ ਦੇ ਕਿਸਾਨ ਦਿੱਲੀ ਦਾ ਘਿਰਾਓ ਕਰਨਗੇ।